• Latest
  • Trending
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

27 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

16 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

18 minutes ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

1 hour ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

2 hours ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

3 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

4 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

5 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

November 14, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

– ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਕੀਤਾ ਨਵੀਂ ਸਾਇੰਸ ਲੈਬ ਦਾ ਉਦਘਾਟਨ

ਫ਼ਰੀਦਕੋਟ, 14 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ ‘ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਨਾਲ ਲੈਸ ਕਰਨ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਨਵੀਂ ਉਸਾਰੀ ਗਈ ਅਤਿ-ਆਧੁਨਿਕ ਸਾਇੰਸ ਲੈਬ ਦਾ ਉਦਘਾਟਨ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਕੀਤਾ ਗਿਆ।

ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਅਤੇ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਆਧੁਨਿਕ ਲੈਬਾਂ, ਡਿਜੀਟਲ ਸਿੱਖਿਆ, ਸਮਾਰਟ ਕਲਾਸਰੂਮਾਂ ਅਤੇ ਅਧਿਆਪਕਾਂ ਦੀ ਸਮਰੱਥਾ ਵਧਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਲਗਭਗ 870 ਵਿਦਿਆਰਥੀਆਂ ਨੇ ਜੇ.ਈ.ਈ ਅਤੇ ਨੀਟ ਵਰਗੀਆਂ ਦੇਸ਼ ਦੀਆਂ ਵੱਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕਰਕੇ ਇਹ ਸਾਬਤ ਕੀਤਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਉੱਚੇ ਮੁਕਾਮ ਹਾਸਲ ਕਰਨ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਵਿਗਿਆਨਕ ਸੋਚ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਧੁਨਿਕ ਸਹੂਲਤਾਂ ਦਾ ਅਸਲ ਲਾਭ ਤਾਂ ਹੀ ਹੈ, ਜਦੋਂ ਵਿਦਿਆਰਥੀ ਇਨ੍ਹਾਂ ਦੀ ਵਰਤੋਂ ਕਰਕੇ ਆਪਣੇ ਗਿਆਨ ਅਤੇ ਹੁਨਰ ਵਿੱਚ ਵਾਧਾ ਕਰਨ।

ਉਨ੍ਹਾਂ ਕਿਹਾ ਕਿ ਇਹ ਸਾਇੰਸ ਲੈਬ ਆਧੁਨਿਕ ਤਕਨੀਕ ਅਤੇ ਵਿਗਿਆਨਕ ਸਿੱਖਿਆ ਦਾ ਸ਼ਾਨਦਾਰ ਸੁਮੇਲ ਹੈ। ਇਸ ਵਿੱਚ 3ਡੀ ਇੰਟਰਐਕਟਿਵ ਪੈਨਲ, ਸਮਾਰਟ ਬੋਰਡ ਅਤੇ ਵਿਦਿਆਰਥੀਆਂ ਦੇ ਪ੍ਰੈਕਟੀਕਲ ਕੰਮ ਲਈ ਲੋੜੀਂਦੇ ਅਤਿ-ਆਧੁਨਿਕ ਵਿਗਿਆਨਕ ਉਪਕਰਨ ਅਤੇ ਪ੍ਰਯੋਗਸ਼ਾਲਾ ਸਮੱਗਰੀ ਉਪਲਬਧ ਕਰਵਾਈ ਗਈ ਹੈ। ਇਸ ਤੋਂ ਇਲਾਵਾ ਵਿਗਿਆਨਕ ਉਪਕਰਨਾਂ ਦੀ ਸੁਰੱਖਿਅਤ ਸੰਭਾਲ ਲਈ ਵੱਖਰਾ ਸਟੋਰ ਰੂਮ ਅਤੇ ਸਾਇੰਸ ਅਧਿਆਪਕ ਲਈ ਵਿਸ਼ੇਸ਼ ਕਮਰਾ ਵੀ ਤਿਆਰ ਕੀਤਾ ਗਿਆ ਹੈ।

ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਿੰਦਰ ਕੌਰ ਨੇ ਮੁੱਖ ਮਹਿਮਾਨ ਅਤੇ ਸਮੂਹ ਪਤਵੰਤਿਆਂ ਦਾ ਨਿੱਘਾ ਸਵਾਗਤ ਕਰਦਿਆਂ ਸਕੂਲ ਦੀਆਂ ਪਿਛਲੇ ਦੋ ਸਾਲਾਂ ਦੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਅਕਾਦਮਿਕ, ਸਹਿ-ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦਾ ਸਮੁੱਚਾ ਸਟਾਫ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਗੁਣਾਤਮਕ ਸਿੱਖਿਆ ਅਤੇ ਉਨ੍ਹਾਂ ਅੰਦਰ ਨਵੀਆਂ ਸੰਭਾਵਨਾਵਾਂ ਪੈਦਾ ਕਰਨ ਲਈ ਪੂਰੀ ਤਨਦੇਹੀ ਨਾਲ ਕਾਰਜਸ਼ੀਲ ਹੈ।ਉਨ੍ਹਾਂ ਇਸ ਮੌਕੇ ਸਕੂਲ ਦੇ ਬਹੁਮੰਤਵੀ ਹਾਲ ਦੀ ਵੱਡੇ ਪੱਧਰ ‘ਤੇ ਮੁਰੰਮਤ ਕਰਵਾਉਣ ਦੀ ਲੋੜ ਵੱਲ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਦਾ ਵਿਸ਼ੇਸ਼ ਧਿਆਨ ਦਿਵਾਇਆ ਅਤੇ ਇਸ ਨੂੰ ਵਿਦਿਆਰਥੀਆਂ ਦੀਆਂ ਸੱਭਿਆਚਾਰਕ, ਸਾਹਿਤਕ, ਖੇਡ ਅਤੇ ਹੋਰ ਸਿਰਜਣਾਤਮਕ ਗਤੀਵਿਧੀਆਂ ਲਈ ਹੋਰ ਵਧੀਆ ਬਣਾਉਣ ਵਾਸਤੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੇ ਦਿਸ਼ਾ-ਨਿਰਦੇਸ਼ਾਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਅੰਜਨਾ ਕੌਸ਼ਲ ਦੀ ਅਗਵਾਈ ਅਤੇ ਸੁਚੱਜੇ ਮਾਰਗਦਰਸ਼ਨ ਸਦਕਾ ਸਾਕਾਰ ਹੋਇਆ।

ਅੰਤ ਵਿੱਚ ਸਕੂਲ ਇੰਚਾਰਜ ਸ੍ਰੀਮਤੀ ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਉਨ੍ਹਾਂ ਦੀ ਸਮੁੱਚੀ ਟੀਮ, ਜ਼ਿਲ੍ਹਾ ਸਿੱਖਿਆ ਅਫ਼ਸਰ, ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਆਧੁਨਿਕ ਸਹੂਲਤਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਉਸਾਰੀ ਵਿੱਚ ਮੀਲ ਪੱਥਰ ਸਾਬਤ ਹੋਣਗੀਆਂ।ਇਹ ਅਤਿ-ਆਧੁਨਿਕ ਸਾਇੰਸ ਲੈਬ ਕੇਵਲ ਇੱਕ ਨਵੀਂ ਇਮਾਰਤੀ ਸਹੂਲਤ ਨਹੀਂ, ਸਗੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ, ਪ੍ਰਯੋਗਾਤਮਕ ਸਿੱਖਿਆ, ਨਵੀਨਤਮ ਖੋਜ ਅਤੇ ਨਵੀਆਂ ਕਾਢਾਂ ਦੀ ਭਾਵਨਾ ਵਿਕਸਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੇਂਦਰੀ ਜਾਂਚ ਬਿਊਰੋ (CBI) ਨੇ ਗੈਰ-ਕਾਨੂੰਨੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 14, 2026
0

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

by Ranjit Singh
November 14, 2026
0

ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਨੌਜਵਾਨ ਲਈ ‘ਪੰਜਾਬ ਦਾ ਕਰੋੜਪਤੀ’...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੇਂਦਰੀ ਜਾਂਚ ਬਿਊਰੋ (CBI) ਨੇ ਗੈਰ-ਕਾਨੂੰਨੀ...

Most Popular

Cricket: ਇੱਕ ਵਾਰ ਫੇਰ ਮੈਦਾਨ ‘ਤੇ ਦਿਖੇਗੀ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਜੋੜੀ

Cricket: ਇੱਕ ਵਾਰ ਫੇਰ ਮੈਦਾਨ ‘ਤੇ ਦਿਖੇਗੀ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਜੋੜੀ

by Ranjit Singh
2 weeks ago
0

Cricket: ਇੱਕ ਵਾਰ ਫੇਰ ਮੈਦਾਨ 'ਤੇ ਦਿਖੇਗੀ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਜੋੜੀ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 