National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ
ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਸਿਲਸਿਲਾ ਲਗਾਤਾਰ ਛੇਵੇਂ ਦਿਨ ਵੀ ਜਾਰੀ ਰਿਹਾ। 18 ਨਵੰਬਰ ਨੂੰ ਇੰਡੀਆਨ ਬੁਲਿਅਨ ਐਂਡ ਜਿਊਲਰਜ਼ ਐਸੋਸੀਏਸ਼ਨ (IBJA) ਮੁਤਾਬਕ, 10 ਗ੍ਰਾਮ 24 ਕੈਰੇਟ ਸੋਨਾ 2,696 ਰੁਪਏ ਸਸਤਾ ਹੋ ਕੇ 1.32 ਲੱਖ ਰੁਪਏ ’ਤੇ ਆ ਗਿਆ। ਇਸੇ ਤਰ੍ਹਾਂ ਇੱਕ ਕਿਲੋ ਚਾਂਦੀ ਦੀ ਕੀਮਤ ਵਿੱਚ 4,665 ਰੁਪਏ ਦੀ ਕਮੀ ਦਰਜ ਕੀਤੀ ਗਈ ਅਤੇ ਇਸ ਦਾ ਭਾਅ ਘਟ ਕੇ 1.65 ਲੱਖ ਰੁਪਏ ਰਹਿ ਗਿਆ।
ਪਿਛਲੇ ਛੇ ਕਾਰੋਬਾਰੀ ਦਿਨਾਂ ਦੌਰਾਨ ਸੋਨਾ ਕਰੀਬ 10 ਹਜ਼ਾਰ ਰੁਪਏ ਅਤੇ ਚਾਂਦੀ ਲਗਭਗ 21 ਹਜ਼ਾਰ ਰੁਪਏ ਸਸਤੀ ਹੋ ਚੁੱਕੀ ਹੈ। 10 ਨਵੰਬਰ ਨੂੰ 10 ਗ੍ਰਾਮ ਸੋਨੇ ਦੀ ਕੀਮਤ 1.42 ਲੱਖ ਰੁਪਏ ਅਤੇ ਇੱਕ ਕਿਲੋ ਚਾਂਦੀ ਦਾ ਭਾਅ 1.86 ਲੱਖ ਰੁਪਏ ਸੀ। ਬਾਜ਼ਾਰ ਮਾਹਿਰਾਂ ਮੁਤਾਬਕ, ਕੌਮਾਂਤਰੀ ਬਾਜ਼ਾਰ ਵਿੱਚ ਅਮਰੀਕੀ ਡਾਲਰ ਮਜ਼ਬੂਤ ਹੋਣ ਅਤੇ ਵੱਡੇ ਨਿਵੇਸ਼ਕਾਂ ਵੱਲੋਂ ਉੱਚੀਆਂ ਕੀਮਤਾਂ ’ਤੇ ਸੋਨੇ-ਚਾਂਦੀ ਦੀ ਵਿਕਰੀ ਕਰਨ ਕਾਰਨ ਦੋਵਾਂ ਧਾਤਾਂ ਦੇ ਭਾਅ ਹੇਠਾਂ ਆ ਰਹੇ ਹਨ।
ਇਸ ਸਾਲ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕਾਫ਼ੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਹੈ। 31 ਦਸੰਬਰ 2025 ਨੂੰ ਚਾਂਦੀ ਦੀ ਕੀਮਤ 2.30 ਲੱਖ ਰੁਪਏ ਪ੍ਰਤੀ ਕਿਲੋ ਸੀ, ਜੋ 29 ਜਨਵਰੀ ਨੂੰ ਵਧ ਕੇ 3.80 ਲੱਖ ਰੁਪਏ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈ ਸੀ। ਇਸ ਤੋਂ ਬਾਅਦ ਹੁਣ ਤੱਕ ਚਾਂਦੀ ਦੀ ਕੀਮਤ ਵਿੱਚ 2.15 ਲੱਖ ਰੁਪਏ, ਯਾਨੀ ਲਗਭਗ 125 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਹੈ।
ਇਸੇ ਤਰ੍ਹਾਂ 31 ਦਸੰਬਰ 2025 ਨੂੰ 10 ਗ੍ਰਾਮ 24 ਕੈਰੇਟ ਸੋਨੇ ਦਾ ਭਾਅ 1.33 ਲੱਖ ਰੁਪਏ ਸੀ, ਜੋ 29 ਜਨਵਰੀ ਨੂੰ ਵਧ ਕੇ 1.76 ਲੱਖ ਰੁਪਏ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਸੀ। ਹੁਣ ਤੱਕ ਇਸ ਵਿੱਚ ਕਰੀਬ 44 ਹਜ਼ਾਰ ਰੁਪਏ ਜਾਂ ਲਗਭਗ 32 ਫ਼ੀਸਦੀ ਦੀ ਗਿਰਾਵਟ ਆ ਚੁੱਕੀ ਹੈ।























