International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ
– ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ
ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਨੇਪਾਲ ਵਿੱਚ ਬੁੱਧਵਾਰ ਸਵੇਰੇ ਤੜਕਸਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 4.9 ਦਰਜ ਕੀਤੀ ਗਈ।
ਮਿਲੀ ਜਾਣਕਾਰੀ ਮੁਤਾਬਕ ਭੂਚਾਲ ਸਵੇਰੇ ਕਰੀਬ 4:30 ਵਜੇ ਆਇਆ। ਇਸ ਦਾ ਕੇਂਦਰ ਜ਼ਮੀਨ ਤੋਂ ਲਗਭਗ 73 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਬਾਰੇ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।























