ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ ਦੀ ਫਿਲਹਾਲ ਰਾਹਤ ਨਹੀਂ ਮਿਲੀ ਹੈ। ਅੱਜ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਉਨ੍ਹਾਂ ਦੀ ਅਰਜ਼ੀ ‘ਤੇ ਸੁਣਵਾਈ ਹੋਈ। ਸੁਣਵਾਈ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣਾ ਜਵਾਬ ਦਾਖਲ ਕਰਦਿਆਂ ਕਿਹਾ ਕਿ ਮਜੀਠੀਆ ਨੇ ਆਪਣੀ ਪ੍ਰਸਤਾਵਿਤ ਵਿਦੇਸ਼ ਯਾਤਰਾ ਬਾਰੇ ਪੂਰਾ ਵੇਰਵਾ ਨਹੀਂ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਲਈ ਤੈਅ ਕੀਤੀ ਹੈ।
ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ
ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ...























