Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?
– ਪੰਜ ਮੈਚਾਂ ਦੀ ਲੜੀ ਵਿੱਚ ਟੀਮ ਇੰਡੀਆ 2-0 ਨਾਲ ਅੱਗੇ
ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੌਥਾ ਵਨਡੇ ਅੱਜ ਸਵੇਰੇ 7:30 ਵਜੇ ਤੋਂ ਖੇਡਿਆ ਜਾਵੇਗਾ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਪੰਜ ਮੈਚਾਂ ਦੀ ਲੜੀ ਵਿੱਚ 2-0 ਨਾਲ ਅੱਗੇ ਟੀਮ ਇੰਡੀਆ ਸੀਰੀਜ਼ ਜਿੱਤਣ ‘ਤੇ ਧਿਆਨ ਕੇਂਦਰਿਤ ਕਰੇਗੀ। ਆਖਰੀ ਦੋ ਮੈਚਾਂ ਵਿੱਚ ਸ਼ੁਭਮਨ ਗਿੱਲ ਦੀ ਜਗ੍ਹਾ ਸ਼੍ਰੇਅਸ ਅਈਅਰ ਭਾਰਤੀ ਟੀਮ ਦੀ ਕਪਤਾਨੀ ਕਰਨਗੇ। ਟੀਮ ‘ਚ ਤਿੰਨ ਬਦਲਾਅ ਕੀਤੇ ਗਏ ਹਨ। ਜਦੋਂ ਕਿ ਈਸ਼ਾਨ ਕਿਸ਼ਨ ਨੂੰ ਰੋਹਿਤ ਸ਼ਰਮਾ ਨਾਲ ਪਾਰੀ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲ ਸਕਦਾ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਵਿੱਚ ਰੁਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ ਅਤੇ ਕੁਲਦੀਪ ਯਾਦਵ ਨੂੰ ਵੀ ਪਲੇਇੰਗ ਇਲੈਵਨ ‘ਚ ਜਗ੍ਹਾ ਮਿਲੀ ਹੈ।
ਭਾਰਤ ਅਤੇ ਨਿਊਜ਼ੀਲੈਂਡ ਨੇ ਹੁਣ ਤੱਕ 126 ਇੱਕ ਰੋਜ਼ਾ ਮੈਚ ਖੇਡੇ ਹਨ। ਭਾਰਤ ਨੇ ਇਨ੍ਹਾਂ ਵਿੱਚੋਂ 65 ਮੈਚ ਜਿੱਤੇ ਹਨ, ਜਦੋਂ ਕਿ ਨਿਊਜ਼ੀਲੈਂਡ ਨੇ 52 ਜਿੱਤੇ ਹਨ। ਇੱਕ ਮੈਚ ਟਾਈ ਵਿੱਚ ਖਤਮ ਹੋਇਆ, ਜਦੋਂ ਕਿ ਅੱਠ ਮੈਚ ਬਿਨਾਂ ਕਿਸੇ ਨਤੀਜੇ ਦੇ ਖਤਮ ਹੋਏ। ਬੇਅ ਓਵਲ ਪਿੱਚ ਗੇਂਦਬਾਜ਼ਾਂ ਲਈ ਮਦਦਗਾਰ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਮਾਊਂਟ ਮੌਂਗਨੁਈ ਵਿੱਚ ਸਾਫ਼ ਮੌਸਮ ਦੀ ਭਵਿੱਖਬਾਣੀ ਕੀਤੀ ਹੈ, ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ।
ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ:
ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ:
ਭਾਰਤ: ਰੋਹਿਤ ਸ਼ਰਮਾ, ਰੁਤੂਰਾਜ ਗਾਇਕਵਾੜ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਅਕਸ਼ਰ ਪਟੇਲ, ਨਮਨ ਧੀਰ, ਆਕਿਬ ਨਬੀ, ਕੁਲਦੀਪ ਯਾਦਵ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ।
ਨਿਊਜ਼ੀਲੈਂਡ: ਟਿਮ ਸਾਈਫਰਟ (ਵਿਕਟਕੀਪਰ), ਵਿਲ ਯੰਗ, ਨਿਕ ਕੈਲੀ, ਡੀਨ ਫੌਕਸਕ੍ਰਾਫਟ, ਫਿਨ ਐਲਨ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਕ੍ਰਿਸਟੀਅਨ ਕਲਾਰਕ, ਕਾਈਲ ਜੈਮੀਸਨ, ਮੈਟ ਹੈਨਰੀ, ਮੈਥਿਊ ਫਿਸ਼ਰ।























