Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ
ਤਰਨਤਾਰਨ, 14 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਦੀ ਪ੍ਰਕਿਰਿਆ ਵਿੱਚ ਸਮਾਂ ਲੱਗ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅੱਜ ਮਾਤਾ ਚਰਨ ਕੌਰ ਦਾ ਸਸਕਾਰ ਹੋਣਾ ਸੰਭਵ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਿਲਹਾਲ ਪਹੁੰਚਣ ਦੀ ਜਲਦਬਾਜ਼ੀ ਨਾ ਕਰਨ। ਤਰਸੇਮ ਸਿੰਘ ਨੇ ਕਿਹਾ ਕਿ ਸਸਕਾਰ ਦਾ ਸਮਾਂ ਤੈਅ ਹੋਣ ਤੋਂ ਬਾਅਦ ਇਸ ਸਬੰਧੀ ਜਾਣਕਾਰੀ ਸਾਰਿਆਂ ਨਾਲ ਸਾਂਝੀ ਕਰ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਅਦਾਲਤ ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ। ਇਸ ਮੌਕੇ ਪਰਿਵਾਰ ਵੱਲੋਂ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਜੇਲ੍ਹ ਵਿੱਚ ਰਹਿੰਦਿਆਂ ਲੋਕ ਸਭਾ ਚੋਣ ਜਿੱਤ ਕੇ ਸੰਸਦ ਮੈਂਬਰ ਦਾ ਅਹੁਦਾ ਹਾਸਲ ਕੀਤਾ ਸੀ। ਹੁਣ ਉਹ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਣਗੇ। ਅੰਮ੍ਰਿਤਪਾਲ ਸਿੰਘ ਲੰਮੇ ਸਮੇਂ ਬਾਅਦ ਪੰਜਾਬ ਆਉਣਗੇ।























