• Latest
  • Trending
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

38 minutes ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

25 minutes ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

45 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

2 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

3 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

3 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

3 hours ago
ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

3 hours ago
ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

3 hours ago
ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

3 hours ago
ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

4 hours ago
Hindi News
English News
Friday, November 20, 2026
No Result
View All Result
20 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਅਵਾਰਾ ਪਸ਼ੂਆਂ ਦੀ ਸਮੱਸਿਆ ਅਤੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਉਠਾਈ ਮੰਗ

November 20, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ
ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਅਤੇ ਬਲਾਕ ਪ੍ਰਧਾਨ ਜੋਗਾ ਸਿੰਘ ਇਬਰਾਹਿਮਵਾਲ ਦੀ ਅਗਵਾਈ ਹੇਠ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਈ। ਇਸ ਮੌਕੇ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਕਰਜ਼ਿਆਂ ਦੀਆਂ ਸ਼ਰਤਾਂ ਸਖ਼ਤ ਕਰਨ ’ਤੇ ਸਰਕਾਰ ਨੂੰ ਘੇਰਿਆ
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਆਪਰੇਟਿਵ ਸੋਸਾਇਟੀਆਂ ਦੇ ਹੱਦ ਕਰਜ਼ਿਆਂ ਸਬੰਧੀ ਸ਼ਰਤਾਂ ਸਖ਼ਤ ਕਰਕੇ ਕਿਸਾਨਾਂ ’ਤੇ ਵਾਧੂ ਵਿੱਤੀ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਤਿੰਨ ਲੱਖ ਰੁਪਏ ਤੱਕ ਦਾ ਕਰਜ਼ਾ ਲੈਣ ਲਈ ਕਿਸਾਨ ਨੂੰ 15 ਹਜ਼ਾਰ ਰੁਪਏ ਹਿੱਸਾ ਪਾਉਣਾ ਪੈਂਦਾ ਸੀ, ਪਰ ਹੁਣ ਇਹ ਰਕਮ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਆਜ ਦਰਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ, ਨਹੀਂ ਤਾਂ ਕਿਸਾਨ ਸਹਿਕਾਰੀ ਸਭਾਵਾਂ ਦੀ ਬਜਾਏ ਹੋਰ ਸਰਕਾਰੀ ਅਤੇ ਕਮਰਸ਼ੀਅਲ ਬੈਂਕਾਂ ਤੋਂ ਕਰਜ਼ੇ ਲੈਣ ਲਈ ਮਜਬੂਰ ਹੋਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸਾਨ ਵਿਰੋਧੀ ਨੀਤੀਆਂ ਕਾਰਨ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਲੋਕਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਖਸਤਾ ਹਾਲਤ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ
ਕਿਸਾਨ ਆਗੂਆਂ ਨੇ ਇਲਾਕੇ ਦੀਆਂ ਟੁੱਟੀਆਂ ਸੜਕਾਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਨਡਾਲਾ ਤੋਂ ਸੁਭਾਨਪੁਰ, ਨਡਾਲਾ ਤੋਂ ਭੁਲੱਥ ਅਤੇ ਬੇਗੋਵਾਲ ਸਮੇਤ ਕਈ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੈ। ਸੜਕਾਂ ’ਤੇ ਪਏ ਵੱਡੇ-ਵੱਡੇ ਟੋਇਆਂ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਸੜਕਾਂ ਦੀ ਚੋਣਾਂ ਤੋਂ ਪਹਿਲਾਂ ਮੁਰੰਮਤ ਕਰਵਾਉਣ ਦੇ ਨਾਲ-ਨਾਲ ਲੋੜ ਅਨੁਸਾਰ ਨਵੇਂ ਸਿਰੇ ਤੋਂ ਉਸਾਰੀ ਵੀ ਕਰਵਾਈ ਜਾਵੇ।
ਬਿਜਲੀ ਪ੍ਰਬੰਧਾਂ ਦੀ ਮੁਰੰਮਤ ਅਤੇ ਚਿੱਪ ਵਾਲੇ ਮੀਟਰਾਂ ਦਾ ਵਿਰੋਧ
ਬਿਜਲੀ ਵਿਭਾਗ ਸਬੰਧੀ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਟੁੱਟੇ ਬਿਜਲੀ ਦੇ ਖੰਭਿਆਂ, ਢਿੱਲੀਆਂ ਅਤੇ ਪੁਰਾਣੀਆਂ ਤਾਰਾਂ ਅਤੇ ਛੋਟੇ-ਵੱਡੇ ਟਰਾਂਸਫਾਰਮਰਾਂ ਦੀ ਮੁਰੰਮਤ ਤੇ ਰੱਖ-ਰਖਾਅ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਖੇਤ ਖਾਲੀ ਹਨ ਅਤੇ ਬਿਜਲੀ ਕਾਮਿਆਂ ਕੋਲ ਵੀ ਕੰਮ ਕਰਨ ਦਾ ਢੁੱਕਵਾਂ ਸਮਾਂ ਹੈ। ਇਸ ਲਈ ਬਿਜਲੀ ਦੇ ਸਮੁੱਚੇ ਪ੍ਰਬੰਧਾਂ ਦੀ ਮੈਨਟੀਨੈਂਸ ਕਰਵਾਈ ਜਾਵੇ।
ਉਨ੍ਹਾਂ ਚਿੱਪ ਵਾਲੇ ਬਿਜਲੀ ਮੀਟਰਾਂ ਦਾ ਵਿਰੋਧ ਕਰਦਿਆਂ ਮੰਗ ਕੀਤੀ ਕਿ ਇਨ੍ਹਾਂ ਦੀ ਥਾਂ ਪਹਿਲਾਂ ਵਾਲੇ ਕਾਲੇ ਮੀਟਰ ਲਗਾਏ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨ ਯੂਨੀਅਨ ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਵੇਗੀ।
ਅਵਾਰਾ ਪਸ਼ੂਆਂ ਕਾਰਨ ਕਿਸਾਨਾਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ
ਮੀਟਿੰਗ ਦੌਰਾਨ ਅਵਾਰਾ ਪਸ਼ੂਆਂ ਅਤੇ ਸੂਰਾਂ ਤੇ ਕੁੱਤਿਆਂ ਦੀ ਵਧ ਰਹੀ ਗਿਣਤੀ ’ਤੇ ਵੀ ਚਿੰਤਾ ਪ੍ਰਗਟਾਈ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਪਸ਼ੂ ਸੜਕਾਂ ’ਤੇ ਘੁੰਮ ਕੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਵੱਡੇ ਪੱਧਰ ’ਤੇ ਨੁਕਸਾਨ ਕਰਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਵਾਰਾ ਪਸ਼ੂਆਂ ਨੂੰ ਰੱਖਣ ਲਈ ਢੁੱਕਵੇਂ ਸ਼ੈੱਡ ਬਣਾਏ ਜਾਣ, ਤਾਂ ਜੋ ਇਸ ਸਮੱਸਿਆ ਦਾ ਸਥਾਈ ਹੱਲ ਹੋ ਸਕੇ।
ਨਸ਼ਿਆਂ ਖ਼ਿਲਾਫ਼ ਪੁਲਿਸ ਗਸ਼ਤ ਵਧਾਉਣ ਦੀ ਮੰਗ
ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨ ਮੁੰਡੇ-ਕੁੜੀਆਂ ਆਪਣੀਆਂ ਜਾਨਾਂ ਗੁਆ ਰਹੇ ਹਨ। ਨਸ਼ਿਆਂ ਦੀ ਲਤ ਕਾਰਨ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਵਿੱਚ ਗਸ਼ਤ ਵਧਾਈ ਜਾਵੇ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ।
Tags: LatestNewsInPunjabiMANSAMansanewspunjabnewsPunjabnewsinPunjabitopheadlinesinPunjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

Most Popular

ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

by Navjot
3 weeks ago
0

  ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਵੀਰਵਾਰ ਨੂੰ ਭਾਰਤੀ ਪੁਰਸ਼ ਹਾਕੀ ਟੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 