ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀ ਸਾਬਕਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੀ ਸਾਬਕਾ ਕੈਬਨਿਟ ਮੰਤਰੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਧੜੇ ਤੋਂ ਦੂਰੀ ਬਣਾਉਂਦੇ ਹੋਏ, ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਮੂਲੀਅਤ ਕਰ ਲਈ ਹੈ। ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਆਪਣਾ ਨਾਤਾ ਤੋੜ ਲਿਆ ਹੈ।
ਉਨ੍ਹਾਂ ਨੇ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਹਲਕੇ ਵਿੱਚ ਪੈਂਦੇ ਪਿੰਡ ਬੇਗੋਵਾਲ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਵਾਪਸੀ ਕੀਤੀ। ਇਸ ਮੌਕੇ ਅਕਾਲੀ ਦਲ ਦੇ ਕਈ ਆਗੂ ਅਤੇ ਸਮਰਥਕ ਮੌਜੂਦ ਸਨ।























