Punjab: ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਪੂਰੀਆਂ, ਕੁਝ ਹੀ ਸਮੇਂ ਤੱਕ ਹੋਵੇਗਾ ਸਸਕਾਰ
ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਜੀ ਦੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ ਵਿੱਚ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਏ ਹਨ। ਪਰਿਵਾਰ ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਨੂੰ ਟਰਾਲੀ ਲੈ ਕੇ ਸਸਕਾਰ ਵੱਲੋਂ ਥਾਂ ਵੱਲ ਰਵਾਨਾ ਹੋ ਗਿਆ ਹੈ ਅਤੇ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਲਈ ਇੱਕ ਮਨੁੱਖੀ ਲੜੀ ਬਣਾਈ ਹੈ। ਹੁਣ ਤੋਂ ਕੁੱਝ ਸਮੇਂ ਤੱਕ ਮਾਤਾ ਕਰਨ ਕੌਰ ਦਾ ਸਸਕਾਰ ਕੀਤਾ ਜਾਵੇਗਾ। ਅੰਮ੍ਰਿਤਪਾਲ ਵੀ ਖੁਦ ਪਰਿਵਾਰ ਨਾਲ ਟਰਾਲੀ ‘ਚ ਸਵਾਰ ਹੋ ਕੇ ਸਸਕਾਰ ਵਾਲੀ ਥਾਂ ‘ਤੇ ਜਾ ਰਹੇ ਹਨ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਆਪਣੇ ਜੱਦੀ ਪਿੰਡ, ਜੱਲੂਪੁਰ ਖੇੜਾ ਵਿੱਚ ਆਪਣੇ ਪਰਿਵਾਰ ਕੋਲ ਪਹੁੰਚੇ ਅਤੇ ਉਨ੍ਹਾਂ ਨੇ ਪਰਿਵਾਰ ਨਾਲ ਲਗਭਗ ਇੱਕ ਘੰਟਾ ਬਿਤਾਇਆ।
ਅੰਮ੍ਰਿਤਸਰ ਦੀ ਅਦਾਲਤ ਨੇ ਸਸਕਾਰ ‘ਚ ਸ਼ਾਮਿਲ ਹੋਣ ਲਈ ਉਨ੍ਹਾਂ ਨੂੰ ਤਿੰਨ ਘੰਟਿਆਂ ਦੀ ‘ਕਸਟਡੀ ਪੈਰੋਲ’ ਦਿੱਤੀ ਹੈ, ਜੋ ਦੁਪਹਿਰ 12:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗੀ। ਜਿਸ ਤੋਂ ਬਾਅਦ ਫੇਰ ਵਾਪਿਸ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।























