Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?
ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ ਵਿਭਾਗ ਦੇ ਅਨੁਸਾਰ ਆਉਣ ਦਿਨਾਂ ਦੌਰਾਨ ਅਜੇ ਸੂਬੇ ‘ਚ ਮੀਂਹ ਦੀ ਸੰਭਾਵਨਾ ਨਹੀਂ ਹੈ। ਪੱਛਮੀ ਗੜਬੜ ਦਾ ਪ੍ਰਭਾਵ ਹੁਣ ਘੱਟ ਗਿਆ ਹੈ। ਪਰ ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸੂਬੇ ਅਤੇ ਚੰਡੀਗੜ੍ਹ ਲਈ ਅੱਜ ਤੋਂ ਚਾਰ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ, 20 ਨਵੰਬਰ ਤੱਕ ਰਾਤ ਅਤੇ ਸਵੇਰ ਦੇ ਸਮੇਂ ਰਾਜ ਦੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। ਅੱਜ 17 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਤਾਪਮਾਨ ਇਸ ਸਮੇਂ ਆਮ ਦੇ ਨੇੜੇ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਹੋਰ ਗਿਰਾਵਟ ਆ ਸਕਦੀ ਹੈ। ਇਸ ਤੋਂ ਬਾਅਦ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਸਮਾਨ ਮੁੱਖ ਤੌਰ ‘ਤੇ ਸਾਫ਼ ਰਹਿਣ ਦੀ ਉਮੀਦ ਹੈ। ਨਤੀਜੇ ਵਜੋਂ, ਅਗਲੇ ਕੁਝ ਦਿਨਾਂ ਵਿੱਚ ਰਾਤ ਦਾ ਤਾਪਮਾਨ ਘੱਟ ਸਕਦਾ ਹੈ, ਅਤੇ ਠੰਢ ਵਧ ਸਕਦੀ ਹੈ।
ਪੂਰਬੀ ਹਵਾਵਾਂ ਕਾਰਨ ਵਾਯੂਮੰਡਲ ਵਿੱਚ ਨਮੀ ਵਧਣ ਦੀ ਸੰਭਾਵਨਾ ਹੈ। ਇਸ ਨਾਲ ਦਿਨ ਦੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆ ਸਕਦੀ ਹੈ, ਜਦੋਂ ਕਿ ਰਾਤ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਹੋ ਸਕਦਾ ਹੈ। ਇਸ ਨਾਲ ਰਾਤ ਨੂੰ ਠੰਡ ਦਾ ਪ੍ਰਭਾਵ ਕੁਝ ਹੱਦ ਤੱਕ ਘੱਟ ਜਾਵੇਗਾ।























