Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ ਹੋ ਗਿਆ ਹੈ। ਚੰਡੀਗੜ੍ਹ ਚੋਣ ਕਮਿਸ਼ਨਰ ਵਿਜੇ ਦੇਵ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਚੋਣਾਂ ਦੀ ਤਰਰੇਕ ਦਾ ਐਲਾਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵੋਟਾਂ 23 ਜਨਵਰੀ ਨੂੰ ਪੈਣਗੀਆਂ ਅਤੇ 26 ਤਰੀਕ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਚੋਣ ਸ਼ਡਿਊਲ ਦਾ ਐਲਾਨ ਹੁੰਦੇ ਹੀ ਸ਼ਹਿਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਦੱਸ ਦਈਏ ਕਿ ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ ਜਿਨ੍ਹਾਂ ਲਈ ਚੋਣਾਂ ਹੋਣਗੀਆਂ। ਕੌਂਸਲਰਾਂ ਦੀ ਚੋਣ ਪੰਜ ਸਾਲਾਂ ਦੇ ਕਾਰਜਕਾਲ ਲਈ ਹੁੰਦੀ ਹੈ, ਪਰ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ। ਮੇਅਰ ਦੀ ਚੋਣ ਕੌਂਸਲਰਾਂ ਦੁਆਰਾ ਖੁਦ ਕੀਤੀ ਜਾਂਦੀ ਹੈ।























