ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ ਰਿਹਾ ਹੈ। ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਟਾਸ ਜਿੱਤਣ ਤੋਂ ਬਾਅਦ, ਨੇਪਾਲ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜਿਸਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ‘ਏ’ ਨੇ ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਨੇਪਾਲ ਸਾਹਮਣੇ 333 ਦੌੜਾਂ ਦਾ ਟੀਚਾ ਰੱਖਿਆ ਹੈ। ਭਾਰਤ ਨੇ ਆਪਣੇ 50 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 332 ਦੌੜਾਂ ਬਣਾਈਆਂ। ਕਪਤਾਨ ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ 206 ਦੌੜਾਂ ਦੀ ਸਾਂਝੇਦਾਰੀ ਨਿਭਾਈ।ਕੁਸ਼ਾਗਰਾ ਨੇ 102 ਗੇਂਦਾਂ ‘ਤੇ 117 ਦੌੜਾਂ ਦੀ ਪਾਰੀ ਖੇਡੀ , ਜਦਕਿ ਤਿਲਕ ਨੇ 113 ਗੇਂਦਾਂ ‘ਤੇ 107 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ, ਵੈਭਵ ਸੂਰਯਵੰਸ਼ੀ 26 ਦੌੜਾਂ ਬਣਾ ਕੇ ਆਊਟ ਹੋਏ। ਸੂਰਯਾਂਸ਼ ਸ਼ੇਡਗੇ 14 ਗੇਂਦਾਂ ‘ਤੇ 36 ਦੌੜਾਂ ਬਣਾ ਕੇ ਅਜੇਤੂ ਰਹੇ।