Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ
ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਅਮਲੋਹ ਵਿੱਚ ਅੱਜ 11 ਨਵੰਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਰੈਲੀ ਕੀਤੀ ਜਾ ਰਹੀ ਹੈ। ਅਮਲੋਹ ਦੀ ਅਨਾਜ ਮੰਡੀ ਵਿੱਚ ਹੋਣ ਵਾਲੀ ਇਸ ਰੈਲੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਭਰ ਵਿੱਚ ਤਿਆਰ ਕੀਤੇ ਗਏ 1,000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਵੀ ਕਰਨਗੇ। ਇਸ ਪ੍ਰੋਗਰਾਮ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ।






















