• Latest
  • Trending
Punjab: 26 ਨਵੰਬਰ ਨੂੰ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: 26 ਨਵੰਬਰ ਨੂੰ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

19 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
Punjab: ਅਕਾਲੀ ਦਲ ਅਤੇ ‘ਆਪ’ ਨੂੰ ਸਿਆਸੀ ਝਟਕਾ: ਕਈ ਪ੍ਰਮੁੱਖ ਆਗੂ ਕਾਂਗਰਸ ‘ਚ ਸ਼ਾਮਿਲ

Punjab: ਅਕਾਲੀ ਦਲ ਅਤੇ ‘ਆਪ’ ਨੂੰ ਸਿਆਸੀ ਝਟਕਾ: ਕਈ ਪ੍ਰਮੁੱਖ ਆਗੂ ਕਾਂਗਰਸ ‘ਚ ਸ਼ਾਮਿਲ

56 minutes ago
Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

2 hours ago
Pakistan: ਸ੍ਰੀ ਨਨਕਾਣਾ ਸਾਹਿਬ ਵਿਖੇ 557ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

Pakistan: ਸ੍ਰੀ ਨਨਕਾਣਾ ਸਾਹਿਬ ਵਿਖੇ 557ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

2 hours ago
Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ

Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ

2 hours ago
Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026

Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026

2 hours ago
Punjab: ਮੰਤਰੀ ਸੰਜੀਵ ਅਰੋੜਾ ਦੀ ED ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਮੰਤਰੀ ਸੰਜੀਵ ਅਰੋੜਾ ਦੀ ED ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

3 hours ago
Haryana ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼, ਵਿਰੋਧੀ ਧਿਰ ਦੇ ਸਵਾਲਾਂ ਲਈ ਤਿਆਰੀ ’ਚ ਜੁਟੀ ਭਾਜਪਾ

Haryana ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼, ਵਿਰੋਧੀ ਧਿਰ ਦੇ ਸਵਾਲਾਂ ਲਈ ਤਿਆਰੀ ’ਚ ਜੁਟੀ ਭਾਜਪਾ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

4 hours ago
Hindi News
English News
Wednesday, November 25, 2026
No Result
View All Result
22 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: 26 ਨਵੰਬਰ ਨੂੰ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

November 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: 26 ਨਵੰਬਰ ਨੂੰ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: 26 ਨਵੰਬਰ ਨੂੰ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

– ਮੋਗਾ, ਅੰਮ੍ਰਿਤਸਰ ਅਤੇ ਫਿਲੌਰ ’ਚ ਹੋਣਗੀਆਂ ਤਿੰਨ ਵੱਡੀਆਂ ਰੈਲੀਆਂ
– 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੇ ਤੇਜ਼ ਕੀਤੀਆਂ ਸਰਗਰਮੀਆਂ

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੇ ਆਪਣੀ ਤਾਕਤ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਸੂਬੇ ਵਿੱਚ ਤਿੰਨ ਵੱਖ-ਵੱਖ ਸਿਆਸੀ ਇਕੱਠ ਹੋਣ ਜਾ ਰਹੇ ਹਨ। ਆਮ ਆਦਮੀ ਪਾਰਟੀ, ਕਾਂਗਰਸ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਮੋਗਾ, ਅੰਮ੍ਰਿਤਸਰ ਅਤੇ ਫਿਲੌਰ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਸਮਾਗਮਾਂ ਨੂੰ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੇ ਹੱਕ ਵਿੱਚ ਮਾਹੌਲ ਬਣਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿੱਚ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਕਰਵਾਈ ਜਾ ਰਹੀ ਹੈ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਨਾਲ ਜੁੜੇ ਇਸ ਸਮਾਗਮ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਦੀ ਸ਼ੁਰੂਆਤ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਰੈਲੀ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਲੋਕਾਂ ਸਾਹਮਣੇ ਰੱਖੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਵਿੱਖ ਦੀਆਂ ਯੋਜਨਾਵਾਂ ਅਤੇ ਨਵੇਂ ਐਲਾਨਾਂ ਰਾਹੀਂ ਲੋਕਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਵੀ ਕੀਤੀ ਜਾ ਸਕਦੀ ਹੈ।

ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਇੰਡੀਆ ਗੇਟ ਨੇੜੇ ਰਾਜ ਰਿਜ਼ੋਰਟ ਵਿਖੇ ਦੁਪਹਿਰ 12 ਵਜੇ ਰੈਲੀ ਕੀਤੀ ਜਾਵੇਗੀ। ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਸਾਬਕਾ ਮੰਤਰੀਆਂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਉਮੀਦਵਾਰਾਂ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕਾਂਗਰਸ ਵੱਲੋਂ ਇਸ ਮੰਚ ਤੋਂ ਸੰਵਿਧਾਨ ਦੀ ਰਾਖੀ, ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ, ਗੈਂਗਸਟਰਾਂ ਦੀਆਂ ਗਤੀਵਿਧੀਆਂ ਅਤੇ ਕਥਿਤ ਵੋਟ ਚੋਰੀ ਵਰਗੇ ਮੁੱਦਿਆਂ ਨੂੰ ਉਭਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਰਟੀ ਇਨ੍ਹਾਂ ਮੁੱਦਿਆਂ ਰਾਹੀਂ ਸੂਬਾ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰੇਗੀ।

ਬਹੁਜਨ ਸਮਾਜ ਪਾਰਟੀ ਵੀ ਸੰਵਿਧਾਨ ਦਿਵਸ ਮੌਕੇ ਫਿਲੌਰ ਵਿੱਚ ਵੱਡਾ ਇਕੱਠ ਕਰਨ ਜਾ ਰਹੀ ਹੈ। ਇਸ ਰੈਲੀ ਨੂੰ ਪਾਰਟੀ ਦੀ ‘ਪੰਜਾਬ ਸੰਭਾਲੋ’ ਮੁਹਿੰਮ ਨਾਲ ਜੋੜਿਆ ਗਿਆ ਹੈ। ਬਸਪਾ ਦੇ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਵਰਕਰਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੇ ਨਾਲ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

ਇੱਕੋ ਦਿਨ ਹੋਣ ਵਾਲੇ ਇਨ੍ਹਾਂ ਤਿੰਨ ਸਮਾਗਮਾਂ ਵਿੱਚ ਪਾਰਟੀਆਂ ਦੇ ਵੱਖੋ-ਵੱਖਰੇ ਸਿਆਸੀ ਏਜੰਡੇ ਸਾਹਮਣੇ ਆਉਣਗੇ। ‘ਆਪ’ ਸਰਕਾਰ ਆਪਣੇ ਕੰਮਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਦਾ ਪ੍ਰਚਾਰ ਕਰੇਗੀ, ਜਦਕਿ ਕਾਂਗਰਸ ਸਰਕਾਰ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਸੰਵਿਧਾਨਕ ਮੁੱਦਿਆਂ ’ਤੇ ਘੇਰਨ ਦੀ ਕੋਸ਼ਿਸ਼ ਕਰੇਗੀ। ਉੱਧਰ, ਬਸਪਾ ਬਹੁਜਨ ਸਮਾਜ ਨਾਲ ਜੁੜੇ ਮੁੱਦਿਆਂ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਰਾਹੀਂ ਆਪਣਾ ਜਨ ਆਧਾਰ ਵਧਾਉਣ ਦੀ ਰਣਨੀਤੀ ’ਤੇ ਕੰਮ ਕਰੇਗੀ।

ਸਿਆਸੀ ਮਾਹਿਰਾਂ ਦੀ ਨਜ਼ਰ ਹੁਣ ਇਨ੍ਹਾਂ ਰੈਲੀਆਂ ਵਿੱਚ ਇਕੱਠੇ ਹੋਣ ਵਾਲੇ ਲੋਕਾਂ ਦੀ ਗਿਣਤੀ, ਆਗੂਆਂ ਦੇ ਭਾਸ਼ਣਾਂ ਅਤੇ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਐਲਾਨਾਂ ’ਤੇ ਰਹੇਗੀ। ਇਨ੍ਹਾਂ ਸਮਾਗਮਾਂ ਤੋਂ ਇਹ ਵੀ ਸੰਕੇਤ ਮਿਲ ਸਕਦੇ ਹਨ ਕਿ 2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਕਿਹੜੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖਣ ਜਾ ਰਹੀਆਂ ਹਨ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 25, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਅਕਾਲੀ ਦਲ ਅਤੇ ‘ਆਪ’ ਨੂੰ ਸਿਆਸੀ ਝਟਕਾ: ਕਈ ਪ੍ਰਮੁੱਖ ਆਗੂ ਕਾਂਗਰਸ ‘ਚ ਸ਼ਾਮਿਲ

Punjab: ਅਕਾਲੀ ਦਲ ਅਤੇ ‘ਆਪ’ ਨੂੰ ਸਿਆਸੀ ਝਟਕਾ: ਕਈ ਪ੍ਰਮੁੱਖ ਆਗੂ ਕਾਂਗਰਸ ‘ਚ ਸ਼ਾਮਿਲ

by Ranjit Singh
November 25, 2026
0

Punjab: ਅਕਾਲੀ ਦਲ ਅਤੇ ‘ਆਪ’ ਨੂੰ ਸਿਆਸੀ ਝਟਕਾ: ਕਈ ਪ੍ਰਮੁੱਖ ਆਗੂ ਕਾਂਗਰਸ 'ਚ ਸ਼ਾਮਿਲ ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਅੱਜ...

Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Ranjit Singh
November 25, 2026
0

Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ - ਮੁੱਖ ਮੰਤਰੀ ਭਗਵੰਤ ਮਾਨ ਵੀ ਨਾਲ ਰਹਿਣਗੇ...

Pakistan: ਸ੍ਰੀ ਨਨਕਾਣਾ ਸਾਹਿਬ ਵਿਖੇ 557ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

Pakistan: ਸ੍ਰੀ ਨਨਕਾਣਾ ਸਾਹਿਬ ਵਿਖੇ 557ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

by Ranjit Singh
November 25, 2026
0

Pakistan: ਸ੍ਰੀ ਨਨਕਾਣਾ ਸਾਹਿਬ ਵਿਖੇ 557ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ - ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 25, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

by Ankit
4 weeks ago
0

  ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 