Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?
ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਸਾਹਮਣੇ ਆਇਆ। ਉਨ੍ਹਾਂ ਕਿ ਉਨ੍ਹਾਂ ਦੀ ਟਿਕਟ ਕੱਟੀ ਨਹੀਂ ਗਈ ਹੈ ਸਗੋਂ ਚੋਣ ਨਾ ਲੜਨ ਦਾ ਫੈਸਲਾ ਉਨ੍ਹਾਂ ਦਾ ਹੀ ਸੀ, ਜਿਸ ਕਾਰਨ ਪਾਰਟੀ ਵੱਲੋਂ ਕਿਸੇ ਹੋਰ ਉਮੀਦਵਾਰ ਨੂੰ ਟਿਕਟ ਦਿੱਤੀ ਗਈ ਹੈ।

ਇਸ ਸੰਬੰਧੀ ਅਨਮੋਲ ਗਗਨ ਮਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਪਿਆਰੇ ਪੰਜਾਬ ਵਾਸੀਓ ਅਤੇ ਪੰਜਾਬੀ ਮੀਡੀਆ, ਮੇਰੇ ਚੁੱਪ ਰਹਿਣ ਕਰਕੇ ਮੇਰੇ ਚੋਣ ਨਾ ਲੜਨ ਬਾਰੇ ਕਾਫ਼ੀ ਬਿਆਨ ਦਿੱਤੇ ਜਾ ਰਹੇ ਹਨ। ਮੈਂ ਸਿਰਫ਼ ਇੱਕ ਗੱਲ ਤੁਹਾਡੇ ਨਾਲ ਸਾਂਝੀ ਕਰਾਂਗੀ। 5 ਅਗਸਤ 2026 ਨੂੰ ਦੁਪਹਿਰ 12 ਵਜੇ ਮੈਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਜੀ ਨੂੰ ਚੋਣ ਲੜਨ ਤੋਂ ਮਨ੍ਹਾ ਕਰ ਦਿੱਤਾ ਸੀ। ਤਿੰਨ ਦਿਨ ਪਹਿਲਾਂ ਵੀ ਅਰਵਿੰਦ ਜੀ ਦਾ ਫ਼ੋਨ ਆਇਆ ਸੀ ਕਿ ਕੀ ਤੇਰਾ ਇਹੀ ਫ਼ੈਸਲਾ ਹੈ ਕਿ ਤੂੰ ਚੋਣ ਨਹੀਂ ਲੜਨੀ ? ਮੈਂ ਉਨ੍ਹਾਂ ਨੂੰ ਦੁਬਾਰਾ ਵੀ ਉਹੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਤੂੰ ਲੋਕਾਂ ਨੂੰ ਦੱਸ ਦੇਵੀਂ ਕਿ ਅਸੀਂ ਤੇਰੀ ਟਿਕਟ ਨਹੀਂ ਕੱਟੀ, ਇਹ ਤੇਰਾ ਆਪਣਾ ਫ਼ੈਸਲਾ ਹੈ। ਅਰਵਿੰਦ ਸਰ ਮੇਰੇ ਇਸ ਫ਼ੈਸਲੇ ਤੋਂ ਖ਼ੁਸ਼ ਨਹੀਂ ਸਨ, ਇਹ ਮੈਂ ਜਾਣਦੀ ਹਾਂ। ਪਰ ਇਹ ਫ਼ੈਸਲਾ ਮੇਰਾ ਆਪਣਾ ਹੈ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ।”






















