National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ
ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਗਿਰਾਵਟ ਜਾਰੀ ਹੈ। ਬੀਤੇ 10 ਦਿਨਾਂ ਦੌਰਾਨ ਸੋਨੇ ਦੇ ਭਾਅ ਵਿੱਚ ਕਰੀਬ 15 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ, ਜਦਕਿ ਚਾਂਦੀ ਦੀ ਕੀਮਤ ਵਿੱਚ ਲਗਭਗ 28 ਹਜ਼ਾਰ ਰੁਪਏ ਪ੍ਰਤੀ ਕਿਲੋ ਦੀ ਕਮੀ ਆਈ ਹੈ।
ਕੀਮਤਾਂ ਵਿੱਚ ਆਈ ਇਸ ਨਰਮੀ ਨਾਲ ਗਹਿਣੇ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਆਉਣ ਵਾਲੇ ਵਿਆਹਾਂ ਦੇ ਸੀਜ਼ਨ ਨੂੰ ਦੇਖਦਿਆਂ ਸਰਾਫਾ ਬਾਜ਼ਾਰ ਵਿੱਚ ਗਾਹਕਾਂ ਦੀ ਆਮਦ ਵਧਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
ਲੁਧਿਆਣਾ ਜਵੈਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਆਨੰਦ ਸੀਕਰੀ ਮੁਤਾਬਕ, ਦੀਵਾਲੀ ਦੌਰਾਨ 24 ਕੈਰੇਟ ਸੋਨੇ ਦੀ ਕੀਮਤ ਕਰੀਬ 1 ਲੱਖ 45 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਹੁਣ ਘਟ ਕੇ ਲਗਭਗ 1 ਲੱਖ 30 ਹਜ਼ਾਰ ਰੁਪਏ ਰਹਿ ਗਈ ਹੈ।






















