• Latest
  • Trending
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

21 minutes ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

3 minutes ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

13 minutes ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

30 minutes ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

34 minutes ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

40 minutes ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

46 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

55 minutes ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

56 minutes ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

3 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

3 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

4 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

4 hours ago
Hindi News
English News
Sunday, November 22, 2026
No Result
View All Result
17 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

November 22, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ 2026 ਪੰਜਾਬੀ ਭਵਨ, ਲੁਧਿਆਣਾ ਵਿਖੇ 21 ਤੋਂ 24 ਨਵੰਬਰ ਤੱਕ ਕਰਵਾਏ ਜਾ ਰਹੇ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦਾ ਦੂਜਾ ਦਿਨ ਨਾਰੀ ਆਵਾਜ਼ ਨੂੰ ਸਮਰਪਿਤ ਰਿਹਾ। ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ, ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦੇ ਕਨਵੀਨਰ ਡਾ. ਪਾਲ ਕੌਰ ਨੇ ਸਭ ਨੂੰ ਜੀ ਇਆਂ ਕਹਿੰਦਿਆਂ ਅੱਜ ਦੇ ਸੈਸ਼ਨ ਦਾ ਆਗ਼ਾਜ਼ ਕੀਤਾ। 22 ਨਵੰਬਰ, 2026 ਨੂੰ ‘‘ਨਵੀਂ ਪੀੜ੍ਹੀ ਦੀਆਂ ਕੁੜੀਆਂ ਦਾ ਪਿਤਰ ਸੱਤਾ ਨਾਲ ਦਸਤ ਪੰਜਾ’’ ਵਿਸ਼ੇ ’ਤੇ ਵਿਚਾਰ ਚਰਚਾ ਹੋਈ ਜਿਸ ਵਿਚ ਡਾ. ਕੰਵਲਜੀਤ ਢਿੱਲੋਂ, ਦਵੀ ਦਵਿੰਦਰ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਕੁਲਦੀਪ ਕੌਰ ਸ਼ਾਮਲ ਹੋਏ। ਡਾ. ਕੰਵਲਜੀਤ ਢਿੱਲੋਂ ਨੇ ਕਿਹਾ ਜਦੋਂ ਤੱਕ ਔਰਤ ਦਾ ਬਿੰਬ ਰਸੋਈ ਦੇ ਬਿੰਬ ਨਾਲ ਜੋੜ ਕੇ ਵੇਖਿਆ ਜਾਵੇਗਾ ਉਦੋਂ ਤੱਕ ਔਰਤ ਦੇ ਇਨਸਾਨੀ ਰੁਤਬੇ ਦੀ ਪਛਾਣ ਅਧੂਰੀ ਰਹੇਗੀ। ਦਵੀ ਦਵਿੰਦਰ ਨੇ ਆਪਣੇੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਲੋਕ ਗੀਤ ਔਰਤਾਂ ਦੁਆਰਾ ਰਚੇ ਗਏ ਪ੍ਰੰਤੂ ਇਨ੍ਹਾਂ ਗੀਤਾਂ ਦੇ ਦਾਇਰੇ ਵਿਚ ਭਾਸ਼ਾ ਪੰਜਾਬੀ ਰਹਿਤਲ ਬਹਿਤਲ, ਰੀਤਾਂ ਰਸਮਾਂ ਸਾਂਭੀਆਂ ਪਈਆਂ ਹਨ। ਕਈ ਗੀਤਾਂ ਵਿਚ ਪੇਸ਼ ਧਾਰਨਾਵਾਂ ਰੱਦ ਕਰਨਯੋਗ ਹਨ। ਪ੍ਰੰਤੂ ਇਤਿਹਾਸ ਨੂੰ ਪ੍ਰੰਪਰਾ ਨੂੰ ਸਮਝਦੇ ਹੋਏ ਅਜਿਹੇ ਗੀਤਾਂ ਨੂੰ ਵਰਤਮਾਨ ਤੇ ਭਵਿੱਖ ਦੇ ਅਰਥਾਂ ਵਿਚ ਢਾਲਣ ਤੋਂ ਬਚਣ ਦੀ ਲੋੜ ਹੈ। ਡਾ. ਅਰਵਿੰਦਰ ਕੌਰ ਕਾਕੜਾ ਨੇ ਕਵਿਤਾ ਦੇ ਖੇਤਰ ਵਿਚ ਔਰਤ ਦੁਆਰਾ ਪਿੱਤਰ ਸੱਤਾ ਨਾਲ ਲਏ ਦਸਤਪੰਜੇ ਸੰਬੰਧੀ ਗੱਲ ਕਰਦੇ ਹੋਏ ਬਾਗ਼ੀ ਸੁਰ ਵਾਲੀਆਂ ਕਵਿਤਾਵਾਂ ਦੀਆਂ ਉਦਾਹਰਣਾਂ ਦੇ ਕੇ ਆਪਣੇ ਵਿਸ਼ੇ ਨੂੰ ਸਪੱਸ਼ਟ ਕੀਤਾ।

ਉਨ੍ਹਾਂ ਕਿਹਾ ਕਿ ਅੱਜ ਦੀ ਨਾਰੀ ਕਵਿਤਾ ਨਾਰੀ ਰੁਦਨ ਤੋਂ ਅੱਗੇ ਸਵੈ ਫ਼ੈਸਲਾ, ਸਵੈ ਹੋਂਦ, ਸਵੈ ਆਜ਼ਾਦੀ ਦੀ ਗੱਲ ਕਰ ਰਹੀ ਹੈ। ਡਾ. ਕੁਲਦੀਪ ਕੌਰ ਫ਼ਿਲਸਤੀਨ ਅਤੇ ਗਾਜਾ ਦੀਆਂ ਪੱਤਰਕਾਰ ਕੁੜੀਆਂ ਨੂੰ ਸਮਰਪਿਤ ਕਰਦੇ ਹੋਏ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਸੱਤਾ ਸੱਚ ਦੀ ਆਵਾਜ਼ ਨੂੰ ਬੰਦ ਕਰਨਾ ਚਾਹੁੰਦੀ ਹੈ। ਸੱਚ ਵੇਖਦੀ ਅੱਖ ਨੂੰ ਅੰਨ੍ਹੀ ਕਰਨਾ ਚਾਹੁੰਦੀ ਹੈ।

ਇਹੋ ਕਾਰਨ ਹੈ ਕਿ ਵਿਸ਼ਵ ਦੀਆਂ 73% ਔਰਤ ਪੱਤਰਕਾਰਾਂ ਨੂੰ ਆਪਣੇ ਕੰਮ ਦੌਰਾਨ ਧਮਕੀਆਂ/ਹਮਲਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਪ੍ਰਧਾਨਗੀ ਭਾਸ਼ਣ ਦਿੰਦਿਆਂ ਡਾ. ਵਨੀਤਾ ਨੇ ਕਿਹਾ ਕਿ ਕਵੀ ਦਰਬਾਰ ਵਿਚ ਅਤੇ ਵਿਚਾਰ ਚਰਚਾ ਦੌਰਾਨ ਜੋ ਵਿਸ਼ੇ ਉੱਭਰ ਕੇ ਸਾਹਮਣੇ ਆਏ ਹਨ ਉਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਜਾਬੀ ਲੇਖਕਾਵਾਂ ਦੀਆਂ ਰਚਨਾਵਾਂ ਵਿਸ਼ਵ ਨਾਲ ਆਪਣਾ ਵਰ ਮੇਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਵਿਤਾ ਏਨੀ ਸੌਖੀ ਨਹੀਂ ਹੁੰਦੀ। ਉਸ ਨੂੰ ਕਹਿਣ ਅਤੇ ਸੁਣਨ ਲਈ ਸਹਿਜ ਚਾਹੀਦਾ ਹੈ। ਉਨ੍ਹਾਂ ਨੇ ਅੱਜ ਦੇ ਦੌਰ ਵਿਚ ਸੋਸ਼ਲ ਮੀਡੀਆ ’ਤੇ ਪੇਸ਼ ਹੋ ਰਹੀ ਕਵਿਤਾ ਅਤੇ ਪਰੰਪਰਾਵਾਦੀ ਅੰਦਾਜ਼ ਦੀ ਕਵਿਤਾ ਵਿਚਲੇ ਅੰਤਰ ਨੂੰ ਸਪੱਸ਼ਟ ਕੀਤਾ।

ਕਵੀ ਦਰਬਾਰ ਵਿਚ ਡਾ. ਪਾਲ ਕੌਰ, ਡਾ. ਗੁਰਮਿੰਦਰ ਕੌਰ ਸਿੱਧੂ, ਸਿਮਰਤ ਗਗਨ, ਦਵੀ ਦਵਿੰਦਰ, ਡਾ. ਦਵਿੰਦਰ ਦਿਲਰੂਪ, ਅਨੂ ਬਾਲਾ, ਡਾ. ਸਿਮਰਜੀਤ ਗਿੱਲ, ਰਮਨਦੀਪ ਵਿਰਕ, ਸਤਨਾਮ ਚੌਹਾਨ, ਸੰਦੀਪ ਜੈਸਵਾਲ, ਰਿਤੂ ਵਾਸਦੇਵ, ਡਾ. ਗੁਰਚਰਨ ਕੌਰ ਕੋਚਰ, ਸੁਰਿੰਦਰ ਨੀਰ ਸ਼ਾਮਲ ਹੋਏ। ਮੰਚ ਸੰਚਾਲਕ ਡਾ. ਅਰਵਿੰਦਰ ਕੌਰ ਕਾਕੜਾ ਨੇ ਕੀਤਾ। ਇਸ ਸੈਸ਼ਨ ਦੇ ਕਨਵੀਨਰ ਡਾ. ਸਿਮਰਜੀਤ ਕੌਰ ਗਿੱਲ ਸਨ। ਬਾਅਦ ਦੁਪਿਹਰ ਡਾ. ਵਨੀਤਾ ਨਾਲ ਰੂਬਰੂ ਕਰਵਾਇਆ ਗਿਆ। ਡਾ. ਗੁਰਇਕਬਾਲ ਸਿੰਘ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਡਾ. ਵਨੀਤਾ ਨੇ ਇਕ ਸਾਹਿਤਕਾਰ ਦੀ ਜ਼ਿੰਦਗੀ ਦੇ ਉਨ੍ਹਾਂ ਪਹਿਲੂਆਂ ਸੰਬੰਧੀ ਵਿਸਥਾਰ ਨਾਲ ਦੱਸਿਆ ਜਿਸ ਤਹਿਤ ਕਿਸੇ ਰਚਨਾ ਦਾ ਆਧਾਰ ਤਿਆਰ ਹੁੰਦਾ ਹੈ ਉਹ ਪਹਿਲੂ ਸਮਾਜਿਕ, ਸਭਿਆਚਾਰਕ, ਆਰਥਿਕ ਜਾਂ ਰਾਜਸੀ ਹੋ ਸਕਦੇ ਹਨ। ਪਰ ਸਾਹਿਤ ਵਿਚ ਢਲ ਕੇ ਵਿਲੱਖਣ ਅਰਥਾਂ ਦੀ ਧਾਰਣੀ ਹੋ ਜਾਂਦੇ ਹਨ। ਇਸ ਮੌਕੇ ਪੁਸਤਕਾਂ ਸੁਰਿੰਦਰ ਨੀਰ ਦੀ ਪੁਸਤਕ ਇਤਰ ਅਤੇ ਗਗਨ ਕੌਰ ਦੀ ਦਿਲ ਤੋਂ ਦਿਲਬਰ ਲੋਕ ਅਰਪਣ ਕੀਤੀਆਂ ਗਈਆਂ। ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅੱਜ ਦੇ ਕਵੀ ਦਰਬਾਰ ਵਿਚ ਪਹੁੰਚੀਆਂ ਹੋਈ ਕਵਿੱਤਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਆਪਣੀ ਕਲਮ ਰਾਹੀਂ ਸਮਾਜਿਕ ਪ੍ਰਗਤੀ ਅਤੇ ਸਥਾਪਿਤ ਪਹਿਲੂਆਂ ਦੇ ਪੁਨਰ ਚਿੰਤਨ ਦੀ ਗੱਲ ਕੀਤੀ।

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਸਭ ਦਾ ਧੰਨਵਾਦ ਕਰਦਿਆਂ ਤੀਸਰੇ ਚਾਰ ਰੋਜ਼ਾ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਬਾਰੇ ਕਿਹਾ ਇਸ ਵਾਰ ਦਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਜੀ ਨੂੰ ਸਮਰਪਿਤ ਹੈ। ਉਨ੍ਹਾਂ ਨੇ ਪੁਸਤਕ ਪ੍ਰੇਮੀਆਂ ਨੂੰ ਇਸ ਮੌਕੇ ਦਾ ਲਾਭ ਲੈਣ ਦਾ ਸੁਨੇਹਾ ਦਿੱਤਾ। ਇਸ ਮੌਕੇ ਤ੍ਰੈਲੋਚਨ ਲੋਚੀ, ਡਾ. ਹਰੀ ਸਿੰਘ ਜਾਚਕ, ਪ੍ਰਭਜੋਤ ਸੋਹੀ, ਸੁਰਿੰਦਰ ਕੈਲੇ,
ਜਨਮੇਜਾ ਸਿੰਘ ਜੌਹਲ, ਡਾ. ਬਲਦੇਵ ਸਿੰਘ ਖਹਿਰਾ, ਜਤਿੰਦਰ ਹਾਂਸ, ਹਰਮੀਤ ਵਿਦਿਆਰਥੀ, ਡਾ. ਨਿਰਮਲ ਜੌੜਾ, ਇੰਦਰਜੀਤਪਾਲ ਕੌਰ, ਸੁਰਿੰਦਰ ਦੀਪ, ਸਤਿਬੀਰ ਸਿੰਘ, ਅਮਰਜੀਤ ਸ਼ੇਰਪੁਰੀ, ਤਰਲੋਚਨ ਸਿੰਘ, ਜਸਪ੍ਰੀਤ ਅਮਲਤਾਸ, ਰਵਿੰਦਰ ਰਵੀ, ਬੇਅੰਤ ਸਿੰਘ ਬਾਜਵਾ, ਪਰਮਜੀਤ ਸਿੰਘ ਗਰੇਵਾਲਾ, ਡਾ. ਜਸਪਾਲ ਸਿੰਘ ਸੈਣੀ, ਸਿਮਰਨਜੀਤ ਸਿੰਘ, ਬਲਕੌਰ ਸਿੰਘ ਗਿੱਲ, ਹਰਦੇਵ ਸਿੰਘ, ਸੁਰੇਸ਼ ਹੰਸ, ਹਰਪਾਲ ਸਿੰਘ ਸੰਧਾਵਾਲੀਆ, ਗੁਰਜੀਤ ਸਿੰਘ ਜੀਤ, ਗੁਰਦੀਪ ਸਿੰਘ, ਡਾ. ਸਵਿੰਦਰਪਾਲ ਰੋਜ਼ੀ ਸਮੇਤ ਵੱਡੀ ਗਿਣਤੀ ਵਿਚ ਸਰੋਤੇ ਹਾਜ਼ਰ ਸਨ।

Tags: LatestNewsInPunjabiMANSAMansanewspunjabnewsPunjabnewsinPunjabitopheadlinesinPunjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
November 22, 2026
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 