ਈ.ਡੀ. ਨੇ ਸਾਰੇ ਅਧਿਕਾਰੀਆਂ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਤਾਇਨਾਤ 2000 ਬੈਚ ਦੇ ਆਈ.ਏ.ਐਸ. ਅਧਿਕਾਰੀ ਕੁਮਾਰ ਰਾਹੁਲ ਨੂੰ ਅੱਜ (ਸੋਮਵਾਰ23 ਨਵੰਬਰ ) ਲਈ ਤਲਬ ਕੀਤਾ ਗਿਆ ਹੈ। ਫਰੀਦਕੋਟ ਡਿਵੀਜ਼ਨ ਦੇ ਕਮਿਸ਼ਨਰ ਦੇ ਸਟਾਫ਼ ਅਫ਼ਸਰ ਵਜੋਂ ਤਾਇਨਾਤ ਪੀ.ਸੀ.ਐਸ. ਅਧਿਕਾਰੀ ਆਨੰਦ ਸਾਗਰ ਸ਼ਰਮਾ ਨੂੰ 25 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ 2016 ਬੈਚ ਦੀ ਆਈ.ਏ.ਐਸ. ਅਧਿਕਾਰੀ ਅਤੇ ਜਨਰਲ ਪ੍ਰਸ਼ਾਸਨ ਅਤੇ ਤਾਲਮੇਲ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਨੀਰੂ ਕਤਿਆਲ ਗੁਪਤਾ ਅਤੇ ਫਾਜ਼ਿਲਕਾ ਦੇ ਐਸ.ਐਸ.ਪੀ. (ਪੀ.ਪੀ.ਐਸ.) ਗਗਨ ਅਜੀਤ ਸਿੰਘ ਨੂੰ 26 ਨਵੰਬਰ ਲਈ ਤਲਬ ਕੀਤਾ ਗਿਆ ਹੈ। ਇਸ ਦੇ ਨਾਲ ਹੀ, 2009 ਬੈਚ ਦੇ ਆਈ.ਪੀ.ਐਸ. ਅਧਿਕਾਰੀ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ 27 ਨਵੰਬਰ ਨੂੰ ਈ.ਡੀ. ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਈ.ਡੀ. ਨੇ ਪੁੱਛਗਿੱਛ ਲਈ ਦੋ ਸੇਵਾਮੁਕਤ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਹੈ। ਗੁਰਪ੍ਰੀਤ ਸਪਰਾ (2005 ਬੈਚ ਦੇ ਅਧਿਕਾਰੀ) ਨੂੰ 26 ਨਵੰਬਰ ਨੂੰ, ਜਦਕਿ ਅਰੁਣ ਸੇਖੜੀ (2004 ਬੈਚ ਦੇ ਅਧਿਕਾਰੀ) ਨੂੰ 25 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ
ਦੋਹਾ, 23 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ 'ਏਸ਼ੀਆ ਕੱਪ...























