Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 24 ਨਵੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਚਕੂਲਾ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਮੱਥਾ ਟੇਕਣਗੇ।
ਨਿਰਧਾਰਤ ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਪਹੁੰਚ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।























