• Latest
  • Trending
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

28 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

9 seconds ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

38 minutes ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

49 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

1 hour ago
ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

1 hour ago
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

1 hour ago
ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

2 hours ago
ਅਮਰੀਕਾ ਵਿੱਚ H5N1 ਵਾਇਰਸ ਨਾਲ ਮਨੁੱਖਾਂ ਦੇ ਸੰਕਰਮਿਤ ਹੋਣ ਦੇ ਤਿੰਨ ਮਾਮਲੇ ਆਏ ਸਾਹਮਣੇ ; ਜਿਨ੍ਹਾਂ ਵਿੱਚੋਂ ਇੱਕ ਦੀ ਮੌਤ

ਅਮਰੀਕਾ ਵਿੱਚ H5N1 ਵਾਇਰਸ ਨਾਲ ਮਨੁੱਖਾਂ ਦੇ ਸੰਕਰਮਿਤ ਹੋਣ ਦੇ ਤਿੰਨ ਮਾਮਲੇ ਆਏ ਸਾਹਮਣੇ ; ਜਿਨ੍ਹਾਂ ਵਿੱਚੋਂ ਇੱਕ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਦੇ ਨੌਜਵਾਨ ਨੇ ਕੈਨੇਡਾ ’ਚ ਵਧਾਇਆ ਮਾਣ, ਟੋਰਾਂਟੋ ਪੁਲਿਸ ’ਚ ਹੋਇਆ ਭਰਤੀ

Punjab ਦੇ ਨੌਜਵਾਨ ਨੇ ਕੈਨੇਡਾ ’ਚ ਵਧਾਇਆ ਮਾਣ, ਟੋਰਾਂਟੋ ਪੁਲਿਸ ’ਚ ਹੋਇਆ ਭਰਤੀ

3 hours ago
International: ਅਮਰੀਕਾ ਵੱਲੋਂ ਭਾਰਤ ਤੇ ਚੀਨ ਸਮੇਤ 16 ਦੇਸ਼ਾਂ ’ਤੇ ਮੁੜ ਟੈਰਿਫ ਵਧਾਉਣ ਦੀ ਤਿਆਰੀ

International: ਅਮਰੀਕਾ ਵੱਲੋਂ ਭਾਰਤ ਤੇ ਚੀਨ ਸਮੇਤ 16 ਦੇਸ਼ਾਂ ’ਤੇ ਮੁੜ ਟੈਰਿਫ ਵਧਾਉਣ ਦੀ ਤਿਆਰੀ

4 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਕਮੇਟੀ ਨੂੰ ਗੱਲਬਾਤ ਲਈ ਸੱਦਾ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਕਮੇਟੀ ਨੂੰ ਗੱਲਬਾਤ ਲਈ ਸੱਦਾ

4 hours ago
Hindi News
English News
Wednesday, November 25, 2026
No Result
View All Result
24 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

November 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ
ਚੰਡੀਗੜ੍ਹ, 25 ਨਵੰਬਰ(ਵਿਸ਼ਵ ਵਾਰਤਾ)  ਏਆਈਐਕਸਕਾਨ 2026 ਦੇ ਪਹਿਲੇ ਐਡੀਸ਼ਨ ਵਿੱਚ ਅੱਜ ਇੱਥੇ ਟੈਗੋਰ ਥੀਏਟਰ ਵਿਖੇ ਤਕਨਾਲੋਜੀ ਮਾਹਿਰਾਂ, ਉੱਦਮੀਆਂ, ਸਿੱਖਿਆ ਮਾਹਿਰਾਂ, ਸਿਹਤ ਮਾਹਿਰਾਂ ਅਤੇ ਨੀਤੀ ਨਿਰਮਾਤਾਵਾਂ ਨੇ ਹਿੱਸਾ ਲਿਆ। ਏਆਈਐਕਸ ਫਾਊਂਡੇਸ਼ਨ ਅਤੇ ਵੀਐੱਸਐੱਲਐੱਸ ਵੱਲੋਂ ਕਰਵਾਈ ਗਈ ਇਸ ਕਾਨਫਰੰਸ ਦੀ ਟਾਈਟਲ ਸਪਾਂਸਰ ਸ਼ੂਲਿਨੀ ਯੂਨੀਵਰਸਿਟੀ ਸੀ। ਬ੍ਰਿਕਸ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਬ੍ਰਿਕਸ ਸੀਸੀਆਈ) ਦੇ ਚੇਅਰਮੈਨ ਸ੍ਰੀ ਸਮੀਪ ਸ਼ਾਸਤਰੀ ਮੁੱਖ ਮਹਿਮਾਨ ਸਨ।
ਪੰਜਾਬ ਸਰਕਾਰ ਦੇ ਆਈਟੀ ਸਕੱਤਰ ਡਾ. ਧੀਰੇਂਦਰ ਕੁਮਾਰ ਤਿਵਾੜੀ, ਸ਼ੂਲਿਨੀ ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਪ੍ਰੋ. ਵਿਸ਼ਾਲ ਆਨੰਦ ਅਤੇ ਪ੍ਰਸਿੱਧ ਅਦਾਕਾਰ ਤੇ ਹਾਸਰਸ ਕਲਾਕਾਰ ਗੁਰਪ੍ਰੀਤ ਘੁੱਗੀ ਵਿਸ਼ੇਸ਼ ਮਹਿਮਾਨ ਸਨ।
ਚੰਡੀਗੜ੍ਹ ਦੇ ਨੌਜਵਾਨ ਉੱਦਮੀ ਅਤੇ ਏਆਈਐਕਸ ਫਾਊਂਡੇਸ਼ਨ ਦੇ ਸੰਸਥਾਪਕ ਤੇ ਪ੍ਰਧਾਨ, ਏਆਈਐਕਸਕਾਨ 2026 ਦੇ ਆਰਗੇਨਾਈਜ਼ਿੰਗ ਚੇਅਰਮੈਨ ਅਤੇ ਕੈਲਿਡੋਰਾ ਟੈਕਨਾਲੋਜੀ ਦੇ ਸੰਸਥਾਪਕ ਤੇ ਸੀਈਓ ਅਦਿਤ ਜਿੰਦਲ ਦੀ ਸੋਚ ਤੋਂ ਸ਼ੁਰੂ ਹੋਈ ਇਸ ਕਾਨਫਰੰਸ ਦਾ ਉਦੇਸ਼ ਟ੍ਰਾਈਸਿਟੀ ਨੂੰ ਏਆਈ ਨਵੀਨਤਾ ਦੇ ਕੇਂਦਰ ਵਜੋਂ ਸਥਾਪਿਤ ਕਰਨਾ ਸੀ।
ਅਦਿਤ ਜਿੰਦਲ ਨੇ ਕਿਹਾ, “ਮੈਂ ਇੱਥੋਂ ਦੇ ਨੌਜਵਾਨਾਂ ਨੂੰ ਦਿਖਾਉਣਾ ਚਾਹੁੰਦਾ ਹਾਂ ਕਿ ਸਫਲਤਾ ਹਾਸਲ ਕਰਨ ਲਈ ਉਨ੍ਹਾਂ ਨੂੰ ਆਪਣਾ ਸ਼ਹਿਰ ਛੱਡਣ ਦੀ ਲੋੜ ਨਹੀਂ ਹੈ। ਤੁਸੀਂ ਆਪਣੇ ਸ਼ਹਿਰ ਵਿੱਚ ਰਹਿ ਕੇ ਵੀ ਵਿਸ਼ਵ ਪੱਧਰੀ ਕੰਮ ਕਰ ਸਕਦੇ ਹੋ।”
ਸਮੀਪ ਸ਼ਾਸਤਰੀ ਨੇ ਕਿਹਾ, “ਅੱਜ ਸਭ ਤੋਂ ਵੱਡੀ ਚੁਣੌਤੀ ਏਆਈ ਨਵੀਨਤਾ ਅਤੇ ਇਸ ਦੀ ਵਿਹਾਰਕ ਵਰਤੋਂ ਵਿਚਲੇ ਪਾੜੇ ਨੂੰ ਘਟਾਉਣਾ ਹੈ, ਖ਼ਾਸ ਕਰਕੇ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮਾਂ, ਸਟਾਰਟਅੱਪਸ ਅਤੇ ਉੱਭਰ ਰਹੀਆਂ ਅਰਥਵਿਵਸਥਾਵਾਂ ਲਈ। ਏਆਈਐਕਸਕਾਨ ਸਹਿਯੋਗ ਵਧਾਉਣ, ਵਿਚਾਰਾਂ ਦੇ ਆਦਾਨ-ਪ੍ਰਦਾਨ ਅਤੇ ਸਾਰਥਕ ਸਾਂਝੇਦਾਰੀਆਂ ਵਿਕਸਿਤ ਕਰਨ ਲਈ ਇੱਕ ਮਹੱਤਵਪੂਰਨ ਮੰਚ ਹੈ, ਜਿਸ ਰਾਹੀਂ ਏਆਈ ਨੂੰ ਵਧੇਰੇ ਪਹੁੰਚਯੋਗ, ਜ਼ਿੰਮੇਵਾਰ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।”
ਡਾ. ਰਾਵੁਲ ਜਿੰਦਲ, ਡਾਇਰੈਕਟਰ, ਵੈਸਕੁਲਰ ਐਂਡ ਐਂਡੋਵੈਸਕੁਲਰ ਸਰਜਰੀ, ਫੋਰਟਿਸ ਹਸਪਤਾਲ, ਮੋਹਾਲੀ, ਨੇ ਕਿਹਾ, “ਏਆਈ ਡਾਕਟਰਾਂ ਵੱਲੋਂ ਬੋਲ ਕੇ ਦਿੱਤੀ ਜਾਣਕਾਰੀ ਨੂੰ ਕਲੀਨੀਕਲ ਨੋਟਸ ਅਤੇ ਡਿਸਚਾਰਜ ਸਮਰੀ ਵਿੱਚ ਬਦਲਣ, ਅੰਕੜੇ ਇਕੱਠੇ ਕਰਨ ਅਤੇ ਉਨ੍ਹਾਂ ਦਾ ਵਿਸ਼ਲੇਸ਼ਣ ਕਰਨ, ਮੈਡੀਕਲ ਸਾਹਿਤ ਦਾ ਸਾਰ ਤਿਆਰ ਕਰਨ, ਖੋਜ ਪੱਤਰਾਂ ਨੂੰ ਬਿਹਤਰ ਬਣਾਉਣ ਅਤੇ ਪੇਸ਼ਕਾਰੀਆਂ ਤਿਆਰ ਕਰਨ ਵਿੱਚ ਮਦਦ ਕਰਦਾ ਹੈ। ਇਸ ਨਾਲ ਡਾਕਟਰਾਂ ਨੂੰ ਮਰੀਜ਼ਾਂ ਨਾਲ ਵਧੇਰੇ ਸਮਾਂ ਬਿਤਾਉਣ ਦਾ ਮੌਕਾ ਮਿਲਦਾ ਹੈ।”
ਪ੍ਰੋ. ਨਿਸ਼ਠਾ ਸ਼ੁਕਲਾ ਆਨੰਦ, ਟਰੱਸਟੀ ਅਤੇ ਡਾਇਰੈਕਟਰ, ਸ਼ੂਲਿਨੀ ਯੂਨੀਵਰਸਿਟੀ, ਨੇ ਕਿਹਾ, “ਸਿੱਖਿਆ ਖੇਤਰ ਕੋਲ ਏਆਈ ਦੀ ਵਰਤੋਂ ਰਾਹੀਂ ਪੜ੍ਹਾਈ ਨੂੰ ਵਧੇਰੇ ਲਚਕੀਲਾ ਅਤੇ ਹਰ ਵਿਦਿਆਰਥੀ ਦੀਆਂ ਲੋੜਾਂ ਅਨੁਸਾਰ ਬਣਾਉਣ ਦਾ ਵੱਡਾ ਮੌਕਾ ਹੈ। ਚੁਣੌਤੀ ਇਹ ਹੈ ਕਿ ਅਜਿਹਾ ਕਰਦਿਆਂ ਸਿੱਖਿਆ ਦੇ ਮਨੁੱਖੀ ਪੱਖ ਨੂੰ ਕੇਂਦਰ ਵਿੱਚ ਕਿਵੇਂ ਰੱਖਿਆ ਜਾਵੇ। ਮਾਰਗਦਰਸ਼ਨ, ਆਪਸੀ ਜੁੜਾਅ ਅਤੇ ਹੌਸਲਾ ਅਫ਼ਜ਼ਾਈ ਵਿਦਿਆਰਥੀਆਂ ਵਿੱਚ ਫ਼ੈਸਲੇ ਲੈਣ ਦੀ ਸਮਰੱਥਾ, ਰਚਨਾਤਮਕਤਾ ਅਤੇ ਆਤਮਵਿਸ਼ਵਾਸ ਪੈਦਾ ਕਰਦੇ ਹਨ। ਸਿੱਖਿਆ ਵਿੱਚ ਏਆਈ ਨੂੰ ਸ਼ਾਮਲ ਕਰਨ ਦਾ ਸਾਡਾ ਤਰੀਕਾ ਇਹ ਵੀ ਤੈਅ ਕਰੇਗਾ ਕਿ ਆਉਣ ਵਾਲੀ ਪੀੜ੍ਹੀ ਇਸ ਦੀ ਵਰਤੋਂ ਕਿਵੇਂ ਕਰਦੀ ਹੈ ਅਤੇ ਸਮਾਜ ਵਿੱਚ ਕਿਸ ਤਰ੍ਹਾਂ ਯੋਗਦਾਨ ਪਾਉਂਦੀ ਹੈ। ਏਆਈਐਕਸਕਾਨ ਸਾਨੂੰ ਇਨ੍ਹਾਂ ਚੁਣੌਤੀਆਂ ‘ਤੇ ਕੰਮ ਕਰ ਰਹੇ ਲੋਕਾਂ ਤੋਂ ਸਿੱਖਣ ਅਤੇ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨਾਲ ਵਿਚਾਰ ਸਾਂਝੇ ਕਰਨ ਦਾ ਮੌਕਾ ਦੇਵੇਗਾ।”
ਬ੍ਰਹਮ ਅਲਰੇਜਾ, ਪ੍ਰਧਾਨ, ਟਾਈ ਚੰਡੀਗੜ੍ਹ, ਨੇ ਕਿਹਾ, “ਏਆਈ ਨੂੰ ਭਵਿੱਖ ਦੀ ਯੋਜਨਾ ਨਹੀਂ, ਸਗੋਂ ਰੋਜ਼ਾਨਾ ਦੀ ਆਦਤ ਬਣਾਓ। ਇਹ ਪਹਿਲਾਂ ਹੀ ਕੰਮ ਨੂੰ ਆਸਾਨ ਬਣਾ ਰਿਹਾ ਹੈ ਅਤੇ ਹਰ ਵਿਦਿਆਰਥੀ ਦੀ ਜੇਬ ਵਿੱਚ ਇੱਕ ਨਿੱਜੀ ਅਧਿਆਪਕ ਉਪਲਬਧ ਕਰਵਾ ਰਿਹਾ ਹੈ।”
ਹੋਰ ਪ੍ਰਮੁੱਖ ਬੁਲਾਰਿਆਂ ਵਿੱਚ ਪ੍ਰੋ. ਆਸ਼ੀਸ਼ ਖੋਸਲਾ, ਸ਼ਿਵਮ ਆਹੂਜਾ ਅਤੇ ਜੌਨ ਵੈਸਲੀ ਸ਼ਾਮਲ ਸਨ। ਕਾਨਫਰੰਸ ਦੌਰਾਨ ਸਿਹਤ, ਸਿੱਖਿਆ, ਉੱਦਮ, ਵਿੱਤ, ਕਾਨੂੰਨ ਅਤੇ ਸ਼ਾਸਨ ਦੇ ਖੇਤਰਾਂ ਵਿੱਚ ਏਆਈ ਬਾਰੇ ਪੈਨਲ ਚਰਚਾਵਾਂ ਹੋਈਆਂ ਅਤੇ ਸ਼ਾਨਦਾਰ ਯੋਗਦਾਨ ਲਈ ਪੁਰਸਕਾਰ ਪ੍ਰਦਾਨ ਕੀਤੇ ਗਏ।
Tags: AIXCON 2026LatestNewsInPunjabiMANSAMansanewspunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

by Ankit
November 25, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ ਪੁਲਿਸ ਟੀਮਾਂ ਨੇ 201 ਵਿਅਕਤੀਆਂ...

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਦੇ...

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

by Navjot
November 25, 2026
0

  ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਕਰਦਿਆਂ 31 IPS ਅਤੇ PPS ਅਧਿਕਾਰੀਆਂ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ) 25 ਨਵੰਬਰ 2026 ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

by Ankit
November 25, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ ਪੁਲਿਸ ਟੀਮਾਂ ਨੇ 201 ਵਿਅਕਤੀਆਂ...

Most Popular

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
4 weeks ago
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ 'ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 27 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 