U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?
ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਅੰਡਰ-19 ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਅਫਗਾਨਿਸਤਾਨ ਨੇ ਭਾਰਤ ਨੂੰ 228 ਦੌੜਾਂ ਦਾ ਟੀਚਾ ਦਿੱਤਾ ਹੈ। ਅਫਗਾਨਿਸਤਾਨ ਦੀ ਟੀਮ ਨੇ ਟਾਸ ਜਿੱਤ ਜੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ਵਿੱਚ 8 ਵਿਕਟਾਂ ‘ਤੇ 227 ਦੌੜਾਂ ਬਣਾਈਆਂ ਅਤੇ ਭਾਰਤ ਨੂੰ ਜਿੱਤ ਲਈ 228 ਦੌੜਾਂ ਦਾ ਟੀਚਾ ਦਿੱਤਾ ਹੈ।
ਅਫਗਾਨਿਸਤਾਨ ਲਈ ਨੁਮਾਨ ਸਲਾਰਜ਼ਈ ਅਤੇ ਸ਼ਾਹ ਫੈਜ਼ਲ ਰਹੀਮੀ ਨੇ 51-51 ਦੌੜਾਂ ਬਣਾਈਆਂ। ਅਫਗਾਨਿਸਤਾਨ ਦੀ ਸ਼ੁਰੂਆਤ ਚੰਗੀ ਨਹੀਂ ਸੀ। ਟੀਮ ਨੇ 51 ਦੌੜਾਂ ‘ਤੇ 2 ਵਿਕਟਾਂ ਗੁਆ ਦਿੱਤੀਆਂ ਸਨ। ਅਫਗਾਨਿਸਤਾਨ ਲਈ ਨੁਮਾਨ ਨੇ 78 ਗੇਂਦਾਂ ‘ਤੇ 51 ਦੌੜਾਂ ਬਣਾਈਆਂ, ਜਦੋਂ ਕਿ ਸ਼ਾਹ ਫੈਸਲ ਨੇ 72 ਗੇਂਦਾਂ ‘ਤੇ 51 ਦੌੜਾਂ ਬਣਾਈਆਂ। ਕਪਤਾਨ ਸੋਹੇਲ ਖਾਨ 36 ਦੌੜਾਂ ‘ਤੇ ਨਾਬਾਦ ਰਹੇ।
ਈਸ਼ਾਨ ਸੂਦ ਭਾਰਤ ਲਈ ਸਭ ਤੋਂ ਸਫਲ ਗੇਂਦਬਾਜ਼ ਰਿਹਾ। ਉਸਨੇ 9 ਓਵਰਾਂ ਵਿੱਚ 43 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਆਰੀਅਨ ਸਵਸਾਨੀ ਨੇ 29 ਦੌੜਾਂ ਦੇ ਕੇ 2 ਵਿਕਟਾਂ ਲਈਆਂ।
ਕਾਵਿਆ ਪਟੇਲ, ਯਸ਼ਵਰਧਨ ਚੌਹਾਨ ਅਤੇ ਅਰਜੁਨ ਰਾਜਪੂਤ ਨੇ 1-1 ਵਿਕਟ ਲਈ। ਭਾਰਤ ਨੂੰ ਫਾਈਨਲ ਲਈ ਕੁਆਲੀਫਾਈ ਕਰਨ ਲਈ 228 ਦੌੜਾਂ ਬਣਾਉਣੀਆਂ ਪੈਣਗੀਆਂ।























