• Latest
  • Trending
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

42 minutes ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

3 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

26 minutes ago
ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

37 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

1 hour ago
ਅਮਰੀਕਾ ਵਿੱਚ H5N1 ਵਾਇਰਸ ਨਾਲ ਮਨੁੱਖਾਂ ਦੇ ਸੰਕਰਮਿਤ ਹੋਣ ਦੇ ਤਿੰਨ ਮਾਮਲੇ ਆਏ ਸਾਹਮਣੇ ; ਜਿਨ੍ਹਾਂ ਵਿੱਚੋਂ ਇੱਕ ਦੀ ਮੌਤ

ਅਮਰੀਕਾ ਵਿੱਚ H5N1 ਵਾਇਰਸ ਨਾਲ ਮਨੁੱਖਾਂ ਦੇ ਸੰਕਰਮਿਤ ਹੋਣ ਦੇ ਤਿੰਨ ਮਾਮਲੇ ਆਏ ਸਾਹਮਣੇ ; ਜਿਨ੍ਹਾਂ ਵਿੱਚੋਂ ਇੱਕ ਦੀ ਮੌਤ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਦੇ ਨੌਜਵਾਨ ਨੇ ਕੈਨੇਡਾ ’ਚ ਵਧਾਇਆ ਮਾਣ, ਟੋਰਾਂਟੋ ਪੁਲਿਸ ’ਚ ਹੋਇਆ ਭਰਤੀ

Punjab ਦੇ ਨੌਜਵਾਨ ਨੇ ਕੈਨੇਡਾ ’ਚ ਵਧਾਇਆ ਮਾਣ, ਟੋਰਾਂਟੋ ਪੁਲਿਸ ’ਚ ਹੋਇਆ ਭਰਤੀ

2 hours ago
International: ਅਮਰੀਕਾ ਵੱਲੋਂ ਭਾਰਤ ਤੇ ਚੀਨ ਸਮੇਤ 16 ਦੇਸ਼ਾਂ ’ਤੇ ਮੁੜ ਟੈਰਿਫ ਵਧਾਉਣ ਦੀ ਤਿਆਰੀ

International: ਅਮਰੀਕਾ ਵੱਲੋਂ ਭਾਰਤ ਤੇ ਚੀਨ ਸਮੇਤ 16 ਦੇਸ਼ਾਂ ’ਤੇ ਮੁੜ ਟੈਰਿਫ ਵਧਾਉਣ ਦੀ ਤਿਆਰੀ

3 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਕਮੇਟੀ ਨੂੰ ਗੱਲਬਾਤ ਲਈ ਸੱਦਾ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਕਮੇਟੀ ਨੂੰ ਗੱਲਬਾਤ ਲਈ ਸੱਦਾ

3 hours ago
Breaking News: ਕੇਂਦਰੀ ਜਾਂਚ ਏਜੰਸੀ ED ਨੇ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ‘ਤੇ ਮਾਰਿਆ ਛਾਪਾ

Breaking News: ਕੇਂਦਰੀ ਜਾਂਚ ਏਜੰਸੀ ED ਨੇ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ‘ਤੇ ਮਾਰਿਆ ਛਾਪਾ

4 hours ago
Cricket: ਯੁਵਰਾਜ ਸਿੰਘ ਤੋਂ ਟਿਪਸ ਲੈ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਦੋਹਰਾ ਸੈਂਕੜਾ

Cricket: ਯੁਵਰਾਜ ਸਿੰਘ ਤੋਂ ਟਿਪਸ ਲੈ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਦੋਹਰਾ ਸੈਂਕੜਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Wednesday, November 25, 2026
No Result
View All Result
25 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

734 ਹੈਕਟੇਅਰ ਖੇਤੀਬਾੜੀ ਰਕਬੇ ਨੂੰ ਮਿਲੇਗੀ ਸੁਚੱਜੀ ਸਿੰਜਾਈ ਸਹੂਲਤ; 168 ਕਿਸਾਨ ਪਰਿਵਾਰ ਹੋਣਗੇ ਲਾਭਪਾਤਰੀ

November 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼

ਪ੍ਰੋਜੈਕਟ ਦੀ ਸਮੁੱਚੀ ਲਾਗਤ ਸਬਸਿਡੀ ਵਜੋਂ ਸਹਿਣ ਕਰੇਗੀ ਪੰਜਾਬ ਸਰਕਾਰ; ਪਾਣੀ ਦੀ 20 ਤੋਂ 30 ਫ਼ੀਸਦੀ ਤੱਕ ਹੋਵੇਗੀ ਬੱਚਤ: ਹਰਪਾਲ ਸਿੰਘ ਚੀਮਾ

ਦਿੜ੍ਹਬਾ, 25 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਬਿਹਤਰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਟਰਾਂਸਪੋਰਟ, ਆਬਕਾਰੀ ਅਤੇ ਕਰ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿੰਡ ਖਡਿਆਲ ਵਿਖੇ ਮੋਘਾ ਨੰਬਰ 22545/ਐੱਲ ਅਤੇ ਮੋਘਾ ਨੰਬਰ 27821/ਆਰ ਤੋਂ ਨਹਿਰੀ ਪਾਣੀ ਖੇਤਾਂ ਤਕ ਪਹੁੰਚਾਉਣ ਲਈ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾਵੇਗੀ। ਇਸ ਅਹਿਮ ਪ੍ਰੋਜੈਕਟ ਦੀ ਸਮੁੱਚੀ 04 ਕਰੋੜ 70 ਲੱਖ ਰੁਪਏ ਦੀ ਲਾਗਤ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇ ਰੂਪ ਵਿੱਚ ਮੁਹੱਈਆ ਕਰਵਾਈ ਜਾਵੇਗੀ ਅਤੇ ਕਿਸਾਨਾਂ ਉੱਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਲਗਭਗ 734 ਹੈਕਟੇਅਰ ਖੇਤੀਬਾੜੀ ਰਕਬੇ ਨੂੰ ਸੁਚੱਜੀ ਸਿੰਜਾਈ ਸਹੂਲਤ ਮਿਲੇਗੀ ਅਤੇ ਪਿੰਡ ਦੇ 168 ਕਿਸਾਨ ਪਰਿਵਾਰ ਸਿੱਧੇ ਤੌਰ ’ਤੇ ਲਾਭਪਾਤਰੀ ਬਣਨਗੇ। ਜ਼ਮੀਨਦੋਜ਼ ਪਾਈਪਾਂ ਰਾਹੀਂ ਨਹਿਰੀ ਪਾਣੀ ਬਿਨਾਂ ਕਿਸੇ ਰੁਕਾਵਟ ਅਤੇ ਘੱਟ ਨੁਕਸਾਨ ਨਾਲ ਖੇਤਾਂ ਤਕ ਪਹੁੰਚੇਗਾ, ਜਿਸ ਨਾਲ ਟੇਲਾਂ ’ਤੇ ਸਥਿਤ ਖੇਤਾਂ ਨੂੰ ਵੀ ਲੋੜੀਂਦਾ ਪਾਣੀ ਮਿਲ ਸਕੇਗਾ।

ਸ੍ਰ ਚੀਮਾ ਨੇ ਕਿਹਾ ਕਿ ਰਵਾਇਤੀ ਖਾਲਾਂ ਰਾਹੀਂ ਪਾਣੀ ਪਹੁੰਚਾਉਣ ਦੌਰਾਨ ਰਿਸਾਅ ਅਤੇ ਵਾਸ਼ਪੀਕਰਨ ਕਾਰਨ ਪਾਣੀ ਦੀ ਵੱਡੀ ਮਾਤਰਾ ਵਿਅਰਥ ਚਲੀ ਜਾਂਦੀ ਹੈ। ਜ਼ਮੀਨਦੋਜ਼ ਪਾਈਪਲਾਈਨ ਪ੍ਰਣਾਲੀ ਨਾਲ ਪਾਣੀ ਦੀ ਬਰਬਾਦੀ ਰੁਕੇਗੀ ਅਤੇ 20 ਤੋਂ 30 ਫ਼ੀਸਦੀ ਤਕ ਪਾਣੀ ਦੀ ਬੱਚਤ ਹੋਵੇਗੀ। ਇਸ ਨਾਲ ਖਾਲਾਂ ਹੇਠ ਆਉਣ ਵਾਲੀ ਉਪਜਾਊ ਜ਼ਮੀਨ ਵੀ ਖੇਤੀ ਲਈ ਵਰਤੀ ਜਾ ਸਕੇਗੀ ਅਤੇ ਕਿਸਾਨਾਂ ਨੂੰ ਖੇਤਾਂ ਤਕ ਪਾਣੀ ਪਹੁੰਚਾਉਣ ਵਿੱਚ ਆਉਂਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਉਪਲਬਧਤਾ ਵਧਣ ਨਾਲ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ ਅਤੇ ਬਿਜਲੀ ਦੀ ਵੀ ਬੱਚਤ ਹੋਵੇਗੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਫ਼ਸਲਾਂ ਦੀ ਸਮੇਂ ਸਿਰ ਸਿੰਜਾਈ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਫ਼ਸਲਾਂ ਦੇ ਝਾੜ ਅਤੇ ਗੁਣਵੱਤਾ ਵਿੱਚ ਵਾਧਾ ਹੋਵੇਗਾ ਅਤੇ ਉਨ੍ਹਾਂ ਦੀ ਆਮਦਨ ਵਧੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ ਨਹਿਰਾਂ, ਰਜਬਾਹਿਆਂ ਅਤੇ ਖਾਲਾਂ ਦੀ ਸਫ਼ਾਈ ਤੇ ਮੁਰੰਮਤ ਦੇ ਨਾਲ-ਨਾਲ ਜ਼ਮੀਨਦੋਜ਼ ਪਾਈਪਲਾਈਨ ਪ੍ਰੋਜੈਕਟਾਂ ਨੂੰ ਵੀ ਤਰਜੀਹੀ ਆਧਾਰ ’ਤੇ ਲਾਗੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਜੈਕਟ ਦੇ ਨਿਰਮਾਣ ਦੌਰਾਨ ਮਿਆਰੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਇਸ ਦਾ ਲਾਭ ਛੇਤੀ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਮੰਡਲ ਭੂਮੀ ਰੱਖਿਆ ਅਫ਼ਸਰ ਸੰਗਰੂਰ ਕੌਸ਼ਲ ਕੁਮਾਰ, ਉਪ ਮੰਡਲ ਭੂਮੀ ਰੱਖਿਆ ਅਫ਼ਸਰ ਸੁਨਾਮ ਜਸਪਾਲ ਸਿੰਘ ਸਮੇਤ ਵਿਭਾਗ ਦੇ ਹੋਰ ਅਧਿਕਾਰੀ, ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Tags: BREAKING NEWSLatest Punjab newsPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

by Navjot
November 25, 2026
0

ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ) 25 ਨਵੰਬਰ 2026 ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ...

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

by Navjot
November 25, 2026
0

ਕਾਠਮੰਡੂ, 25 ਨਵੰਬਰ (ਵਿਸ਼ਵ ਵਾਰਤਾ) - ਨੇਪਾਲੀ ਫੌਜ ਨੇ ਦੱਸਿਆ ਕਿ ਨੇਪਾਲ ਅਤੇ ਭਾਰਤ ਨੇ ਬੁੱਧਵਾਰ ਨੂੰ ਦੱਖਣ-ਪੱਛਮੀ ਨੇਪਾਲ ਦੇ...

ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

by Navjot
November 25, 2026
0

ਨਵੀਂ ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ)  ਦਿੱਲੀ ਸਰਕਾਰ ਦੇ ਵਾਤਾਵਰਣ ਵਿਭਾਗ ਅਨੁਸਾਰ, ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

by Navjot
November 25, 2026
0

ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ...

Most Popular

ਦਿੱਲੀ ਦੇ ਬੁਰਾੜੀ ਵਿੱਚ ਇੱਕ ਗੋਦਾਮ ਨੂੰ ਲੱਗੀ ਅੱਗ; ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

ਦਿੱਲੀ ਦੇ ਬੁਰਾੜੀ ਵਿੱਚ ਇੱਕ ਗੋਦਾਮ ਨੂੰ ਲੱਗੀ ਅੱਗ; ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

by Navjot
4 days ago
0

ਨਵੀਂ ਦਿੱਲੀ, 21 ਨਵੰਬਰ (ਵਿਸ਼ਵ ਵਾਰਤਾ)  ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਇੱਕ ਗੋਦਾਮ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 