PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ
ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ 100 ਸਾਲ ਤੋਂ ਵੱਧ ਪੁਰਾਣੇ ਖਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਇਮਾਰਤ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪ੍ਰਾਚੀਨ ਗੁਰਦੁਆਰੇ ਦਾ ਦੌਰਾ ਕਰਕੇ ਸੁਭਾਗ ਪ੍ਰਾਪਤ ਹੋਇਆ ਹੈ।
ਵਿਦੇਸ਼ ਮੰਤਰਾਲੇ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਖਾਲਸਾ ਦੀਵਾਨ ਮਨੀਲਾ ਦਾ ਸਭ ਤੋਂ ਪੁਰਾਣਾ ਗੁਰਦੁਆਰਾ ਹੈ। ਇਹ ਗੁਰਦੁਆਰਾ ਸਾਹਿਬ 100 ਸਾਲਾਂ ਤੋਂ ਵੱਧ ਸਮੇਂ ਤੋਂ ਭਾਰਤ ਅਤੇ ਫਿਲੀਪੀਨਜ਼ ਵਿਚਕਾਰ ਦੋਸਤੀ ਅਤੇ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।























