• Latest
  • Trending
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

34 minutes ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 minutes ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

12 minutes ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

18 minutes ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

24 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

33 minutes ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

2 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

3 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

3 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

4 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

4 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

4 hours ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

4 hours ago
Hindi News
English News
Sunday, November 22, 2026
No Result
View All Result
18 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ

November 22, 2026
in ਖਬਰਾਂ, ਖੇਡਾਂ, ਪੰਜਾਬ
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab

ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਨਡੋਰ ਸਪੋਰਟਸ ਹਾਲ ਮਾਰਚ ਤੱਕ ਅਤੇ ਸਵੀਮਿੰਗ ਪੂਲ ਜੂਨ ਤੱਕ ਹੋਵੇਗਾ ਮੁਕੰਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਵਿੱਚ ਵਿਸ਼ਵ-ਪੱਧਰੀ ਸਟੇਡੀਅਮ ਹੋਣਗੇ ਸਹਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਅਣਥੱਕ ਯਤਨਾਂ ਸਦਕਾ ਪੰਜਾਬ ਨੇ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਹੁਣ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਦੇ ਅਧਿਕਾਰ ਹਾਸਲ ਕਰਨ ਲਈ ਕਰ ਰਹੀ ਹੈ ਯਤਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰ ਓਲੰਪਿਕ ਤਮਗਾ ਜੇਤੂਆਂ ਨੂੰ 1 ਕਰੋੜ ਤੋਂ 3 ਕਰੋੜ ਰੁਪਏ ਤੱਕ ਦੇ ਨਕਦ ਇਨਾਮ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਆਪਣੇ ਇਤਿਹਾਸ ਵਿੱਚ ਪਹਿਲੀ ਵਾਰ ਖੇਡਾਂ ਲਈ ਰੱਖਿਆ 1,744 ਕਰੋੜ ਰੁਪਏ ਦਾ ਰਿਕਾਰਡ ਬਜਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 3,100 ਖੇਡ ਮੈਦਾਨ ਕੀਤੇ ਜਾ ਰਹੇ ਹਨ ਵਿਕਸਤ, 1,700 ਪਹਿਲਾਂ ਹੀ ਮੁਕੰਮਲ ਹੋ ਚੁੱਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ, 22 ਨਵੰਬਰ ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਦੇ ਵਿਜ਼ਨ ਨੂੰ ਮੁੜ ਦੁਹਰਾਉਂਦਿਆਂ ਕਿਹਾ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਪਾਸੇ ਲਾਉਣ, ਵਿਸ਼ਵ-ਪੱਧਰੀ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਵਰਗੇ ਯਤਨਾਂ ਰਾਹੀਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਖੇਡਾਂ ਨੂੰ ਲਗਾਤਾਰ ਪ੍ਰਫੁੱਲਿਤ ਕਰ ਰਹੀ ਹੈ। ਇਨ੍ਹਾਂ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਅੱਜ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਅਤੇ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਕੀਤਾ, ਜੋ ਵਿਸ਼ਵ-ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਪ੍ਰਤੀ ਆਪ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

39.20 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਵਿੱਚ ਵਿਕਸਤ ਕੀਤਾ ਜਾ ਰਿਹਾ ਇਹ ਸਪੋਰਟਸ ਕੰਪਲੈਕਸ ਜ਼ਮੀਨੀ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੀ ਵਿਆਪਕ ਮੁਹਿੰਮ ਦਾ ਹਿੱਸਾ ਹੈ। 1,744 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ, ਪੰਜਾਬ ਭਰ ਵਿੱਚ ਵਿਕਸਤ ਕੀਤੇ ਜਾ ਰਹੇ 3,100 ਖੇਡ ਮੈਦਾਨਾਂ, ਓਲੰਪਿਕ ਤਮਗਾ ਜੇਤੂਆਂ ਲਈ 1 ਕਰੋੜ ਤੋਂ 3 ਕਰੋੜ ਰੁਪਏ ਤੱਕ ਦੇ ਨਕਦ ਇਨਾਮਾਂ ਅਤੇ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਦੇ ਅਧਿਕਾਰ ਹਾਸਲ ਕਰਨ ਦੇ ਯਤਨਾਂ ਨਾਲ ਭਗਵੰਤ ਮਾਨ ਸਰਕਾਰ ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਸੁਰਜੀਤ ਕਰਨ ਦੇ ਨਾਲ-ਨਾਲ ਪੰਜਾਬ ਦੇ ਖਿਡਾਰੀਆਂ ਲਈ ਮੌਕਿਆਂ ਦਾ ਲਗਾਤਾਰ ਵਿਸਥਾਰ ਕਰ ਰਹੀ ਹੈ।

ਬੱਚਿਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ; ਮੁੱਖ ਮੰਤਰੀ ਨੇ ਨੌਜਵਾਨ ਖਿਡਾਰੀਆਂ ਨਾਲ ਕੀਤੀ ਗੱਲਬਾਤ

ਸਮਾਗਮ ਵਾਲੀ ਥਾਂ ’ਤੇ ਪਹੁੰਚਣ ’ਤੇ ਬੱਚਿਆਂ ਨੇ ਮੁੱਖ ਮੰਤਰੀ ਨੂੰ ਗੁਲਾਬ ਦੇ ਫੁੱਲ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਟੀਮਾਂ ਅਤੇ ਖੇਡਾਂ ਦੀ ਨੁਮਾਇੰਦਗੀ ਕਰ ਰਹੇ ਖਿਡਾਰੀਆਂ ਨਾਲ ਹੱਥ ਮਿਲਾਇਆ, ਉਨ੍ਹਾਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਪੂਰੀ ਲਗਨ ਨਾਲ ਆਪਣੇ ਖੇਡ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨ ਹਾਕੀ ਖਿਡਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਖੇਡ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਤੇ ਜਜ਼ਬੇ ਦੀ ਸ਼ਲਾਘਾ ਕੀਤੀ।

ਇਸ ਇਤਿਹਾਸਕ ਮੌਕੇ ’ਤੇ ਜਹਾਂਗੀਰ-ਕਹੇਰੂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਧੁਨਿਕ ਹਾਕੀ ਐਸਟ੍ਰੋਟਰਫ ਸਹੂਲਤ ਇਲਾਕੇ ਦੇ ਖੇਡ ਬੁਨਿਆਦੀ ਢਾਂਚੇ ਨੂੰ ਇੱਕ ਵੱਡਾ ਹੁਲਾਰਾ ਹੈ। ਉਨ੍ਹਾਂ ਦੱਸਿਆ ਕਿ ਇਹ ਐਸਟ੍ਰੋ-ਟਰਫ ਮੈਦਾਨ ਅਤੇ ਪਵੇਲੀਅਨ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਹਾਕੀ ਸਾਡੀ ਮਾਂ ਖੇਡ ਹੈ, ਜੋ ਪੰਜਾਬੀਆਂ ਦੇ ਖ਼ੂਨ ਵਿੱਚ ਵੱਸਦੀ ਹੈ। ਇਸ ਵਿਸ਼ਵ-ਪੱਧਰੀ ਐਸਟ੍ਰੋ-ਟਰਫ ਮੈਦਾਨ ਨਾਲ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਹੁਣ ਆਪਣੇ ਹੀ ਪਿੰਡ ਵਿੱਚ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਮਿਲਣਗੀਆਂ।”

ਇਸ ਵੱਕਾਰੀ ਖੇਡ ਬੁਨਿਆਦੀ ਢਾਂਚਾ ਪ੍ਰਾਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 10 ਏਕੜ ਰਕਬੇ ਵਿੱਚ 39.20 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਇਹ ਸਪੋਰਟਸ ਕੰਪਲੈਕਸ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਹਾਕੀ ਮੈਦਾਨ ਮੁਕੰਮਲ ਹੋ ਚੁੱਕਾ ਹੈ, ਜੋ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਸਹੂਲਤਾਂ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਹਰ ਖੇਡ ਖੇਤਰ ਦੇ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਮਿਲ ਸਕੇ। ਇਸ ਕੰਪਲੈਕਸ ਵਿੱਚ ਇੱਕੋ ਛੱਤ ਹੇਠ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਜੂਡੋ, ਜਿਮਨਾਸਟਿਕ, ਹੈਂਡਬਾਲ, ਨੈੱਟਬਾਲ ਅਤੇ ਸਕੁਐਸ਼ ਸਮੇਤ ਕਈ ਖੇਡਾਂ ਲਈ ਸਹੂਲਤਾਂ ਉਪਲਬਧ ਹੋਣਗੀਆਂ।”

ਉਨ੍ਹਾਂ ਦੱਸਿਆ ਕਿ 9 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਮਲਟੀਪਰਪਜ਼ ਇਨਡੋਰ ਸਪੋਰਟਸ ਹਾਲ ਉਸਾਰਿਆ ਜਾ ਰਿਹਾ ਹੈ। ਇਸ ਸਹੂਲਤ ਦਾ 30 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ 31 ਮਾਰਚ, 2027 ਤੱਕ ਪੂਰਾ ਕਰਨ ਦਾ ਟੀਚਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 5 ਕਰੋੜ ਰੁਪਏ ਦੀ ਲਾਗਤ ਨਾਲ ਪਵੇਲੀਅਨ ਸਮੇਤ ਇੱਕ ਆਧੁਨਿਕ 25 * 15 ਮੀਟਰ ਸਵੀਮਿੰਗ ਪੂਲ ਦੀ ਉਸਾਰੀ ਸ਼ੁਰੂ ਹੋ ਚੁੱਕੀ ਹੈ, ਜੋ 30 ਜੂਨ, 2027 ਤੱਕ ਮੁਕੰਮਲ ਹੋ ਜਾਵੇਗਾ।

ਕੰਪਲੈਕਸ ਵਿੱਚ ਵਿਕਸਤ ਕੀਤੀਆਂ ਜਾ ਰਹੀਆਂ ਹੋਰ ਸਹੂਲਤਾਂ ’ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 5.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਹੋਰ ਵੱਖਰਾ ਖੇਡ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੋ ਬਾਸਕਟਬਾਲ ਕੋਰਟ, ਦੋ ਵਾਲੀਬਾਲ ਮੈਦਾਨ, ਦੋ ਬੈਡਮਿੰਟਨ ਕੋਰਟ, ਇੱਕ ਸਕੇਟਿੰਗ ਰਿੰਗ, ਇੱਕ ਲਾਅਨ ਟੈਨਿਸ ਕੋਰਟ ਅਤੇ ਇੱਕ ਖੋ-ਖੋ ਕੋਰਟ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਸਹੂਲਤਾਂ 30 ਜੂਨ, 2027 ਤੱਕ ਤਿਆਰ ਹੋ ਜਾਣਗੀਆਂ।

ਮੁੱਖ ਮੰਤਰੀ ਨੇ ਦੇਸ਼ ਭਗਤ ਕਾਲਜ, ਬਰੜਵਾਲ, ਧੂਰੀ ਵਿਖੇ 12 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ 400 ਮੀਟਰ ਸਿੰਥੈਟਿਕ ਅਥਲੈਟਿਕਸ ਟਰੈਕ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦਾ 80 ਫੀਸਦ ਕੰਮ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ ਅਤੇ ਇਹ ਟਰੈਕ 31 ਦਸੰਬਰ, 2026 ਤੱਕ ਖਿਡਾਰੀਆਂ ਲਈ ਤਿਆਰ ਹੋ ਜਾਵੇਗਾ।

ਨਸ਼ਿਆਂ ਦੀ ਅਲਾਮਤ ਵਿਰੁੱਧ ਲੜਾਈ ਵਿੱਚ ਖੇਡਾਂ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੰਦੀਆਂ ਹਨ। ਉਨ੍ਹਾਂ ਕਿਹਾ, “ਜਦੋਂ ਸਾਡੇ ਪਿੰਡਾਂ ਵਿੱਚ ਅਜਿਹੇ ਸ਼ਾਨਦਾਰ ਸਟੇਡੀਅਮ ਅਤੇ ਖੇਡ ਸਹੂਲਤਾਂ ਬਣਨਗੀਆਂ ਤਾਂ ਸਾਡੇ ਨੌਜਵਾਨ ਆਪਣੀ ਊਰਜਾ ਉਸਾਰੂ ਪਾਸੇ ਲਾ ਕੇ ਓਲੰਪਿਕ ਤੇ ਏਸ਼ਿਆਈ ਖੇਡਾਂ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਦੇ ਹੱਥਾਂ ਵਿੱਚ ਹਾਕੀ ਸਟਿੱਕਾਂ, ਬੱਲੇ, ਰੈਕੇਟ ਅਤੇ ਤਮਗੇ ਦੇਖਣਾ ਚਾਹੁੰਦੀ ਹੈ।”

ਉਨ੍ਹਾਂ ਕਿਹਾ ਕਿ ਸਰਕਾਰ ਖਿਡਾਰੀਆਂ ਨੂੰ ਵਿਸ਼ਵ-ਪੱਧਰੀ ਸਿਖਲਾਈ ਸਹੂਲਤਾਂ ਅਤੇ ਤਿਆਰੀ ਲਈ ਵਿੱਤੀ ਸਹਾਇਤਾ ਦੇਣ ਤੋਂ ਲੈ ਕੇ ਤਮਗਾ ਜੇਤੂਆਂ ਨੂੰ ਨਕਦ ਇਨਾਮ ਅਤੇ ਸਰਕਾਰੀ ਨੌਕਰੀਆਂ ਦੇਣ ਤੱਕ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਇਲਾਕਾ ਨਿਵਾਸੀਆਂ, ਗ੍ਰਾਮ ਪੰਚਾਇਤਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਪੋਰਟਸ ਕੰਪਲੈਕਸ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਇਨ੍ਹਾਂ ਸਹੂਲਤਾਂ ਦੀ ਸਾਂਭ-ਸੰਭਾਲ ਤੇ ਰਾਖੀ ਦੀ ਜ਼ਿੰਮੇਵਾਰੀ ਸਾਂਝੇ ਤੌਰ ’ਤੇ ਨਿਭਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਇਸ ਨੂੰ ਇੱਕ ਪ੍ਰਮੁੱਖ ਸਪੋਰਟਸ ਹੱਬ ਵਜੋਂ ਵਿਕਸਤ ਕੀਤਾ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ, ‘‘ਨਵੇਂ ਉਦਘਾਟਨ ਕੀਤੇ ਗਏ ਹਾਕੀ ਸਟੇਡੀਅਮ ਨਾਲ ਜਹਾਂਗੀਰ-ਕਹੇਰੂ ਅਤੇ ਨੇੜਲੇ ਪਿੰਡਾਂ ਦੇ ਖਿਡਾਰੀਆਂ ਦੇ ਨਾਲ-ਨਾਲ ਸੁਨਾਮ ਸਮੇਤ ਆਸ-ਪਾਸ ਦੇ ਇਲਾਕਿਆਂ ਦੇ ਹਾਕੀ ਪ੍ਰੇਮੀਆਂ ਨੂੰ ਵੀ ਲਾਭ ਮਿਲੇਗਾ। ਉਸਾਰੀ ਅਧੀਨ ਖੇਡ ਸਪੋਰਟਸ ਕੰਪਲੈਕਸ ਦਾ ਲਗਪਗ 30 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਇਹ ਪ੍ਰਾਜੈਕਟ ਕਈ ਖੇਡਾਂ ਲਈ ਆਧੁਨਿਕ ਸਹੂਲਤਾਂ ਪ੍ਰਦਾਨ ਕਰੇਗਾ।’’

ਭਾਰਤੀ ਹਾਕੀ ਵਿੱਚ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਗਿਆਰਾਂ ਵਿੱਚੋਂ ਨੌਂ ਖਿਡਾਰੀ ਪੰਜਾਬ ਨਾਲ ਸਬੰਧਤ ਹਨ, ਜੋ ਇਸ ਖੇਡ ਪ੍ਰਤੀ ਸੂਬੇ ਦੇ ਡੂੰਘੇ ਜਨੂੰਨ ਅਤੇ ਅਮੀਰ ਵਿਰਾਸਤ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ, ‘‘ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਹਾਕੀ ਦੀ ਖਾਸ ਤੌਰ ’ਤੇ ਮਜ਼ਬੂਤ ਪਰੰਪਰਾ ਹੈ। ਸਰਕਾਰ ਸਿਰਫ਼ ਐਲਾਨ ਕਰਨ ਤੱਕ ਸੀਮਤ ਰਹਿਣ ਦੀ ਬਜਾਏ ਸਟੇਡੀਅਮ ਅਤੇ ਖੇਡ ਮੈਦਾਨ ਵਿਕਸਤ ਕਰਕੇ ਇਸ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਅਤੇ ਮਜ਼ਬੂਤ ਕਰਨ ਲਈ ਵੀ ਵਚਨਬੱਧ ਹੈ।’’

ਹਾਲ ਹੀ ਵਿੱਚ ਪੰਜਾਬ ਵੱਲੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਇਸ ਟੂਰਨਾਮੈਂਟ ਨੇ ਖਿਡਾਰੀਆਂ ਨੂੰ ਆਪਣੇ ਸਾਕ-ਸਬੰਧੀਆਂ ਤੇ ਦੋਸਤਾਂ-ਮਿੱਤਰਾਂ ਸਾਹਮਣੇ ਖੇਡਣ ਅਤੇ ਉਹਨਾਂ ਦੇ ਭਰਵੇਂ ਉਤਸ਼ਾਹ ਨੂੰ ਮਾਨਣ ਦਾ ਮੌਕਾ ਦਿੱਤਾ ।’’ ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨ ਦੇ ਬਿਹਤਰ ਮੌਕੇ ਮਿਲ ਸਕਣ।

ਖੇਤੀਬਾੜੀ ਖੇਤਰ ਵਿੱਚ ਆਪਣੀ ਸਰਕਾਰ ਦੇ ਉਪਰਾਲਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਦੀ ਬਿਹਤਰ ਉਪਲਬਧਤਾ ਕਾਰਨ ਕਿਸਾਨਾਂ ਨੂੰ ਸਵੇਰ ਦੇ ਸਮੇਂ ਬਿਜਲੀ ਮਿਲਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਅੱਗੇ ਕਿਹਾ, ‘‘ਨਹਿਰੀ ਪਾਣੀ ਦੀ ਵਧੀ ਹੋਈ ਉਪਲਬਧਤਾ ਨੇ ਖੇਤੀ ਉਤਪਾਦਨ ਵਿੱਚ ਲਗਪਗ 10 ਫ਼ੀਸਦੀ ਦਾ ਵਾਧਾ ਕੀਤਾ ਹੈ।’’

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਖੇਡ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ। ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਖੇਡ ਸੁਪਨਿਆਂ ਨੂੰ ਪੂਰਾ ਕਰਨ, ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਅਤੇ ਨਸ਼ਾ-ਮੁਕਤ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਸੰਭਵ ਮੌਕੇ ਅਤੇ ਸਹਾਇਤਾ ਪ੍ਰਦਾਨ ਕਰੇਗੀ।

ਖੇਡ ਜਗਤ ਵਿੱਚ ਭਗਵੰਤ ਮਾਨ ਸਰਕਾਰ ਦਾ ਵੱਡਾ ਕਦਮ: ਰਿਕਾਰਡ ਨਿਵੇਸ਼, ਪੰਜਾਬ ਦੇ ਨੌਜਵਾਨਾਂ ਲਈ ਵਿਸ਼ਵ-ਪੱਧਰੀ ਬੁਨਿਆਦੀ ਢਾਂਚਾ ਅਤੇ ਬੇਮਿਸਾਲ ਮੌਕੇ

ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ

* ਪੰਜਾਬ ਨੇ ’ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦੀ ਮੇਜ਼ਬਾਨੀ ਕੀਤੀ।

* ਇਹ ਪੰਜਾਬ ਵੱਲੋਂ ਕਰਵਾਇਆ ਗਿਆ ਪਹਿਲਾ ਅੰਤਰਰਾਸ਼ਟਰੀ ਖੇਡ ਟੂਰਨਾਮੈਂਟ ਸੀ।

ਓਲੰਪਿਕ ਅਤੇ ਪੈਰਾਓਲੰਪਿਕ ਤਗ਼ਮਾ ਜੇਤੂਆਂ ਲਈ ਨਕਦ ਇਨਾਮ

* ਓਲੰਪਿਕ/ਪੈਰਾਓਲੰਪਿਕ ਸੋਨ ਤਗ਼ਮਾ: 3 ਕਰੋੜ ਰੁਪਏ।
* ਓਲੰਪਿਕ/ਪੈਰਾਓਲੰਪਿਕ ਚਾਂਦੀ ਦਾ ਤਗ਼ਮਾ: 2 ਕਰੋੜ ਰੁਪਏ।
* ਓਲੰਪਿਕ/ਪੈਰਾਓਲੰਪਿਕ ਕਾਂਸੀ ਦਾ ਤਗ਼ਮਾ: 1 ਕਰੋੜ ਰੁਪਏ।

ਖੇਡਾਂ ਵਿੱਚ ਰਿਕਾਰਡ ਨਿਵੇਸ਼

* ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਖੇਡਾਂ ਲਈ ਵਿਸ਼ੇਸ਼ ਤੌਰ ’ਤੇ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ।

* ਸਾਲ 2022 ਤੋਂ ਹੁਣ ਤੱਕ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਦੇ ਨਕਦ ਇਨਾਮ ਵੰਡੇ ।

ਨਵੀਂ ਖੇਡ ਨੀਤੀ ਤਹਿਤ ਖੇਡ ਤਿਆਰੀਆਂ ਲਈ ਵਿੱਤੀ ਸਹਾਇਤਾ

* ਓਲੰਪਿਕ ਖੇਡਾਂ ਦੀ ਤਿਆਰੀ ਲਈ 15 ਲੱਖ ਰੁਪਏ।

* ਏਸ਼ਿਆਈ ਅਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ।
* ਹੁਣ ਤੱਕ ਵੱਡੇ ਖੇਡ ਮੁਕਾਬਲਿਆਂ ਲਈ ਖਿਡਾਰੀਆਂ ਦੀ ਤਿਆਰੀ ਵਿੱਚ ਸਹਾਇਤਾ ਵਜੋਂ ਉਨ੍ਹਾਂ ਨੂੰ 15 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।

ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਖਿਡਾਰੀਆਂ ਦਾ ਸਨਮਾਨ

* ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ 20 ਖਿਡਾਰੀਆਂ ਨੂੰ 9.80 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ।

* ਭਾਰਤੀ ਪੁਰਸ਼ ਹਾਕੀ ਟੀਮ, ਜਿਸ ਨੇ ਕਾਂਸੀ ਦਾ ਤਗਮਾ ਜਿੱਤਿਆ, ਵਿੱਚ ਸ਼ਾਮਲ ਪੰਜਾਬ ਦੇ ਅੱਠ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ।

* ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ ਪੀਸੀਐਸ/ਡੀਐਸਪੀ ਦੇ ਅਹੁਦਿਆਂ ’ਤੇ ਨਿਯੁਕਤ ਕੀਤਾ ।

* ਪੰਜਾਬ ਦੇ ਖਿਡਾਰੀਆਂ ਨੇ 2023 ਦੀਆਂ ਏਸ਼ਿਆਈ ਖੇਡਾਂ ਵਿੱਚ 20 ਤਗਮੇ ਜਿੱਤੇ। ਤਗਮੇ ਜਿੱਤਣ ਵਾਲੇ 33 ਖਿਡਾਰੀਆਂ ਨੂੰ 30 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ।

* 85 ਖਿਡਾਰੀਆਂ ਨੂੰ ‘ਮਹਾਰਾਜਾ ਰਣਜੀਤ ਸਿੰਘ ਐਵਾਰਡ’ ਨਾਲ ਸਨਮਾਨਿਤ ਕੀਤਾ ।

* ਕੌਮੀ ਪੱਧਰ ’ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਵਿੱਚੋਂ 2 ਕੋਚਾਂ ਅਤੇ 42 ਜੂਨੀਅਰ ਕੋਚਾਂ ਦੀ ਭਰਤੀ ਕੀਤੀ ਗਈ।

ਖੇਡ ਢਾਂਚੇ ਨੂੰ ਮਜ਼ਬੂਤ ਕੀਤਾ

* ਸੂਬੇ ਭਰ ਵਿੱਚ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 750 ਦਾ ਉਦਘਾਟਨ ਕੀਤਾ ਜਾ ਚੁੱਕਾ ਹੈ।

* ਪੰਜਾਬ ਭਰ ਵਿੱਚ 6,000 ਜਿੰਮ ਸਥਾਪਤ ਕੀਤੇ ਜਾ ਰਹੇ ਹਨ। ਪਹਿਲੇ ਪੜਾਅ ਵਿੱਚ 500 ਜਿੰਮ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।

* ਖੇਡਾਂ ਦਾ ਸਾਜ਼ੋ-ਸਾਮਾਨ ਖਰੀਦਣ ਲਈ 9501 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 12.50 ਕਰੋੜ ਰੁਪਏ ਦੀ ਰਾਸ਼ੀ ਪਾਈ।

Tags: BHAGWANT SINGH MAANCM PUNJABLatest sports news in punjabipunjab newsSports News
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
November 22, 2026
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

by Wishavwarta
November 22, 2026
0

  ਚੰਡੀਗੜ੍ਹ, 22 ਨਵੰਬਰ ( ਵਿਸ਼ਵ ਵਾਰਤਾ)-ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ...

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

by Navjot
November 22, 2026
0

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ(ਵਿਸ਼ਵ ਵਾਰਤਾ) ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

Most Popular

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
5 days ago
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 