ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ
ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਲੋਕਲ ਬਾਡੀ (ਨਗਰ ਕੌਂਸਲ) ਉਪ-ਚੋਣਾਂ 2026 ਲਈ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਆਪਣੀ ਕਮਰ ਕੱਸ ਲਈ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਅੱਜ ਜ਼ਿਲ੍ਹਾ ਮੋਗਾ ਅਧੀਨ ਪੈਂਦੀ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਲਈ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪਾਰਟੀ ਵੱਲੋਂ ਧਰਮਕੋਟ ਅਤੇ ਬਾਘਾ ਪੁਰਾਣਾ ਤੋਂ ਕੁੱਲ 17 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਟਿਆਲਾ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਲਈ ਵੀ ਭਾਜਪਾ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।























