ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਲਈ ਲੁਧਿਆਣਾ ਪੁਹੰਚੇ ਹਨ।
ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਅਤੇ ਹੋਰ ਸਿਆਸੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੇਜਰੀਵਾਲ ਅਤੇ ਭਗਵੰਤ ਮਾਨ ਭਲਕੇ ਮੋਗਾ ਵਿੱਚ ਹੋਣ ਵਾਲੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਵੀ ਸ਼ਿਰਕਤ ਕਰਨਗੇ।























