ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਆ ਰਹੀ ਹੈ, ਤਾਂ ਜੋ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣ। ਇਸ ਸਬੰਧੀ ਪਹਿਲੀ ਤਸਵੀਰ ਸਾਹਮਣੇ ਆਈ ਹੈ। MP ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪੁਲਿਸ ਪੰਜਾਬ ਲਈ ਰਵਾਨਾ ਹੋ ਗਈ। ਉਹ ਸਾਢੇ ਤਿੰਨ ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆ ਰਹੇ ਹਨ। ਪੁਲਿਸ ਦੀ ਟੀਮ ਪਹਿਲਾਂ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਦਿੱਲੀ ਲਿਆਵੇਗੀ, ਜਿੱਥੋਂ ਉਹ ਦੁਪਹਿਰ ਵੇਲੇ ਹਵਾਈ ਜਹਾਜ਼ ਰਾਹੀਂ ਪੰਜਾਬ ਲਈ ਰਵਾਨਾ ਹੋਣਗੇ।























