• Latest
  • Trending
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

19 minutes ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

29 seconds ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

9 minutes ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

28 minutes ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

10 hours ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

12 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

13 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

13 hours ago
Hindi News
English News
Wednesday, November 18, 2026
No Result
View All Result
11 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

November 18, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

– ਮੀਟਿੰਗ ਵਿੱਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਸੋਧਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਬਾਰੇ ਕੀਤੀ ਜਾਵੇਗੀ ਚਰਚਾ
– ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ
– ਸਰਕਾਰ ਲੋੜੀਂਦੀਆਂ ਸੋਧਾਂ ਸਮੇਤ ਸਾਰੇ ਪਹਿਲੂਆਂ ‘ਤੇ ਬਿਨਾਂ ਕਿਸੇ ਪੂਰਵ ਸ਼ਰਤ ਦੇ ਗੱਲਬਾਤ ਲਈ ਤਿਆਰ

ਅੰਮ੍ਰਿਤਸਰ, 18 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਗਠਿਤ 7-ਮੈਂਬਰੀ ਤਾਲਮੇਲ ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਵਿਵਸਥਾਵਾਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨ ਲਈ ਅੱਜ 18 ਨਵੰਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਮੀਟਿੰਗ ਕਰੇਗੀ।

ਇਹ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਮਰਾ ਨੰਬਰ 159 ਵਿੱਚ ਹੋਵੇਗੀ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਦੋਵਾਂ ਕਮੇਟੀਆਂ ਦਰਮਿਆਨ ਸੁਹਿਰਦ ਅਤੇ ਸਦਭਾਵਨਾ ਵਾਲੇ ਮਾਹੌਲ ਵਿੱਚ ਸਿੱਧੀ ਗੱਲਬਾਤ ਹੋ ਸਕੇ।

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਇਸ ਅਹਿਮ ਮਾਮਲੇ ‘ਤੇ ਸਾਰਥਕ ਚਰਚਾ ਕਰਨਾ ਅਤੇ ਲੋੜ ਅਨੁਸਾਰ ਐਕਟ ਵਿੱਚ ਢੁਕਵੀਆਂ ਸੋਧਾਂ ਬਾਰੇ ਸਹਿਮਤੀ ਬਣਾਉਣਾ ਹੈ।

ਸੂਬਾ ਸਰਕਾਰ ਵੱਲੋਂ ਗਠਿਤ ਇਸ ਉੱਚ-ਪੱਧਰੀ ਸੱਤ-ਮੈਂਬਰੀ ਤਾਲਮੇਲ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਜਤਿੰਦਰ ਸਿੰਘ ਔਲਖ, ਆਈਪੀਐਸ (ਸੇਵਾਮੁਕਤ) ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਇਸ ਵਿਚਾਰ-ਵਟਾਂਦਰੇ ਦੌਰਾਨ ਐਕਟ ਦੀਆਂ ਵੱਖ-ਵੱਖ ਵਿਵਸਥਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਤੇ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਸਮੇਤ ਸਾਰੇ ਸਬੰਧਤ ਪਹਿਲੂਆਂ ਨੂੰ ਕਵਰ ਕੀਤਾ ਜਾਵੇਗਾ। ਸਰਕਾਰ ਬਿਨਾਂ ਕਿਸੇ ਪੂਰਵ ਸ਼ਰਤ ਦੇ ਗੱਲਬਾਤ ਕਰਨ ਲਈ ਤਿਆਰ ਹੈ, ਕਿਉਂਕਿ ਸਰਕਾਰ ਦਾ ਪੱਕਾ ਵਿਸ਼ਵਾਸ ਹੈ ਕਿ ਅਜਿਹੇ ਸੰਵੇਦਨਸ਼ੀਲ ਮਾਮਲੇ ਦਾ ਸਾਰਥਕ ਹੱਲ ਸਿਰਫ਼ ਆਪਸੀ ਗੱਲਬਾਤ, ਵਿਸ਼ਵਾਸ, ਸਹਿਯੋਗ ਅਤੇ ਸਹਿਮਤੀ ਰਾਹੀਂ ਹੀ ਸੰਭਵ ਹੈ।

ਪੰਜਾਬ ਸਰਕਾਰ ਨੇ ਦੁਹਰਾਇਆ ਹੈ ਕਿ ਇਹ ਮਾਮਲਾ ਸਿੱਧੇ ਤੌਰ ‘ਤੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜਿਆ ਹੋਇਆ ਹੈ। ਇਸ ਲਈ ਇਹ ਲਾਜ਼ਮੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਰਵਉੱਚ ਰੱਖਦੇ ਹੋਏ ਇਸ ਮੁੱਦੇ ‘ਤੇ ਪੂਰੀ ਗੰਭੀਰਤਾ, ਸੰਵੇਦਨਸ਼ੀਲਤਾ ਅਤੇ ਸੁਹਿਰਦਤਾ ਨਾਲ ਵਿਚਾਰ ਕੀਤਾ ਜਾਵੇ।

ਸਰਕਾਰ ਨੇ ਸਮੁੱਚੀ ਸਿੱਖ ਸੰਗਤ ਅਤੇ ਜਨਤਾ ਨੂੰ ਇਹ ਵੀ ਭਰੋਸਾ ਦਿਵਾਇਆ ਹੈ ਕਿ ਉਹ ਇਸ ਮਾਮਲੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਅਤੇ ਵਚਨਬੱਧ ਹੈ। ਸਰਕਾਰ ਦੇ ਯਤਨ ਇਸ ਅਤਿ ਸੰਵੇਦਨਸ਼ੀਲ ਮੁੱਦੇ ਨੂੰ ਆਪਸੀ ਸੁਹਿਰਦਤਾ ਅਤੇ ਉਸਾਰੂ ਸ਼ਮੂਲੀਅਤ ਰਾਹੀਂ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੇ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਤੋਂ ਪਹਿਲਾਂ ਐਕਟ ਦੀਆਂ ਵਿਵਸਥਾਵਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਬਾਰੇ ਚਰਚਾ ਕਰਨ ਲਈ ਉੱਚ-ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਸੀ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਕਾਨੂੰਨ ਦੀਆਂ ਵਿਵਸਥਾਵਾਂ ਬਾਰੇ ਚਰਚਾ ਕਰਨ ਅਤੇ ਸਹਿਮਤੀ ਬਣਾਉਣ ਲਈ ਕੰਮ ਕਰਦੇ ਸਮੇਂ ਇਸ ਦੀ ਮੂਲ ਭਾਵਨਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀਆਂ ਵਿਵਸਥਾਵਾਂ ਇਸ ਕਾਨੂੰਨ ਦੀ ਮੂਲ ਨੀਂਹ ਹਨ ਅਤੇ ਕਿਸੇ ਵੀ ਕੀਮਤ ‘ਤੇ ਇਸ ਕਾਨੂੰਨ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਸੀ ਕਿ ਇਸ ਕਾਨੂੰਨ ਨੇ ਸਿੱਖ ਸੰਗਤ ਦੀਆਂ ਆਹਤ ਹੋਈਆਂ ਭਾਵਨਾਵਾਂ ਨੂੰ ਮਲ੍ਹਮ ਲਗਾਈ ਹੈ, ਜੋ ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਬਹੁਤ ਪ੍ਰੇਸ਼ਾਨ ਸਨ। ਮੁੱਖ ਮੰਤਰੀ ਨੇ ਦੁਹਰਾਇਆ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਨੂੰ ਉਸਾਰੂ ਢੰਗ ਨਾਲ ਅੱਗੇ ਵਧਾਇਆ ਜਾਵੇਗਾ, ਜਦਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਾਨੂੰਨ ਦਾ ਮੂਲ ਉਦੇਸ਼, ਭਾਵਨਾ ਅਤੇ ਪਵਿੱਤਰਤਾ ਬਰਕਰਾਰ ਰਹੇ।

ਪੰਜਾਬ ਸਰਕਾਰ ਨੂੰ ਆਸ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਇਸ ਸੱਦੇ ਨੂੰ ਪ੍ਰਵਾਨ ਕਰੇਗੀ ਅਤੇ 18 ਨਵੰਬਰ ਦੀ ਮੀਟਿੰਗ ਵਿੱਚ ਸ਼ਾਮਲ ਹੋਵੇਗੀ, ਜਿਸ ਨਾਲ ਦੋਵੇਂ ਕਮੇਟੀਆਂ ਐਕਟ ਦੇ ਬੁਨਿਆਦੀ ਉਦੇਸ਼ਾਂ ਦੀ ਰਾਖੀ ਕਰਦੇ ਹੋਏ ਇਸ ਵਿੱਚ ਢੁਕਵੀਆਂ, ਸਾਰਥਕ ਅਤੇ ਸਥਾਈ ਸੋਧਾਂ ਕਰਨ ਲਈ ਮਿਲ ਕੇ ਕੰਮ ਕਰ ਸਕਣਗੀਆਂ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

by Ranjit Singh
November 18, 2026
0

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਮੰਗਲਵਾਰ ਨੂੰ ਰੂਸ ਦੇ...

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

by Ranjit Singh
November 18, 2026
0

Punjab ਦੇ ਇਸ ਜ਼ਿਲ੍ਹੇ 'ਚ ਅੱਜ ਲੋਕਲ ਛੁੱਟੀ ਦਾ ਐਲਾਨ ਗੁਰਦਾਸਪੁਰ 18 ਨਵੰਬਰ 2026 (ਵਿਸ਼ਵ ਵਾਰਤਾ): ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ...

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

by Ranjit Singh
November 18, 2026
0

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਮੰਗਲਵਾਰ ਨੂੰ ਰੂਸ ਦੇ...

Most Popular

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

by Navjot
4 weeks ago
0

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ 'Fauzi' ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼    ਹੈਦਰਾਬਾਦ, 24 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 