Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ
ਗੁਰਦਾਸਪੁਰ 18 ਨਵੰਬਰ 2026 (ਵਿਸ਼ਵ ਵਾਰਤਾ): ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸ਼ਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਨੌਮੀ ‘ਤੇ ਅੱਜ ਮਿਤੀ 18 ਨਵੰਬਰ 2026 ਨੂੰ ਸਬ-ਡਵੀਜ਼ਨ ਬਟਾਲਾ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਪਰ ਅੱਜ ਦੇ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ। ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਕੋਈ ਵੀ ਬਦਲਾਅ ਨਹੀਂ ਕੀਤਾ ਗਿਆ ਹੈ।























