Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?
ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) – ਜਿਵੇਂ-ਜਿਵੇਂ ਨਵੰਬਰ ਦਾ ਮਹੀਨਾ ਗੁਜਰ ਰਿਹਾ ਹੈ। ਸੂਬੇ ‘ਚ ਠੰਢ ਜ਼ੋਰ ਫਨ ਲੱਗੀ ਹੈ। ਪਰ ਠੰਢ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਵੀ ਵਧ ਰਹੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲਗਾਤਾਰ ਚਾਰ ਦਿਨਾਂ ਲਈ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਹੈ। 22 ਨਵੰਬਰ ਤੱਕ ਸਵੇਰ ਅਤੇ ਰਾਤ ਦੇ ਸਮੇਂ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ।
ਪਰ ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪੱਛਮੀ ਗੜਬੜੀ ਦੇ ਕਮਜ਼ੋਰ ਹੋਣ ਕਾਰਨ ਸੂਬੇ ‘ਚ ਅਜੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਕੁਝ ਦਿਨਾਂ ਲਈ ਘੱਟੋ-ਘੱਟ ਤਾਪਮਾਨ ਵਿੱਚ ਵੀ ਕੋਈ ਖਾਸ ਬਦਲਾਅ ਆਉਣ ਦੀ ਉਮੀਦ ਨਹੀਂ ਹੈ।
ਮੌਸਮ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦੀ ਥੋੜ੍ਹੀ ਗਿਰਾਵਟ ਆਈ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।























