Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ ਵਿੱਚ ਦੋ ਗੁੱਟਾਂ ਵਿੱਚ ਝੜਪ ਹੋ ਗਈ। ਇਸ ਦੌਰਾਨ ਕੁਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ।
ਇਸ ਝੜਪ ਦੌਰਾਨ ਉੱਥੇ ਮੌਜੂਦ ਇੱਕ ਏਐਸਆਈ ਵੀ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਗੋਲੀਬਾਰੀ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਕਾਰਨ ਹੋਈ ਹੈ। ਬਾਕੀ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਏਸੀਪੀ ਰਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਦੋਵਾਂ ਧਿਰਾਂ ਵਿਚਕਾਰ ਹੋਏ ਝਗੜੇ ਅਤੇ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਜਾਂਚ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ।























