Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ
ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਲਈ ਵਨ ਟਾਈਮ ਸੈਟਲਮੈਂਟ (OTS) ਸਕੀਮ ਲਿਆਉਣ ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ 31 ਮਾਰਚ ਤੱਕ ਦੇ ਬਕਾਇਆ ਬਿਜਲੀ ਬਿੱਲਾਂ ਦਾ ਭੁਗਤਾਨ ਨਾ ਕਰ ਸਕਣ ਵਾਲੇ ਘਰੇਲੂ ਖਪਤਕਾਰਾਂ ਨੂੰ ਆਪਣੇ ਬਕਾਏ ਨਿਪਟਾਉਣ ਦਾ ਮੌਕਾ ਮਿਲੇਗਾ। ਸਕੀਮ ਤਹਿਤ ਨੇ ਜਿਨ੍ਹਾਂ ਲੋਕਾਂ ਨੇ ਆਪਣੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ, ਜਿਸ ਕਾਰਨ ਜੁਰਮਾਨੇ ਅਤੇ ਵਿਆਜ ਲੱਗੇ, ਉਨ੍ਹਾਂ ਦਾ ਜੁਰਮਾਨਾ ਅਤੇ ਵਿਆਜ ਮੁਆਫ ਕੀਤਾ ਜਾਵੇਗਾ ਅਤੇ ਖਪਤਕਾਰ ਸਿਰਫ ਮੂਲ ਰਕਮ ਹੀ ਜਮ੍ਹਾਂ ਕਰਵਾਉਣਗੇ।
ਇਸ ਸਕੀਮ ਤਹਿਤ ਖਪਤਕਾਰਾਂ ਨੂੰ ਕੁੱਲ ਮੂਲ ਰਕਮ ਦਾ 25 ਫ਼ੀਸਦੀ ਹਿੱਸਾ ਪਹਿਲਾਂ ਜਮ੍ਹਾਂ ਕਰਵਾਉਣਾ ਪਵੇਗਾ। ਇਹ ਸਕੀਮ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ 45 ਦਿਨਾਂ ਤੱਕ ਲਾਗੂ ਰਹੇਗੀ। ਸਰਕਾਰ ਮੁਤਾਬਕ ਖਪਤਕਾਰਾਂ ਨੂੰ ਬਕਾਇਆ ਰਕਮ ਦੀ ਅਦਾਇਗੀ ਲਈ ਕਿਸ਼ਤਾਂ ਦੀ ਸਹੂਲਤ ਵੀ ਦਿੱਤੀ ਜਾਵੇਗੀ ਅਤੇ ਸਾਲ ਦੌਰਾਨ ਦੋ ਕਿਸ਼ਤਾਂ ਵਿੱਚ ਭੁਗਤਾਨ ਕੀਤਾ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਕੁੱਲ ਬਕਾਇਆ ਰਕਮ 2516 ਕਰੋੜ ਰੁਪਏ ਹੈ, ਅਤੇ 518 ਕਰੋੜ ਰੁਪਏ ਮੁਆਫ਼ ਕੀਤੇ ਜਾਣਗੇ। ਇਹ ਨੋਟੀਫਿਕੇਸ਼ਨ ਕੱਲ੍ਹ ਨੂੰ ਜਾਰੀ ਕੀਤਾ ਜਾਵੇਗਾ।





















