Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ ਵਿੱਚ ਸੋਮਵਾਰ ਰਾਤ ਨੂੰ ਪਟਾਕੇ ਚਲਾਉਂਦੇ ਸਮੇਂ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਤੋਂ ਬਾਅਦ ਦੋਸਤਾਂ ਨੇ ਉਸਨੂੰ ਤੁਰੰਤ ਸਕੂਟਰ ‘ਤੇ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ 27 ਸਾਲਾ ਮਨੀ ਵਜੋਂ ਹੋਈ ਹੈ, ਜੋ ਕਿ ਮੁਹੱਲਾ ਮਹਿਤਾਬਗੜ੍ਹ ਦੇ ਰਹਿਣ ਵਾਲਾ ਸੀ। ਮਨੀ ਇੱਕ ਪਹਿਲਵਾਨ ਸੀ ਅਤੇ ਉਸਦਾ ਵਿਆਹ ਲਗਭਗ ਛੇ ਮਹੀਨੇ ਪਹਿਲਾਂ ਹੋਇਆ ਸੀ। ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।























