Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ
ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪ੍ਰਧਾਨ ਚੁਣ ਲਿਆ ਗਿਆ ਹੈ। ਉਨ੍ਹਾਂ ਨੂੰ ਲਗਾਤਾਰ ਛੇਵੀਂ ਵਾਰ ਇਸ ਅਹੁਦੇ ਦੀ ਜ਼ਿਮੇਵਾਰੀ ਮਿਲੀ ਹੈ।
ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਐਲਾਨਿਆ ਗਿਆ।























