– ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗੈਰ-ਮਿਆਰੀ ਖੇਤੀ ਸਮੱਗਰੀ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇਣ ਦੀ ਅਪੀਲ
ਚੰਡੀਗੜ੍ਹ, 16 ਜੁਲਾਈ- ਪੰਜਾਬ ਸਰਕਾਰ ਨੇ ਗੈਰ-ਮਿਆਰੀ ਬੀਜ, ਕੀਟਨਾਸ਼ਕ ਅਤੇ ਖਾਦਾਂ ਦੀ ਵਿਕਰੀ ਰੋਕਣ ਦੇ ਉਦੇਸ਼ ਨਾਲ ਮੋਬਾਈਲ ਹਲੈਪ ਲਾਈਨ ਨੰਬਰ 84373-12288 ਸਥਾਪਤ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਕਿਸੇ ਵੀ ਥਾਂ ‘ਤੇ ਗੈਰ-ਮਿਆਰੀ ਖੇਤੀ ਸਮੱਗਰੀ ਦੀ ਹੁੰਦੀ ਵਿਕਰੀ ਬਾਰੇ ਇਸ ਸਹਾਇਤਾ ਨੰਬਰ ‘ਤੇ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਇਨ੍ਹਾਂ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਇੱਥੋਂ ਜਾਰੀ ਇਕ ਪੱਤਰ ਵਿੱਚ ਖੇਤੀਬਾੜੀ ਵਿਭਾਗ ਨੇ ਲੋਕਾਂ ਖਾਸ ਕਰਕੇ ਕਿਸਾਨ ਭਾਈਚਾਰੇ ਦੇ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਮਿਲਵਾਟੀ ਖੇਤੀ ਲਾਗਤਾਂ ਦੀ ਸਪਲਾਈ ਬਾਰੇ ਕਿਸੇ ਤਰ੍ਹਾਂ ਦੀ ਘਟਨਾ ਵਿਭਾਗ ਦੇ ਧਿਆਨ ਵਿੱਚ ਲਿਆਉਣ ਲਈ ਆਖਿਆ। ਵਿਭਾਗ ਨੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲਿਆਂ ਖਿਲਾਫ਼ ਵੀ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸੇ ਸਬੰਧ ਵਿੱਚ ਵਿਭਾਗ ਨੇ ਈਮੇਲ [email protected]
ਖੇਤੀਬਾੜੀ ਵਿਭਾਗ ਦੇ ਸਕੱਤਰ ਅਤੇ ‘ਤੰਦਰੁਸਤ ਮਿਸ਼ਨ’ ਦੇ ਡਾਇਰੈਕਟਰ ਕੇ.ਐਸ. ਪੰਨੂੰ ਨੇ ਕਿਸਾਨਾਂ ਨੂੰ ਖੇਤੀ ਸਮੱਗਰੀ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲੇ ਗੈਰ-ਲਾਇਸੰਸਸ਼ੁਦਾ ਅਤੇ ਅਣਅਧਿਕਾਰਤ ਡੀਲਰ ਬਾਰੇ ਉਪਰੋਕਤ ਮੋਬਾਈਲ ਨੰਬਰ ਜਾਂ ਈ-ਮੇਲ ‘ਤੇ ਸੂਚਿਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਵੇਗੀ।