Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ
ਬਠਿੰਡਾ, 10 ਨਵੰਬਰ (ਵਿਸ਼ਵ ਵਾਰਤਾ): ਬਠਿੰਡਾ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਚਾਰ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ 12 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ।
ਜਾਣਕਾਰੀ ਮੁਤਾਬਕ ਕਾਰ ਮਲੋਟ ਤੋਂ ਬਠਿੰਡਾ ਵੱਲ ਆ ਰਹੀ ਸੀ। ਥਰਮਲ ਪਲਾਂਟ ਨੇੜੇ ਚਾਰੋਂ ਵਿਅਕਤੀ ਸੜਕ ਦੇ ਇੱਕ ਪਾਸੇ ਖੜ੍ਹੇ ਸਨ ਕਿ ਤੇਜ਼ ਰਫ਼ਤਾਰ ਕਾਰ ਉਨ੍ਹਾਂ ਉੱਪਰ ਚੜ੍ਹ ਗਈ। ਹਾਦਸੇ ਵਿੱਚ ਮਾਰੇ ਗਏ ਬੱਚੇ ਦੀ ਪਛਾਣ 12 ਸਾਲਾ ਵਜੋਂ ਹੋਈ ਹੈ, ਜੋ ਪਿੰਡ ਬੁਲਾਡੇਵਾਲਾ ਦਾ ਰਹਿਣ ਵਾਲਾ ਸੀ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।






















