Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ
ਮੋਹਾਲੀ, 20 ਨਵੰਬਰ (ਵਿਸ਼ਵ ਵਾਰਤਾ) – ਸੀਨੀਅਰ ਪੱਤਰਕਾਰ ਜੁਪਿੰਦਰਜੀਤ ਅਤੇ ਕੰਚਨ ਨੂੰ ਉਸ ਵੇਲੇ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਹਰਜਸ ਕੌਰ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ ‘ਚ ਜਾ ਬਿਰਾਜੇ।
ਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਅਤੇ ਇੰਡੀਅਨ ਐਕਸਪ੍ਰੈਸ ਦੀ ਪੱਤਰਕਾਰ ਕੰਚਨ ਵਾਸੂਦੇਵਾ ਨੇ ਆਪਣੀ ਮਾਤਾ ਹਰਜਸ ਕੌਰ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਵੀਰਵਾਰ ਸ਼ਾਮ ਨੂੰ ਦੋਵਾਂ ਬੱਚਿਆਂ ਦੀ ਮੌਜੂਦਗੀ ਵਿੱਚ ਸ਼ਾਂਤੀਪੂਰਵਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।
ਹਰਜਸ ਕੌਰ ਦਾ ਅੰਤਿਮ ਸਸਕਾਰ ਸ਼ੁੱਕਰਵਾਰ, 20 ਨਵੰਬਰ ਨੂੰ ਸਵੇਰੇ 11 ਵਜੇ ਬਲੌਂਗੀ ਸਥਿਤ ਇਲੈਕਟ੍ਰਿਕ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਪਰਿਵਾਰ ਵੱਲੋਂ ਸਾਕ-ਸਬੰਧੀਆਂ ਅਤੇ ਜਾਣਕਾਰਾਂ ਨੂੰ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਬੇਨਤੀ ਕੀਤੀ ਗਈ ਹੈ।























