Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ
– ਮੁੱਖ ਮੰਤਰੀ ਭਗਵੰਤ ਮਾਨ ਵੀ ਨਾਲ ਰਹਿਣਗੇ ਮੌਜੂਦ
ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੀ ਟੀਮ ਨਾਲ ਅਹਿਮ ਬੈਠਕ ਕਰਨਗੇ।
ਮੀਟਿੰਗ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਅਤੇ ਹੋਰ ਸਿਆਸੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੇਜਰੀਵਾਲ ਅਤੇ ਭਗਵੰਤ ਮਾਨ ਭਲਕੇ ਮੋਗਾ ਵਿੱਚ ਹੋਣ ਵਾਲੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਵੀ ਸ਼ਿਰਕਤ ਕਰਨਗੇ।























