• Latest
  • Trending
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

25 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 minutes ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

13 minutes ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

28 minutes ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

30 minutes ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

35 minutes ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

54 minutes ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

1 hour ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

1 hour ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

4 hours ago
ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

4 hours ago
Hindi News
English News
Saturday, November 21, 2026
No Result
View All Result
17 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

November 21, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਇਕਬਾਲ ਸਿੰਘ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਦੂਜੇ ਸ਼ੂਟਰ, ਜਿਸ ਦੀ ਪਛਾਣ ਭੁਪਿੰਦਰ ਸਿੰਘ ਉਰਫ਼ ਭਿੰਦਾ ਵਜੋਂ ਹੋਈ ਹੈ, ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੂਜੇ ਸ਼ੂਟਰ ਦੀ ਗ੍ਰਿਫ਼ਤਾਰੀ ਨਾਲ ਇਸ ਕਤਲ ਕਾਂਡ ਵਿੱਚ ਸ਼ਾਮਲ ਮੋਟਰਸਾਈਕਲ ਸਵਾਰ ਦੋਵੇਂ ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਕਾਰਵਾਈ ਏ.ਜੀ.ਟੀ.ਐਫ. ਦੀਆਂ ਟੀਮਾਂ ਵੱਲੋਂ ਸ਼ੁੱਕਰਵਾਰ ਨੂੰ ਜ਼ੀਰਕਪੁਰ ਵਿੱਚ ਦੋ-ਤਰਫ਼ਾ ਸੰਖੇਪ ਗੋਲੀਬਾਰੀ ਤੋਂ ਬਾਅਦ ਪਹਿਲੇ ਸ਼ੂਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਨੂੰ ਉਸ ਦੀ ਮਹਿਲਾ ਸਾਥੀ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਮਹਿਜ਼ ਇੱਕ ਦਿਨ ਬਾਅਦ ਸਾਹਮਣੇ ਆਈ ਹੈ।
ਜ਼ਿਕਰਯੋਗ ਹੈ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਫ਼ਿਰੋਜ਼ਪੁਰ ‘ਚ ਤਾਇਨਾਤ ਏ.ਐਸ.ਆਈ. ਇਕਬਾਲ ਸਿੰਘ ਦੀ 11 ਅਕਤੂਬਰ, 2026 ਨੂੰ ਤਰਨ ਤਾਰਨ ਜ਼ਿਲ੍ਹੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਡੀ.ਜੀ.ਪੀ. ਨੇ ਕਿਹਾ ਕਿ ਦੋਵਾਂ ਸ਼ੂਟਰਾਂ ਦੀ ਗ੍ਰਿਫ਼ਤਾਰੀ ਨਾਲ ਏ.ਜੀ.ਟੀ.ਐਫ. ਨੇ ਇਸ ਜਾਂਚ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਤਲ ਪਿੱਛੇ ਲੁਕੀ ਸਾਜ਼ਿਸ਼ ਨੂੰ ਬੇਨਕਾਬ ਕਰਨ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲੀਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਨੇ ਦੱਸਿਆ ਕਿ ਜ਼ੀਰਕਪੁਰ ਦੀ ਕਾਰਵਾਈ ਤੋਂ ਤੁਰੰਤ ਬਾਅਦ ਡੀ.ਐਸ.ਪੀ. ਏ.ਜੀ.ਟੀ.ਐਫ. ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀਆਂ ਟੀਮਾਂ ਨੇ ਫ਼ਰਾਰ ਚੱਲ ਰਹੇ ਦੂਜੇ ਸ਼ੂਟਰ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਤਕਨੀਕੀ ਅਤੇ ਮਨੁੱਖੀ ਖੁਫ਼ੀਆ ਜਾਣਕਾਰੀ ਨੂੰ ਹੋਰ ਬਾਰੀਕੀ ਨਾਲ ਖੰਗਾਲਿਆ।
ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਮੁਲਜ਼ਮ ਭੁਪਿੰਦਰ ਭਿੰਦਾ ਦੀ ਲੋਕੇਸ਼ਨ ਅੰਮ੍ਰਿਤਸਰ ਵਿੱਚ ਟਰੇਸ ਕੀਤੀ ਗਈ, ਜਿਸ ਤੋਂ ਬਾਅਦ ਉਸ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਵਿਸ਼ੇਸ਼ ਫ਼ੀਲਡ ਟੀਮਾਂ ਨੂੰ ਤੁਰੰਤ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲਗਾਤਾਰ ਸਖ਼ਤ ਯਤਨਾਂ ਸਦਕਾ ਏ.ਜੀ.ਟੀ.ਐਫ. ਦੀ ਟੀਮ ਨੇ ਮੁਲਜ਼ਮ ਨੂੰ ਅੰਮ੍ਰਿਤਸਰ ਤੋਂ ਸਫ਼ਲਤਾਪੂਰਵਕ ਕਾਬੂ ਕਰ ਲਿਆ।
ਇਸ ਸਬੰਧੀ ਥਾਣਾ ਸਰਹਾਲੀ, ਤਰਨ ਤਾਰਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ 103(1) ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਤੇ 27 ਤਹਿਤ ਐਫ.ਆਈ.ਆਰ. ਨੰਬਰ 186 ਮਿਤੀ 11.10.2026 ਦਰਜ ਹੈ।

Tags: LatestNewsInPunjabiMANSAMansanewspunjabnewsPunjabnewsinPunjabitopheadlinesinPunjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
1 week ago
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 