ਚੰਡੀਗੜ, 16 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦਿੱਲੀ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।
ਇਸ ਤੋਂ ਪਹਿਲਾਂ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰਾਂ ਨਾਲ ਪਾਰਲੀਮੈਂਟ ਹਾਊਸ ਦੇ ਕੇਂਦਰੀ ਹਾਲ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਐੱਮ.ਪੀ. ਰਵਨੀਤ ਸਿੰਘ ਬਿੱਟੂ ਨੂੰ ਛੱਡ ਕੇ ਸਾਰੇ ਸੰਸਦ ਮੈਂਬਰ ਮੌਜੂਦ ਸਨ। ਮੁੱਖ ਮੰਤਰੀ ਨੇ ਇਨਾਂ ਲੋਕ ਸਭਾ ਮੈਂਬਰਾਂ ਨਾਲ ਤਕਰੀਬਨ ਇਕ ਘੰਟੇ ਦਾ ਸਮਾਂ ਬਿਤਾਇਆ ਗਿਆ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਮੁੱਖ ਮੰਤਰੀ ਦੇ ਨਾਲ ਸਨ। ਪੰਜਾਬ ਨਾਲ ਸਬੰਧਤ ਕੁਝ ਲੋਕ ਸਭਾ ਮੈਂਬਰਾਂ ਨੇ ਸੋਮਵਾਰ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਕੇਂਦਰੀ ਹਾਲ ਆਉਣ ਲਈ ਸੱਦਾ ਦਿੱਤਾ ਸੀ।
Met the @INCIndia MPs from Punjab in the Parliament today. Happy to see they are consistently raising issues of importance that concern Punjab & Punjabi's. pic.twitter.com/H9c5z9DRDa
— Capt.Amarinder Singh (@capt_amarinder) July 16, 2019