ਚੰਡੀਗੜ, 17 ਜੁਲਾਈ– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਉਤੇ ਫੈਸਲਾ ਲੈ ਸਕਦੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਕਿ ਕੁਝ ਦਿਨਾਂ ਤੋਂ ਦਿੱਲੀ ਦੌਰੇ ‘ਤੇ ਹਨ, ਅੱਜ ਸ਼ਾਮ ਚੰਡੀਗੜ੍ਹ ਪਹੁੰਚ ਰਹੇ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਚੰਡੀਗੜ੍ਹ ਪਹੁੰਚ ਕੇ ਨਵਜੋਤ ਸਿੱਧੂ ਦੇ ਅਸਤੀਫੇ ਸਬੰਧੀ ਕੋਈ ਫੈਸਲਾ ਲੈ ਸਕਦੇ ਹਨ।
ਇਸ ਤੋਂ ਪਹਿਲਾਂ ਕੱਲ੍ਹ ਮੁੱਖ ਮੰਤਰੀ ਨੇ ਦਿੱਲੀ ਵਿਚ ਕਿਹਾ ਸੀ ਕਿ ਉਹ ਬੁੱਧਵਾਰ ਨੂੰ ਚੰਡੀਗੜ ਪਹੁੰਚ ਕੇ ਸਿੱਧੂ ਦੇ ਅਸਤੀਫੇ ਸਬੰਧੀ ਕੋਈ ਫੈਸਲਾ ਲੈਣਗੇ। ਉਹਨਾਂ ਕਿਹਾ ਕਿ ਸਿੱਧੂ ਦੇ ਅਸਤੀਫ਼ੇ ਦੇ ਮੁੱਦੇ ‘ਤੇ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਅਸਤੀਫ਼ਾ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ ‘ਤੇ ਭੇਜ ਦਿੱਤਾ ਗਿਆ ਹੈ ਪਰ ਉਨ੍ਹਾਂ ਨੇ ਅਜੇ ਇਹ ਅਸਤੀਫ਼ਾ ਦੇਖਣਾ ਹੈ। ਉਹ ਇਸ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾ ਅਸਤੀਫ਼ਾ ਪੜ੍ਹਣਗੇ।