Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ “ਵਾਰਿਸ ਪੰਜਾਬ ਦੇ” ਸੰਗਠਨ ਦੇ ਮੁਖੀ, ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਮਿਲਣ ਤੋਂ ਬਾਅਦ ਹੁਣ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋ ਸਕਣਗੇ। ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ, ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਪੈਰੋਲ ਦਿੱਤੀ ਗਈ ਹੈ, ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ।
ਸਸਕਾਰ ‘ਚ ਸ਼ਾਮਿਲ ਹੋਣ ਲਈ ਪਰਿਵਾਰ ਵੱਲੋਂ ਅਦਾਲਤ ‘ਚ ਅਪੀਲ ਕੀਤੀ ਗਈ ਸੀ, ਜਿਸ ਨੂੰ ਅਦਾਲਤ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਥਾਣਾ ਅਜਨਾਲਾ ਮਾਮਲੇ ‘ਚ MP ਅੰਮ੍ਰਿਤਪਾਲ ਸਿੰਘ ਇਸ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।






















