• Latest
  • Trending
Pakistan: ਸ੍ਰੀ ਨਨਕਾਣਾ ਸਾਹਿਬ ਵਿਖੇ 557ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

Pakistan: ਸ੍ਰੀ ਨਨਕਾਣਾ ਸਾਹਿਬ ਵਿਖੇ 557ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

24 minutes ago
Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

11 minutes ago
Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ

Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ

38 minutes ago
Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026

Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026

55 minutes ago
Punjab: ਮੰਤਰੀ ਸੰਜੀਵ ਅਰੋੜਾ ਦੀ ED ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਮੰਤਰੀ ਸੰਜੀਵ ਅਰੋੜਾ ਦੀ ED ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

2 hours ago
Haryana ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼, ਵਿਰੋਧੀ ਧਿਰ ਦੇ ਸਵਾਲਾਂ ਲਈ ਤਿਆਰੀ ’ਚ ਜੁਟੀ ਭਾਜਪਾ

Haryana ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼, ਵਿਰੋਧੀ ਧਿਰ ਦੇ ਸਵਾਲਾਂ ਲਈ ਤਿਆਰੀ ’ਚ ਜੁਟੀ ਭਾਜਪਾ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

3 hours ago
Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ – ਆਪ

Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ – ਆਪ

3 hours ago
Punjab: ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਬਿਹਤਰੀ ਲਈ ਅਹਿਮ ਕਦਮ – SGPC ਪ੍ਰਧਾਨ

Punjab: ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਬਿਹਤਰੀ ਲਈ ਅਹਿਮ ਕਦਮ – SGPC ਪ੍ਰਧਾਨ

3 hours ago
Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

4 hours ago
Hindi News
English News
Wednesday, November 25, 2026
No Result
View All Result
17 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pakistan: ਸ੍ਰੀ ਨਨਕਾਣਾ ਸਾਹਿਬ ਵਿਖੇ 557ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

November 25, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Pakistan: ਸ੍ਰੀ ਨਨਕਾਣਾ ਸਾਹਿਬ ਵਿਖੇ 557ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

Pakistan: ਸ੍ਰੀ ਨਨਕਾਣਾ ਸਾਹਿਬ ਵਿਖੇ 557ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

– ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਾਂਤੀ, ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿੱਚ ਵਿਸ਼ਵ ਪੱਧਰ ਤੋਂ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਅੱਜ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਭਾਰਤ ਤੋਂ ਪਾਕਿਸਤਾਨ ਸਿੱਖ ਜਥੇ ਨਾਲ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਵੇਰ ਵੇਲੇ ਕਰਵਾਏ ਗਏ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਜਿਸ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੀਆਂ ਮੁਹੰਮਦ ਸ਼ਹਿਬਾਜ਼ ਸ਼ਰੀਫ ਦੇ ਪੁੱਤਰ ਤੇ ਲਹਿੰਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮੀਆਂ ਹਮਜ਼ਾ ਸ਼ਹਿਬਾਜ਼ ਸ਼ਰੀਫ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸੰਗਤ ਤੇ ਪੁੱਜੇ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖਾਂ, ਗੁਰੂ ਨਾਨਕ ਨਾਮ ਲੇਵਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਪੁੱਜੀਆਂ ਸ਼ਖ਼ਸੀਅਤਾਂ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਇਤਿਹਾਸ ਪੂਰਾ ਨਹੀਂ ਹੁੰਦਾ ਜੇਕਰ ਅਸੀਂ ਭਾਈ ਮਰਦਾਨਾ ਜੀ ਦਾ ਜ਼ਿਕਰ ਨਾ ਕਰੀਏ। ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੇ ਸੰਸਾਰ ਅੰਦਰ ਸਾਰੇ ਵਿਤਕਰਿਆਂ ਨੂੰ ਦੂਰ ਕੀਤਾ ਤੇ ਮਨੁੱਖਤਾ ਵਿਚਕਾਰ ਬਰਾਬਰੀ ਦੀ ਗੱਲ ਕੀਤੀ। ਜਦੋਂ ਅਮਰੀਕਾ (ਯੂਐੱਸਏ) ਬਣਿਆ ਤਾਂ ਉਨ੍ਹਾਂ ਦੇ ਐਲਾਨਨਾਮੇ ਵਿੱਚ ਲਿਖਿਆ ਹੈ ਕਿ ਸਭ ਮਨੁੱਖ ਜਨਮ ਤੋਂ ਬਰਾਬਰ ਹਨ, ਜਦੋਂ ਕਿ ਗੁਰਬਾਣੀ ਅੰਦਰ ਗੁਰੂ ਸਾਹਿਬਾਨ ਨੇ ਇਹ ਸਿਧਾਂਤ ਕਈ ਸਦੀਆਂ ਪਹਿਲਾਂ ਹੀ ਦਰਜ ਕਰ ਦਿੱਤਾ ਸੀ। ਗੁਰਬਾਣੀ ਵਿੱਚ ਦਰਜ ਹੈ ਕਿ ਸਭ ਤੋਂ ਪਹਿਲਾਂ ਖ਼ੁਦਾ ਦਾ ਨੂਰ ਹੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ, ਇਹ ਸਾਰੇ ਜੀਅ-ਜੰਤ ਰੱਬ ਦੀ ਕੁਦਰਤ ਦੇ ਹੀ ਬਣਾਏ ਹੋਏ ਹਨ ਅਤੇ ਇਕ ਪ੍ਰਭੂ ਦੀ ਹੀ ਜੋਤ ਤੋਂ ਸਾਰਾ ਜਗਤ ਪੈਦਾ ਹੋਇਆ ਹੈ। ਸਿੱਖੀ ਅਨੁਸਾਰ ਸਭ ਬਰਾਬਰ ਹਨ। ਅਕਬਰ ਬਾਦਸ਼ਾਹ ਵੀ ਸ੍ਰੀ ਗੋਇੰਦਵਾਲ ਸਾਹਿਬ ਆ ਕੇ ਪੰਗਤ ਵਿੱਚ ਬੈਠਾ ਸੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਦੁਨੀਆ ਸ਼ੀਤ ਯੁੱਧ ਵਿੱਚ ਚੱਲ ਰਹੀ ਹੈ, ਉੱਥੇ ਖੜ੍ਹੀ ਹੈ ਜਿੱਥੇ ਕਦੇ ਵੀ ਜੰਗ ਹੋ ਸਕਦਾ। ਜੇਕਰ ਹੁਣ ਵਿਸ਼ਵ ਯੁੱਧ ਲੱਗਦਾ ਹੈ ਤਾਂ ਇਹ ਮਨੁੱਖਤਾ ਲਈ ਬਹੁਤ ਭਿਆਨਕ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਇਹੋ ਜਿਹੇ ਮੌਕੇ ਤੇ ਸਮੁੱਚੇ ਸੰਸਾਰ ਨੂੰ ਪਿਆਰ ਮੁਹੱਬਤ ਦਾ ਸੰਦੇਸ਼ ਦੇ ਕੇ ਨਫ਼ਰਤ ਨੂੰ ਖਤਮ ਕਰਨ ਦੀ ਗੱਲ ਕਰਦੀ ਹੈ। ਸਾਰੇ ਸੰਸਾਰ ਵਿੱਚ ਸ਼ਾਂਤੀ ਹੋਵੇ ਭਾਵੇਂ ਇਜ਼ਰਾਈਲ ਹੈ ਜਾਂ ਕੋਈ ਵੀ ਹੋਰ ਥਾਂ ਹੋਵੇ, ਉੱਥੇ ਅਮਨ ਸ਼ਾਂਤੀ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ੨੦ ਰੁਪਏ ਦਾ ਲੰਗਰ ਅੱਜ ਵੀ ਵਰਤ ਰਿਹਾ ਹੈ, ਦੁਨੀਆ ਵਿੱਚ ਕਿਤੇ ਵੀ ਜਦੋਂ ਕੋਈ ਸਮੱਸਿਆ, ਬਿਪਤਾ ਆਉਂਦੀ ਹੈ ਤਾਂ ਸਿੱਖ ਉੱਥੇ ਜਾ ਕੇ ਨਾਲ ਖੜ੍ਹਦੇ ਹਨ, ਅਨੇਕਾਂ ਪ੍ਰਕਾਰ ਦੀਆਂ ਸੇਵਾਵਾਂ ਕਰਦੇ ਹਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਸਿੱਖਾਂ ਲਈ ਬਹੁਤ ਹੀ ਮੁਕੱਦਸ ਅਸਥਾਨ ਹੈ, ਜਿਸ ਦੇ ਖੁੱਲ੍ਹੇ ਦਰਸ਼ਨ ਦੀਦਾਰ ਲਈ ਕਰੋੜਾਂ ਸਿੱਖ ਰੋਜ਼ਾਨਾ ਅਰਦਾਸਾਂ ਕਰਦੇ ਹਨ। ਸਿੱਖ ਸ੍ਰੀ ਨਨਕਾਣਾ ਤੋਂ ਬਿਨਾਂ ਜੀਵਤ ਨਹੀਂ ਰਹਿ ਸਕਦੇ, ਇਹ ਸਾਡੀ ਭਾਵਨਾ ਹੈ ਕਿ ਅਸੀਂ ਇੱਥੇ ਖੁੱਲ੍ਹੇ ਵਿਚਰੀਏ।
ਉਨ੍ਹਾਂ ਕਿਹਾ ਕਿ ਭਾਰਤ ਅੰਦਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਗੱਲ ਚੰਗੇ ਪੱਧਰ ਉੱਤੇ ਚੱਲ ਰਹੀ ਹੈ ਅਤੇ ਆਸ ਪ੍ਰਗਟਾਈ ਕਿ ਭਾਰਤ ਸਰਕਾਰ ਜਲਦੀ ਹੀ ਲਾਂਘਾ ਜ਼ਰੂਰ ਖੋਲ੍ਹੇਗੀ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੁੱਲ੍ਹੇ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਸ੍ਰੀ ਨਨਕਾਣਾ ਸਾਹਿਬ ਸ਼ਹਿਰ ਦੇ ਬਜ਼ਾਰਾਂ ਦੀ ਹਾਲਤ ਬਹੁਤ ਸੁਧਰੀ ਹੈ, ਲਹਿੰਦੇ ਪੰਜਾਬ ਅੰਦਰ ਕਈ ਗੁਰਦੁਆਰਾ ਸਾਹਿਬਾਨ ਮੁੜ ਖੁੱਲ੍ਹ ਰਹੇ ਹਨ, ਸੇਵਾ ਸੰਭਾਲ ਦੇ ਕਾਰਜ ਚੱਲ ਰਹੇ ਹਨ। ਇਸ ਲਈ ਉਨ੍ਹਾਂ ਪਾਕਿਸਤਾਨ ਸਰਕਾਰ ਤੇ ਲਹਿੰਦੇ ਪੰਜਾਬ ਦੀ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ. ਰਮੇਸ਼ ਸਿੰਘ ਅਰੋੜਾ ਨੂੰ ਮੰਤਰੀ ਬਣਾ ਕੇ ਜੋ ਪਾਕਿਸਤਾਨ ਸਰਕਾਰ ਵੱਲੋਂ ਸਿੱਖਾਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ ਇਹ ਸਿੱਖਾਂ ਲਈ ਮਾਣ ਵਾਲੀ ਗੱਲ ਹੈ।

ਇਸ ਦੌਰਾਨ ਜਥੇਦਾਰ ਗੜਗੱਜ ਨੇ ਇੱਕ ਵਾਰ ਫਿਰ ਜ਼ੋਰ ਦੇ ਕੇ ਸਿੱਖਾਂ ਦੇ ਇਤਿਹਾਸ ਨਾਲ ਸਬੰਧਤ ਲਾਹੌਰ ਦਿਵਾਨਖ਼ਾਨੇ ਨੂੰ ਸਰਕਾਰ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਖੋਲ੍ਹਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮੁਲਤਾਨ ਵਿੱਚ ਵੀ ਗਏ ਹਨ, ਉੱਥੇ ਵੀ ਨਿਸ਼ਾਨੀਆਂ ਮੌਜੂਦ ਹਨ ਅਤੇ ਆਸ ਪ੍ਰਗਟਾਈ ਕਿ ਉੱਥੇ ਵੀ ਗੁਰੂ ਘਰ ਦੇ ਕਾਰਜ ਜ਼ਰੂਰ ਹੋਣਗੇ।

ਉਨ੍ਹਾਂ ਕਿਹਾ ਕਿ ਸਿੱਖ ਕਿਸੇ ਦੇ ਵੀ ਦੁਸ਼ਮਣ ਨਹੀਂ ਹੈ ਤੇ ਨਾਲ ਹੀ ਸਿੱਖ ਕਿਸੇ ਦਾ ਭੈਅ ਮੰਨਦੇ ਹਨ। ਸਿੱਖ ਅੱਜ ਕਮਜ਼ੋਰ ਨਹੀਂ ਦੁਨੀਆ ਵਿੱਚ ਤਕੜਾ ਹੈ।
ਉਨ੍ਹਾਂ ਕਿਹਾ ਕਿ ਸਾਡੀਆਂ ਆਪਸੀ ਭਾਈਚਾਰਕ ਸਾਂਝਾਂ ਕਦੇ ਵੀ ਨਹੀਂ ਮੁੱਕਣੀਆਂ। ਉਨ੍ਹਾਂ ਸਮੂਹ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਵਾਲੇ ਪਾਸੇ ਗੁਰਧਾਮਾਂ ਦੇ ਦਰਸ਼ਨਾਂ ਲਈ ਜ਼ਰੂਰ ਆਉਣ ਅਤੇ ਆਪਣੀਆਂ ਨਵੀਆਂ ਪੀੜ੍ਹੀਆਂ ਨੂੰ ਵੀ ਜ਼ਰੂਰ ਇਨ੍ਹਾਂ ਗੁਰਧਾਮਾਂ ਦੇ ਦਰਸ਼ਨ ਕਰਵਾਉਣ।

ਇਸ ਦੌਰਾਨ ਪਾਕਿਸਤਾਨ ਸੂਬਾ ਮੰਤਰੀ ਖੇਲ ਦਾਸ ਖੋਹੀਸਤਾਨ, ਲਹਿੰਦੇ ਪੰਜਾਬ ਵਿੱਚ ਘੱਟਗਿਣਤੀ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ, ਓਕਾਫ਼ ਬੋਰਡ ਦੇ ਚੇਅਰਮੈਨ ਕਮਰ ਉਜ਼ ਜਮਾਨ, ਓਕਾਫ ਬੋਰਡ ਦੇ ਸਕੱਤਰ ਨਾਸਿਰ ਮੁਸਤਾਕ, ਨਨਕਾਣਾ ਸਾਹਿਬ ਤੋਂ ਐੱਮਪੀਏ ਸ਼ਿਜਰਾ ਮਨਸਬ ਅਲੀ ਖਰਾਲ ਤੇ ਆਗ੍ਹਾ ਅਲੀ ਹੈਦਰ ਆਦਿ ਨੇ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

Tags: Breaking news in PunjabiLatest News In PunjabiPAKISTANpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Ranjit Singh
November 25, 2026
0

Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ - ਮੁੱਖ ਮੰਤਰੀ ਭਗਵੰਤ ਮਾਨ ਵੀ ਨਾਲ ਰਹਿਣਗੇ...

Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ

Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ

by Ranjit Singh
November 25, 2026
0

Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026

Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026

by Ranjit Singh
November 25, 2026
0

Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026 - 3,150 ਹੀਰਿਆਂ ਨਾਲ ਜੜਿਆ ਵਿਸ਼ੇਸ਼ ਤਾਜ ਜੇਤੂ ਦੇ...

Punjab: ਮੰਤਰੀ ਸੰਜੀਵ ਅਰੋੜਾ ਦੀ ED ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਮੰਤਰੀ ਸੰਜੀਵ ਅਰੋੜਾ ਦੀ ED ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

by Ranjit Singh
November 25, 2026
0

Punjab: ਮੰਤਰੀ ਸੰਜੀਵ ਅਰੋੜਾ ਦੀ ED ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Ranjit Singh
November 25, 2026
0

Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ - ਮੁੱਖ ਮੰਤਰੀ ਭਗਵੰਤ ਮਾਨ ਵੀ ਨਾਲ ਰਹਿਣਗੇ...

Most Popular

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

by Ranjit Singh
6 days ago
0

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 