Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ
– ਚੋਣ ਰਣਨੀਤੀ ’ਤੇ ਹੋਵੇਗੀ ਚਰਚਾ
– ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਸਮੇਤ ਕਈ ਸੀਨੀਅਰ ਆਗੂ ਹੋਣਗੇ ਸ਼ਾਮਲ
– ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਹੋ ਸਕਦਾ ਹੈ ਵਿਚਾਰ-ਵਟਾਂਦਰਾ
ਚੰਡੀਗੜ੍ਹ, 24 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵੱਲੋਂ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਅਹਿਮ ਬੈਠਕ ਸੱਦੀ ਗਈ ਹੈ। ਦੁਪਹਿਰ 2 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ, ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਣਗੇ।
ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਚੋਣ ਮੈਦਾਨ ਵਿੱਚ ਉਤਾਰੇ ਜਾਣ ਵਾਲੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।























