Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ
– 91 ਸਾਲ ਦੀ ਉਮਰ ਵਿੱਚ ਪੈਤ੍ਰਿਕ ਪਿੰਡ ਪੰਚੂਰ ਵਿਖੇ ਲਏ ਆਖਰੀ ਸਾਹ
– ਸ਼ਨੀਵਾਰ ਨੂੰ ਹਰਿਦੁਆਰ ਵਿਖੇ ਹੋਵੇਗਾ ਅੰਤਿਮ ਸੰਸਕਾਰ
ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ 91 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਉੱਤਰਾਖੰਡ ਦੇ ਪੌੜੀ ਸਥਿਤ ਆਪਣੇ ਪੈਤ੍ਰਿਕ ਪਿੰਡ ਪੰਚੂਰ ਵਿਖੇ ਅੱਜ ਸਵੇਰੇ ਕਰੀਬ 11 ਵਜੇ ਆਖਰੀ ਸਾਹ ਲਏ। ਪੌੜੀ ਦੇ ਐੱਸਐੱਸਪੀ ਸਰਵੇਸ਼ ਕੁਮਾਰ ਨੇ ਸਾਵਿਤਰੀ ਦੇਵੀ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੇ ਚਲੇ ਜਾਣ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸ਼ੁਭਚਿੰਤਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ। ਮਿਲੀ ਜਾਣਕਾਰੀ ਅਨੁਸਾਰ, ਸਾਵਿਤਰੀ ਦੇਵੀ ਦਾ ਅੰਤਿਮ ਸਸਕਾਰ ਸ਼ਨੀਵਾਰ ਨੂੰ ਹਰਿਦੁਆਰ ਵਿਖੇ ਕੀਤਾ ਜਾਵੇਗਾ।
ਉਨ੍ਹਾਂ ਦੇ ਦੇਹਾਂਤ ’ਤੇ ਵੱਖ-ਵੱਖ ਪੱਧਰਾਂ ਤੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਸੋਗ ਸੰਦੇਸ਼ਾਂ ਵਿੱਚ ਕਿਹਾ ਗਿਆ ਕਿ ਮਾਂ ਦਾ ਪਿਆਰ, ਸਨੇਹ ਅਤੇ ਆਸ਼ੀਰਵਾਦ ਜੀਵਨ ਦੀ ਅਨਮੋਲ ਪੂੰਜੀ ਹੁੰਦੇ ਹਨ ਅਤੇ ਉਨ੍ਹਾਂ ਦਾ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਦੁੱਖ ਦੀ ਘੜੀ ਵਿੱਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਸਮੁੱਚੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਮਿਲਣ ਦੀ ਅਰਦਾਸ ਕੀਤੀ ਗਈ ਹੈ।























