• Latest
  • Trending
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

22 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

1 hour ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

1 hour ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

2 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

5 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

5 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

5 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

5 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

5 hours ago
Hindi News
English News
Friday, November 13, 2026
No Result
View All Result
18 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

November 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਤਾਲਮੇਲ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੂੰ ਪਹੁੰਚਣ ਦੀ ਅਪੀਲ

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026′ ਦੇ ਕੁਝ ਉਪਬੰਧਾਂ ਬਾਰੇ ਪ੍ਰਗਟਾਈਆਂ ਜਾ ਰਹੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਆਪਸੀ ਸਹਿਮਤੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗਠਤ ਕੀਤੀ ਗਈ ਤਾਲਮੇਲ ਕਮੇਟੀ ਦੀ ਅੱਜ ਚੌਥੀ ਮੀਟਿੰਗ ਹੋਈ।

ਇਸ ਮੀਟਿੰਗ ਉਪਰੰਤ ਤਾਲਮੇਲ ਕਮੇਟੀ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਕਮੇਟੀ ਇਸ ਅਤਿ-ਸੰਵੇਦਨਸੀਲ ਮਾਮਲੇ ਦੇ ਹੱਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨਾਲ ਵਿਚਾਰ ਕਰਨ ਅਤੇ ਉਨ੍ਹਾਂ ਦੀ ਸਹੂਲਤ ਲਈ 18 ਨਵੰਬਰ, 2026 ਨੂੰ ਸਰਕਟ ਹਾਊਸ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦੁਪਹਿਰ 12:00 ਵਜੇ ਪੁੱਜੇਗੀ। ਤਾਲਮੇਲ ਕਮੇਟੀ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਿੱਖ ਵਿਦਵਾਨਾਂ ਦੀ ਕਮੇਟੀ ਦੇ ਕੋਆਰਡੀਨੇਟਰ ਨੂੰ ਪੱਤਰ ਲਿਖ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਉਨ੍ਹਾਂ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਇਸ ਮਸਲੇ ਦੇ ਸੰਜੀਦਾ ਹੱਲ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੂੰ ਵੀ ਮੀਟਿੰਗ ਵਾਲੇ ਦਿਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਅੱਜ ਮੀਟਿੰਗ ਦੌਰਾਨ ਸਮੂਹ ਕਮੇਟੀ ਮੈਂਬਰਾਂ ਨੇ ਇਕਮਤ ਹੋ ਕੇ ਕਿਹਾ ਕਿ ਕਮੇਟੀ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਵਿੱਚ ਲੋੜੀਂਦੀਆਂ ਸੋਧਾਂ ਵਾਸਤੇ ਵਿਚਾਰ-ਵਟਾਂਦਰਾ ਕਰਨ ਲਈ ਹਮੇਸ਼ਾ ਤਿਆਰ ਹੈ ਅਤੇ ਆਪਣੇ ਵੱਲੋਂ ਇਸ ਸਬੰਧ ਵਿੱਚ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਪੱਤਰ ਨੰ: ਅ:ਤ/26/248 ਮਿਤੀ 31.07.2026 ਰਾਹੀਂ ਲਿਖਿਆ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ “ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026′ ਦੇ ਸਬੰਧ ਵਿੱਚ ਵਿਚਾਰ-ਵਟਾਂਦਰਾ ਕਰਨ ਅਤੇ ਸਹਿਮਤੀ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਸਰਕਾਰ ਇਸ ਕਮੇਟੀ ਨਾਲ ਰਾਬਤਾ ਕਾਇਮ ਕਰਕੇ ਕਾਨੂੰਨ ਸਬੰਧੀ ਸਹਿਮਤੀ ਬਣਾਵੇ।” ਸੂਬਾ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਸੀ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਕਾਇਮ ਉੱਚ-ਪੱਧਰੀ ਸੱਤ ਮੈਂਬਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਸੇਵਾਮੁਕਤ ਆਈ.ਪੀ.ਐਸ. ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਪੀ.ਸੀ.ਐਸ. ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਨੋਡਲ ਅਫਸਰ ਲਗਾਇਆ ਗਿਆ ਹੈ।

ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ 18 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਦਾ ਉਦੇਸ਼ ਇਸ ਮੁੱਦੇ ‘ਤੇ ਉਸਾਰੂ ਅਤੇ ਅਰਥਪੂਰਨ ਗੱਲਬਾਤ ਨੂੰ ਸੁਖਾਲਾ ਬਣਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਸ ਪ੍ਰਕਿਰਿਆ ਦੌਰਾਨ ਸਾਰੇ ਸਬੰਧਤ ਸੁਝਾਵਾਂ ਅਤੇ ਦ੍ਰਿਸ਼ਟੀਕੋਣਾਂ ‘ਤੇ ਯੋਗ ਵਿਚਾਰ ਕੀਤਾ ਜਾਵੇ।”

Tags: amritsarJagat Jot Sri Guru Granth Sahib Satkar (Amendment) Actlatest newsPUNJAB
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

by Ranjit Singh
3 weeks ago
0

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ ਲੁਧਿਆਣਾ, 22 ਅਕਤੂਬਰ (ਵਿਸ਼ਵ ਵਾਰਤਾ): ਮਸ਼ਹੂਰ ਪੰਡਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 