• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

30 minutes ago
ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

5 minutes ago
ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

11 minutes ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

15 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

19 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

21 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

29 minutes ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

2 hours ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

2 hours ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

2 hours ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

3 hours ago
Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਪਹਿਲਾਂ ਹੀ 100 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਿੱਲ ਕੀਤੇ ਮੁਆਫ਼ ਅਤੇ ਸਾਰੀਆਂ ਗਊਸ਼ਾਲਾਵਾਂ ਨੂੰ ਬਿਜਲੀ ਖਰਚਿਆਂ ਤੋਂ ਦਿੱਤੀ ਛੋਟ: ਅਮਨ ਅਰੋੜਾ

November 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਭਗਵੰਤ ਮਾਨ ਸਰਕਾਰ ‘ਸਰਬੱਤ ਦੇ ਭਲੇ’ ਦੇ ਸਿਧਾਂਤ ਪ੍ਰਤੀ ਵਚਨਬੱਧ ਜੋ ਸਮਾਜ ਦੇ ਹਰ ਵਰਗ ਅਤੇ ਹਰ ਜੀਵ ਪ੍ਰਤੀ ਹਮਦਰਦੀ ਅਤੇ ਭਲਾਈ ‘ਤੇ ਅਧਾਰਤ ਹੈ: ਅਮਨ ਅਰੋੜਾ

ਪਹਿਲੀ ਵਾਰ ਹਰ ਸ਼ਹਿਰੀ ਤੇ ਪੇਂਡੂ ਰਜਿਸਟਰਡ ਗਊਸ਼ਾਲਾ ਨੂੰ ਮਿਲੇਗੀ ਵਿੱਤੀ ਸਹਾਇਤਾ: ਅਮਨ ਅਰੋੜਾ

100 ਕਰੋੜ ਰੁਪਏ ਦੀ ਇਸ ਗ੍ਰਾਂਟ ਦਾ 2.20 ਲੱਖ ਗਊਧਨ ਨੂੰ ਮਿਲੇਗਾ ਲਾਭ; 2-3 ਦਿਨਾਂ ਵਿੱਚ ਗਊਸ਼ਾਲਾਵਾਂ ਕੋਲ ਪਹੁੰਚ ਜਾਵੇਗੀ ਰਾਸ਼ੀ: ਅਮਨ ਅਰੋੜਾ

ਪਹਿਲੀ ਵਾਰ, 228 ਸ਼ਹਿਰੀ ਗਊਸ਼ਾਲਾਵਾਂ ਦੇ ਨਾਲ-ਨਾਲ 272 ਪੇਂਡੂ ਗਊਸ਼ਾਲਾਵਾਂ ਨੂੰ ਵੀ ਵਿੱਤੀ ਸਹਾਇਤਾ ਦੇ ਦਾਇਰੇ ਵਿੱਚ ਲਿਆਂਦਾ ਗਿਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਪਹਿਲਾਂ ਹੀ 100 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਿੱਲ ਕੀਤੇ ਮੁਆਫ਼ ਅਤੇ ਸਾਰੀਆਂ ਗਊਸ਼ਾਲਾਵਾਂ ਨੂੰ ਬਿਜਲੀ ਖਰਚਿਆਂ ਤੋਂ ਦਿੱਤੀ ਛੋਟ: ਅਮਨ ਅਰੋੜਾ

ਗਊ ਧਨ ਦੀ ਸੇਵਾ ਵਿੱਚ ਸ਼ਰਧਾ ਨਾਲ਼ ਕਾਰਜਸ਼ੀਲ ਮਾਨ ਸਰਕਾਰ!

👉🏼 ਪੰਜਾਬ ਦੀਆਂ ਸਾਰੀਆਂ, 520 ਗਊਸ਼ਾਲਾਵਾਂ ਵਿੱਚ ਬਿਹਤਰ ਸੇਵਾ ਯਕੀਨੀ ਬਣਾਉਣ ਲਈ ₹100 ਕਰੋੜ ਦੀ ਗ੍ਰਾਂਟ ਮਨਜ਼ੂਰ
👉🏼 ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਸ਼ਹਿਰੀ ਖੇਤਰਾਂ ਸਮੇਤ ਪੇਂਡੂ ਖੇਤਰਾਂ ਦੀਆਂ ਗਊਸ਼ਾਲਾਵਾਂ ਤੱਕ ਵੀ ਪਹੁੰਚੇਗੀ ਗ੍ਰਾਂਟ
👉🏼 ਗਊ ਧਨ ਲਈ ਚਾਰੇ, ਤੂੜੀ, ਇਲਾਜ, ਸ਼ੈੱਡ ਆਦਿ ਵਰਗੀਆਂ ਸਾਰੀਆਂ ਲੋੜਾਂ ਦੀ ਹੋਵੇਗੀ ਪੂਰਤੀ
👉🏼 ਮਾਨ ਸਰਕਾਰ ਨੇ ਹੀ ਦਿੱਤੀ ਗਊਸ਼ਾਲਾਵਾਂ ਲਈ ਮੁਫ਼ਤ ਬਿਜਲੀ ਤੇ ₹100 ਕਰੋੜ ਦੀ ਬਿਜਲੀ ਬਿਲ ਮੁਆਫ਼ੀ

– @AroraAmanSunam
ਕੈਬਿਨੇਟ ਮੰਤਰੀ ਅਤੇ ‘ਆਪ’ ਪੰਜਾਬ ਪ੍ਰਧਾਨ

— AAP Punjab (@AAPPunjab) November 27, 2026

ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ);- ਪਸ਼ੂ ਭਲਾਈ ਅਤੇ ਬੇਸਹਾਰਾ ਪਸ਼ੂਧਨ ਦੀ ਸੁਚੱਜੀ ਦੇਖਭਾਲ ਯਕੀਨੀ ਬਣਾਉਣ ਲਈ ਇਤਿਹਾਸਕ ਫੈਸਲੇ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਦੀਆਂ 520 ਰਜਿਸਟਰਡ ਗਊਸ਼ਾਲਾਵਾਂ ਜਿਨ੍ਹਾਂ ਵਿੱਚ 500 ਗਊਸ਼ਾਲਾਵਾਂ ਅਤੇ 20 ਸਰਕਾਰੀ ਕੈਟਲ ਪੌਂਡ ਸ਼ਾਮਲ ਹਨ, ਲਈ ਇੱਕੋ ਕਿਸ਼ਤ ਵਿੱਚ 100 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕਰਦਿਆਂ, ਉਦਯੋਗ ਅਤੇ ਵਣਜ ਮੰਤਰੀ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਇਹ ਰਾਸ਼ੀ ਅਗਲੇ ਦੋ-ਤਿੰਨ ਦਿਨਾਂ ਦੇ ਅੰਦਰ ਸਬੰਧਤ ਗਊਸ਼ਾਲਾਵਾਂ ਨੂੰ ਟਰਾਂਸਫਰ ਕਰ ਦਿੱਤੀ ਜਾਵੇਗੀ। ਉਨ੍ਹਾਂ ਇਸ ਫੈਸਲੇ ਨੂੰ ਗਊ ਭਗਤਾਂ ਅਤੇ ਪਸ਼ੂ ਭਲਾਈ ਲਈ ਕੰਮ ਕਰਨ ਵਾਲੀਆਂ ਸਮਾਜਿਕ ਸੰਸਥਾਵਾਂ ਦੀ ਚਿਰੋਕਣੀ ਮੰਗ ਦੀ ਪੂਰਤੀ ਵੱਲ ਅਹਿਮ ਕਦਮ ਦੱਸਿਆ।

ਇਸ ਫੈਸਲੇ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਦਿਆਂ, ਕੈਬਨਿਟ ਮੰਤਰੀ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, “ਇਹ ਬੇਸਹਾਰਾ ਪਸ਼ੂਧਨ ਦੀ ਭਲਾਈ ਅਤੇ ਉਨ੍ਹਾਂ ਦੀ ਸੁਚੱਜੀ ਦੇਖਭਾਲ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਮਾਨ ਸਰਕਾਰ ਨੇ ਸੂਬੇ ਭਰ ਦੀਆਂ ਸਾਰੀਆਂ ਰਜਿਸਟਰਡ ਗਊਸ਼ਾਲਾਵਾਂ ਭਾਵੇਂ ਇਹ ਸ਼ਹਿਰੀ ਖੇਤਰ ਜਾਂ ਪੇਂਡੂ ਖੇਤਰ ਵਿੱਚ ਹੋਣ ਅਤੇ ਭਾਵੇਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਣ ਜਾਂ ਪ੍ਰਾਈਵੇਟ ਹੋਣ, ਨੂੰ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ।”

ਪੁਰਾਣੀ ਫੰਡਿੰਗ ਨੀਤੀ ਵਿਚਲੀਆਂ ਅਸਮਾਨਤਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ, “ਪਹਿਲਾਂ, ਵਿੱਤੀ ਸਹਾਇਤਾ ਸਿਰਫ਼ ਸ਼ਹਿਰੀ ਮਿਊਂਸਿਪਲ ਸੀਮਾਵਾਂ ਅੰਦਰ ਸਥਿਤ 228 ਗਊਸ਼ਾਲਾਵਾਂ ਤੱਕ ਹੀ ਸੀਮਤ ਸੀ ਜਦੋਂ ਕਿ ਪੇਂਡੂ ਖੇਤਰਾਂ ਵਿੱਚ ਚੱਲ ਰਹੀਆਂ 272 ਗਊਸ਼ਾਲਾਵਾਂ ਨੂੰ ਕੋਈ ਸਰਕਾਰੀ ਫੰਡ ਨਹੀਂ ਮਿਲਦਾ ਸੀ। ਇਸ ਕਾਰਨ ਪੇਂਡੂ ਸੰਸਥਾਵਾਂ ਨੂੰ ਪਸ਼ੂ ਭਲਾਈ ਵਿੱਚ ਪਾਏ ਗਏ ਅਹਿਮ ਯੋਗਦਾਨ ਦੇ ਬਾਵਜੂਦ, ਸਾਧਨਾਂ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਸੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹਾਲ ਹੀ ਵਿੱਚ ਹੋਈ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ, “ਮੀਟਿੰਗ ਦੌਰਾਨ ਇਹ ਦੇਖਿਆ ਗਿਆ ਕਿ ਜਿੱਥੇ ਸ਼ਹਿਰੀ ਗਊਸ਼ਾਲਾਵਾਂ ਨੂੰ ਅਕਸਰ ਭਾਈਚਾਰੇ ਵੱਲੋਂ ਦਾਨ ਅਤੇ ਚਾਰੇ ਦੀ ਮਦਦ ਮਿਲ ਜਾਂਦੀ ਹੈ, ਉੱਥੇ ਹੀ ਪੇਂਡੂ ਗਊਸ਼ਾਲਾਵਾਂ ਨੂੰ ਬੇਸਹਾਰਾ ਪਸ਼ੂਧਨ ਦੀ ਸੰਭਾਲ ਸਬੰਧੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰ ਨੇ ਇਸ ਅੰਤਰ ਦਾ ਨੋਟਿਸ ਲਿਆ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਰਜਿਸਟਰਡ ਗਊਸ਼ਾਲਾ ਆਪਣੀ ਸਥਿਤੀ ਜਾਂ ਪ੍ਰਬੰਧਨ ਕਾਰਨ ਵਿੱਤੀ ਸਹਾਇਤਾ ਤੋਂ ਵਾਂਝੀ ਨਾ ਰਹੇ।”

ਵਿੱਤੀ ਵੰਡ ਬਾਰੇ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ, “100 ਕਰੋੜ ਰੁਪਏ ਦੀ ਇਹ ਗ੍ਰਾਂਟ ਨਾਲ ਇਨ੍ਹਾਂ 520 ਗਊਸ਼ਾਲਾਵਾਂ ਵਿੱਚ ਰੱਖੇ ਗਏ ਲਗਭਗ 2.20 ਲੱਖ ਪਸ਼ੂਧਨ ਨੂੰ ਸਿੱਧਾ ਲਾਭ ਮਿਲੇਗਾ। ਇਹ ਸਹਾਇਤਾ ਗਊਸ਼ਾਲਾ ਪ੍ਰਬੰਧਕਾਂ ਨੂੰ ਪੌਸ਼ਟਿਕ ਚਾਰੇ, ਪਸ਼ੂਆਂ ਦੀਆਂ ਦਵਾਈਆਂ, ਇਲਾਜ ਅਤੇ ਗਊਸ਼ਾਲਾਵਾਂ ਦੀ ਦੇਖਭਾਲ ਨਾਲ ਸਬੰਧਤ ਜ਼ਰੂਰੀ ਖਰਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰੇਗੀ, ਜਿਸ ਨਾਲ ਪਸ਼ੂਧਨ ਦੀ ਬਿਹਤਰ ਦੇਖਭਾਲ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇਗੀ।”

ਪਸ਼ੂ ਭਲਾਈ ਅਤੇ ‘ਸਰਬੱਤ ਦੇ ਭਲੇ’ ਦੇ ਸਿਧਾਂਤ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਮਨ ਅਰੋੜਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਦੀ ਮਦਦ ਲਈ ਪਹਿਲਾਂ ਹੀ ਅਹਿਮ ਕਦਮ ਚੁੱਕੇ ਗਏ ਹਨ। ਸਾਰੀਆਂ ਗਊਸ਼ਾਲਾਵਾਂ ਨੂੰ ਬਿਜਲੀ ਦੇ ਖਰਚਿਆਂ ਤੋਂ ਛੋਟ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ 100 ਕਰੋੜ ਰੁਪਏ ਦੇ ਪੁਰਾਣੇ ਬਕਾਇਆ ਬਿਜਲੀ ਬਿੱਲ ਵੀ ਮੁਆਫ਼ ਕਰ ਦਿੱਤੇ ਗਏ ਹਨ। ਇਹ ਫੈਸਲੇ ਬੇਜ਼ੁਬਾਨ ਪਸ਼ੂਧਨ ਪ੍ਰਤੀ ਸਾਡੀ ਸਰਕਾਰ ਦੀ ਹਮਦਰਦੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਦਰਸਾਉਂਦੇ ਹਨ।”

ਪਸ਼ੂਧਨ ਦੀ ਸੁਰੱਖਿਆ ਲਈ ਅਣਥੱਕ ਕੰਮ ਕਰ ਰਹੇ ਵਲੰਟੀਅਰਾਂ, ਗਊ ਭਗਤਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਕਿਹਾ, “ਪਸ਼ੂ ਭਲਾਈ ਲਈ ਇਨ੍ਹਾਂ ਸੰਸਥਾਵਾਂ ਅਤੇ ਵਲੰਟੀਅਰਾਂ ਦਾ ਯੋਗਦਾਨ ਬੇਹੱਦ ਅਹਿਮ ਹੈ। ਪੰਜਾਬ ਸਰਕਾਰ ਪਸ਼ੂ ਧਨ ਦੀ ਸੁਰੱਖਿਆ, ਦੇਖਭਾਲ ਅਤੇ ਪਾਲਣ-ਪੋਸ਼ਣ ਲਈ ਕੰਮ ਕਰਨ ਵਾਲੇ ਹਰ ਵਿਅਕਤੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਸ ਨੇਕ ਕਾਰਜ ਲਈ ਹਰ ਸੰਭਵ ਸਹਿਯੋਗ ਦੇਣਾ ਜਾਰੀ ਰੱਖੇਗੀ।”

ਭਗਵੰਤ ਮਾਨ ਸਰਕਾਰ ਵੱਲੋਂ ਮੁਫ਼ਤ ਬਿਜਲੀ, ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰਕੇ ਅਤੇ ਸਿੱਧੀ ਵਿੱਤੀ ਸਹਾਇਤਾ ਰਾਹੀਂ ਗਊਸ਼ਾਲਾਵਾਂ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਗਊਸ਼ਾਲਾਵਾਂ ਦੀ ਦੇਖਭਾਲ ਅਤੇ ਕੰਮਕਾਜ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਨੇ ਸਿਰਫ਼ ਭਰੋਸੇ ਹੀ ਨਹੀਂ ਦਿੱਤਾ, ਸਗੋਂ ਠੋਸ ਵਿੱਤੀ ਅਤੇ ਸੰਸਥਾਗਤ ਸਹਾਇਤਾ ਵੀ ਪ੍ਰਦਾਨ ਕੀਤੀ ਹੈ। ਸਰਕਾਰ ਨੇ ਸੂਬੇ ਦੀਆਂ ਸਾਰੀਆਂ 518 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ ਅਤੇ 100 ਕਰੋੜ ਰੁਪਏ ਤੋਂ ਵੱਧ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਹਨ। ਹਾਲ ਹੀ ਵਿੱਚ ਦਿੱਤੀ ਗਈ 100 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਇਸ ਸਹਾਇਤਾ ਨੂੰ ਹੋਰ ਮਜ਼ਬੂਤ ਕਰੇਗੀ, ਜਿਸ ਨਾਲ ਪਸ਼ੂਧਨ ਲਈ ਚਾਰੇ, ਸਿਹਤ ਸੰਭਾਲ, ਦਵਾਈਆਂ, ਰਹਿਣ-ਸਹਿਣ ਦੇ ਪ੍ਰਬੰਧਾਂ ਅਤੇ ਸਹੂਲਤਾਂ ਵਿੱਚ ਸੁਧਾਰ ਲਈ ਲੋੜੀਂਦੇ ਸਾਧਨ ਉਪਲਬਧ ਹੋਣਗੇ।

ਇਹ ਫੈਸਲਾ ਵੱਖ-ਵੱਖ ਗਊ ਰਕਸ਼ਾ ਦਲਾਂ ਅਤੇ ਗਊਸ਼ਾਲਾ ਐਸੋਸੀਏਸ਼ਨਾਂ ਵੱਲੋਂ ਕੀਤੀਆਂ ਗਈਆਂ ਬੇਨਤੀਆਂ ਉਪਰੰਤ ਲਿਆ ਗਿਆ ਹੈ, ਜਿਨ੍ਹਾਂ ਦੇ ਪ੍ਰਤੀਨਿਧੀਆਂ ਨੇ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਆਪਣੀਆਂ ਚਿੰਤਾਵਾਂ ਅਤੇ ਜ਼ਰੂਰਤਾਂ ਤੋਂ ਜਾਣੂ ਕਰਵਾਇਆ ਸੀ। ਉਨ੍ਹਾਂ ਦੀਆਂ ਮੰਗਾਂ ਨੂੰ ਨਿੱਜੀ ਤੌਰ ‘ਤੇ ਸੁਣਨ ਤੋਂ ਬਾਅਦ, ਮੁੱਖ ਮੰਤਰੀ ਨੇ ਇਹ ਯਕੀਨੀ ਬਣਾਇਆ ਕਿ ਕੁਝ ਦਿਨਾਂ ਦੇ ਅੰਦਰ ਠੋਸ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੇਖਦਿਆਂ ਸੂਬੇ ਭਰ ਦੀਆਂ ਗਊਸ਼ਾਲਾਵਾਂ ਲਈ ਵਿੱਤੀ ਸਹਾਇਤਾ ਦਿੱਤੀ ਜਾਵੇ।

ਇਹ ਪਹਿਲ ਭਗਵੰਤ ਮਾਨ ਸਰਕਾਰ ਦੀ ‘ਸਰਬੱਤ ਦੇ ਭਲੇ’ ਦੇ ਸਿਧਾਂਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਜੋ ਹਰੇਕ ਜੀਵ ਪ੍ਰਤੀ ਹਮਦਰਦੀ ਅਤੇ ਭਲਾਈ ‘ਤੇ ਅਧਾਰਤ ਹੈ। ਸਰਕਾਰ ਦਾ ਮੰਨਣਾ ਹੈ ਕਿ ਪਸ਼ੂ ਭਲਾਈ ਲਈ ਸਮਰਪਿਤ ਸੰਸਥਾਵਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਲਗਨ ਨਾਲ ਨਿਭਾਉਣ ਅਤੇ ਪਸ਼ੂਧਨ ਦੀ ਸੁਚੱਜੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸਰੋਤ ਅਤੇ ਸਹਾਇਤਾ ਪ੍ਰਾਪਤ ਕਰਨੀ ਚਾਹੀਦੀ ਹੈ।

Tags: AMAN ARORABREAKING NEWSpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

by Ankit
November 27, 2026
0

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

by Ankit
November 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ ਪੁਲਿਸ ਟੀਮਾਂ ਨੇ 162 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 