Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ
ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ। ਇਸ ਸੰਬੰਧੀ ਉਨ੍ਹਾਂ ਨੇ ‘X’ ‘ਤੇ ਇੱਕ ਪੋਸਟ ਪਾਉਂਦਿਆਂ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘X’ ‘ਤੇ ਪੋਸਟ ਪਾਉਂਦਿਆਂ ਕਿਹਾ ਕਿ, “ਨਿਆਂ ਅਤੇ ਹੱਕ ਸੱਚ ਲਈ ਲੜਨ ਦਾ ਸਬਕ ਦੇਣ ਵਾਲੇ ਪਵਿੱਤਰ ਦਿਹਾੜੇ ‘ਬੰਦੀ ਛੋੜ ਦਿਵਸ’ ਦੀਆਂ ਦੇਸ਼-ਵਿਦੇਸ਼ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ… ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕਰਵਾ ਕੇ ਦੁਨੀਆ ਨੂੰ ਜ਼ੁਲਮ ਖਿਲਾਫ਼ ਡਟਣ ਦਾ ਮਹਾਨ ਸੰਦੇਸ਼ ਦਿੱਤਾ ਸੀ…ਆਓ, ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰੀਏ..”
ਅੱਗੇ ਉਨ੍ਹਾਂ ਨੇ ਕਿਹਾ ਕਿ, “ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ‘ਦੀਵਾਲੀ’ ਦੀਆਂ ਦੇਸ਼-ਵਿਦੇਸ਼ ਵੱਸਦੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਮੁਬਾਰਕਾਂ…ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਇਹ ਤਿਉਹਾਰ ਤੁਹਾਡੇ ਸਾਰਿਆਂ ਦੇ ਵਿਹੜਿਆਂ ‘ਚ ਖੁਸ਼ੀਆਂ, ਖੇੜੇ, ਤਰੱਕੀਆਂ ਅਤੇ ਚਾਨਣ ਲੈ ਕੇ ਆਵੇ… ਆਓ ਰਲ-ਮਿਲ ਕੇ ਪ੍ਰਦੂਸ਼ਣ ਰਹਿਤ ਅਤੇ ਹਰੀ-ਭਰੀ ਦੀਵਾਲੀ ਮਨਾਈਏ ਤੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ…”























