• Latest
  • Trending
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

28 minutes ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

32 minutes ago
ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

56 minutes ago
ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

1 hour ago
ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

1 hour ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

1 hour ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

1 hour ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

2 hours ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

3 hours ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

3 hours ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

3 hours ago
Hindi News
English News
Friday, November 27, 2026
No Result
View All Result
22 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ਹਰ ਸ਼ਹਿਰੀ ਵਾਰਡ ਦੀਆਂ 8 ਸਮੱਸਿਆਵਾਂ ਨੂੰ ਹੱਲ ਕਰਨ ਲਈ ਸਫ਼ਾਈ ਮੁਹਿੰਮ ਦੇ ਦਾਇਰੇ ਦਾ ਕੀਤਾ ਵਿਸਥਾਰ: ਹਰਜੋਤ ਸਿੰਘ ਬੈਂਸ

November 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

•ਭਗਵੰਤ ਮਾਨ ਸਰਕਾਰ ਨੇ ਹਰ ਸ਼ਹਿਰੀ ਵਾਰਡ ਦੀਆਂ 8 ਸਮੱਸਿਆਵਾਂ ਨੂੰ ਹੱਲ ਕਰਨ ਲਈ ਸਫ਼ਾਈ ਮੁਹਿੰਮ ਦੇ ਦਾਇਰੇ ਦਾ ਕੀਤਾ ਵਿਸਥਾਰ: ਹਰਜੋਤ ਸਿੰਘ ਬੈਂਸ

•ਮਿਸ਼ਨ ਕਲੀਨ ਪੰਜਾਬ 3.0 ਤਹਿਤ ਜ਼ਮੀਨੀ ਪੱਧਰ ‘ਤੇ ਜਵਾਬਦੇਹੀ ਤੈਅ, ਸੀਨੀਅਰ ਅਧਿਕਾਰੀ ਰੋਜ਼ਾਨਾ 2 ਘੰਟੇ ਸ਼ਹਿਰੀ ਵਾਰਡਾਂ ਦਾ ਕਰਨਗੇ ਨਿਰੀਖਣ: ਹਰਜੋਤ ਸਿੰਘ ਬੈਂਸ

•ਭਗਵੰਤ ਮਾਨ ਸਰਕਾਰ ਅਤੇ ਨਾਗਰਿਕਾਂ ਨੇ ਮਿਲ ਕੇ ਕੰਮ ਕਰਦਿਆਂ ‘ਮਿਸ਼ਨ ਕਲੀਨ ਪੰਜਾਬ 2.0’ ਤਹਿਤ 10 ਵਿੱਚੋਂ 9 ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

•ਐਮ-ਸੇਵਾ ਐਪ ‘ਤੇ ਨਾਗਰਿਕ ਸੇਵਾਵਾਂ ਵਿਚਲੀਆਂ ਖ਼ਾਮੀਆਂ ਦੀ ਜੀਓ-ਟੈਗਿੰਗ ਕਰਨ ਲਈ ਪੈਸਕੋ ਟੀਮਾਂ ਤਾਇਨਾਤ; ਨਾਗਰਿਕ ਵੀ ਟੋਇਆਂ, ਖੁੱਲ੍ਹੇ ਮੈਨਹੋਲਾਂ, ਕੂੜੇ ਦੇ ਢੇਰਾਂ, ਪਾਣੀ ਭਰਨ ਅਤੇ ਹਨੇਰੀਆਂ ਗਲੀਆਂ ਦੀ ਕਰ ਸਕਦੇ ਹਨ ਰਿਪੋਰਟ: ਹਰਜੋਤ ਸਿੰਘ ਬੈਂਸ

ਕੱਲ੍ਹ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਮਿਸ਼ਨ ਕਲੀਨ ਪੰਜਾਬ 3.0

ਕੈਬਿਨੇਟ ਮੰਤਰੀ @harjotbains ਨੇ ਸਾਂਝੀ ਕੀਤੀ ਜਾਣਕਾਰੀ

👉🏼 ਮਿਸ਼ਨ ਕਲੀਨ ਪੰਜਾਬ 1 ਤੇ 2 ਤੋਂ ਬਾਅਦ ਸਾਹਮਣੇ ਆਈਆਂ 8 ਮੁੱਖ ਕਮੀਆਂ
👉🏼 ਇਹਨਾਂ 8 ਕਮੀਆਂ ਨੂੰ ਦੂਰ ਕਰਨ ਵਾਸਤੇ ਜੰਗੀ ਪੱਧਰ ‘ਤੇ ਚੱਲਣਗੇ ਕਾਰਜ https://t.co/t6KwTnAPsn

— AAP Punjab (@AAPPunjab) November 27, 2026

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ);- ਸੂਬੇ ਭਰ ਵਿੱਚ ਚਲਾਈਆਂ ਗਈਆਂ ਪਿਛਲੀਆਂ ਸਫ਼ਾਈ ਮੁਹਿੰਮਾਂ ਦੀ ਸ਼ਾਨਦਾਰ ਸਫ਼ਲਤਾ ਨੂੰ ਵੇਖਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਵਿੱਚ ਸ਼ਹਿਰੀ ਪ੍ਰਸ਼ਾਸਨ ਅਤੇ ਸਿਵਲ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਲਈ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਵਿਸਥਾਰਤ ਪੜਾਅ ਸਿਰਫ਼ ਰੋਜ਼ਾਨਾ ਕੂੜਾ ਇਕੱਠਾ ਕਰਨ ਤੱਕ ਸੀਮਤ ਨਾ ਰਹਿ ਕੇ ਪੰਜਾਬ ਦੀਆਂ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਦੇ ਹਰ ਸ਼ਹਿਰੀ ਵਾਰਡ ਵਿੱਚ ਰੋਜ਼ਾਨਾ ਦੀਆਂ 8 ਅਹਿਮ ਨਾਗਰਿਕ ਸਮੱਸਿਆਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਹੱਲ ਕਰਨ ਵੱਲ ਫ਼ੈਸਲਾਕੁੰਨ ਕਦਮ ਹੈ।

ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ, “ਨਗਰ ਨਿਗਮ ਅਤੇ ਕੌਂਸਲ ਦੀਆਂ ਟੀਮਾਂ ਸਾਫ਼-ਸੁਥਰੇ, ਸੁਰੱਖਿਅਤ ਅਤੇ ਬਿਹਤਰ ਵਾਰਡ ਬਣਾਉਣ ਲਈ ਮਿਸ਼ਨ ਮੋਡ ‘ਤੇ ਕੰਮ ਕਰਨਗੀਆਂ। ਇਸ ਤਹਿਤ 8 ਖ਼ਾਸ ਨਾਗਰਿਕ ਸਮੱਸਿਆਵਾਂ ‘ਤੇ ਧਿਆਨ ਕੇਂਦਰਤ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਕੂੜਾ-ਕਰਕਟ ਵਾਲੇ ਸੰਵੇਦਨਸ਼ੀਲ ਸਥਾਨ, ਉਸਾਰੀ ਅਤੇ ਮਲਬੇ ਦੇ ਸਥਾਨ, ਪਾਣੀ ਭਰਨ, ਖੁੱਲ੍ਹੇ ਜਾਂ ਟੁੱਟੇ ਹੋਏ ਮੈਨਹੋਲ, ਸੜਕਾਂ ‘ਤੇ ਪਏ ਟੋਏ, ਟੁੱਟੇ ਜਾਂ ਚੋਰੀ ਹੋਏ ਕਰਬਸਟੋਨ, ਖ਼ਰਾਬ ਸਟਰੀਟ ਲਾਈਟਾਂ ਅਤੇ ਅਜਿਹੀਆਂ ਹਨੇਰੀਆਂ ਥਾਵਾਂ ਸ਼ਾਮਲ ਹਨ ਜਿੱਥੇ ਫ਼ਿਲਹਾਲ ਸਟਰੀਟ ਲਾਈਟਾਂ ਬਿਲਕੁਲ ਵੀ ਨਹੀਂ ਹਨ।”

ਤਕਨਾਲੋਜੀ-ਅਧਾਰਤ ਰਿਪੋਰਟਿੰਗ ਪ੍ਰਣਾਲੀ ਅਤੇ ਜਵਾਬਦੇਹੀ ਸਬੰਧੀ ਢਾਂਚੇ ‘ਤੇ ਚਾਨਣਾ ਪਾਉਂਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ, “ਵਾਰਡਾਂ ਵਿੱਚ ਸਰਗਰਮੀ ਨਾਲ ਗਸ਼ਤ ਕਰਨ ਅਤੇ ਖ਼ਾਮੀਆਂ ਨੂੰ ਪੰਜਾਬ ਐਮ-ਸੇਵਾ ਐਪ ਅਤੇ ਵੈੱਬ ਪੋਰਟਲ ‘ਤੇ ਦਰਜ ਕਰਨ ਲਈ ਪੈਸਕੋ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਵੀ ਇਨ੍ਹਾਂ ਅੱਠ ਸਮੱਸਿਆਵਾਂ ਵਿੱਚੋਂ ਕਿਸੇ ਦੀ ਵੀ ਐਮ-ਸੇਵਾ ਪਲੇਟਫਾਰਮ ‘ਤੇ ਰਿਪੋਰਟ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ, ਜਿੱਥੇ ਹਰ ਸ਼ਿਕਾਇਤ ਨੂੰ ਜੀਓ-ਟੈਗ ਕੀਤਾ ਜਾਵੇਗਾ, ਰਿਕਾਰਡ ਕੀਤਾ ਜਾਵੇਗਾ ਅਤੇ ਅੰਤਿਮ ਹੱਲ ਹੋਣ ਤੱਕ ਰੀਅਲ-ਟਾਈਮ ਵਿੱਚ ਟਰੈਕ ਕੀਤਾ ਜਾਵੇਗਾ।”

ਜ਼ਮੀਨੀ ਪੱਧਰ ‘ਤੇ ਤੇਜ਼ੀ ਨਾਲ ਅਮਲ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਸੀਨੀਅਰ ਸਰਕਾਰੀ ਅਧਿਕਾਰੀਆਂ ਨੂੰ ਰੋਜ਼ਾਨਾ ਘੱਟੋ-ਘੱਟ 2 ਘੰਟੇ ਫੀਲਡ ਦੌਰੇ ਕਰਨੇ ਲਾਜ਼ਮੀ ਹੋਣਗੇ। ਜਿੱਥੇ ਚੁਣੇ ਹੋਏ ਨੁਮਾਇੰਦੇ ਆਪੋ-ਆਪਣੇ ਹਲਕਿਆਂ ਵਿੱਚ ਇਸ ਮੁਹਿੰਮ ਦੀ ਬਾਰੀਕੀ ਨਾਲ ਨਿਗਰਾਨੀ ਕਰਨਗੇ, ਉੱਥੇ ਹੀ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨੂੰ ਰੋਕਣ ਲਈ ਸੂਬਾ ਪੱਧਰ ‘ਤੇ ਹਰ ਸ਼ਹਿਰੀ ਸਥਾਨਕ ਇਕਾਈ ਦੀ ਰੋਜ਼ਾਨਾ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।”

ਲੋਕਾਂ ਨੂੰ ਇਸ ਮੁਹਿੰਮ ਵਿੱਚ ਸ਼ਮੂਲੀਅਤ ਲਈ ਅਪੀਲ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, “ਮਿਸ਼ਨ ਕਲੀਨ ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਜਦੋਂ ਭਗਵੰਤ ਮਾਨ ਸਰਕਾਰ ਅਤੇ ਨਾਗਰਿਕ ਮਿਲ ਕੇ ਕੰਮ ਕਰਦੇ ਹਨ ਤਾਂ ਪੰਜਾਬ ਕੀ ਹਾਸਲ ਕਰ ਸਕਦਾ ਹੈ, ਇਸ ਤਹਿਤ ਹਰ 10 ਵਿੱਚੋਂ 9 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ‘ਮਿਸ਼ਨ ਕਲੀਨ ਪੰਜਾਬ 3.0’ ਦੇ ਨਾਲ ਅਸੀਂ ਹਰ ਇੱਕ ਵਾਰਡ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਾਂ। ਭਾਵੇਂ ਤੁਹਾਨੂੰ ਕੂੜੇ ਦਾ ਢੇਰ ਦਿਖੇ, ਖੁੱਲ੍ਹਾ ਮੈਨਹੋਲ, ਸੜਕ ‘ਤੇ ਟੋਆ, ਪਾਣੀ ਭਰਿਆ ਹੋਵੇ ਜਾਂ ਕੋਈ ਹਨੇਰੀ ਗਲੀ ਹੋਵੇ, ਬੱਸ ਐਮ-ਸੇਵਾ ਐਪ ਜਾਂ ਵੈੱਬਸਾਈਟ ‘ਤੇ ਇਸ ਦੀ ਰਿਪੋਰਟ ਕਰੋ ਅਤੇ ਸਾਡੀਆਂ ਟੀਮਾਂ ਤੁਰੰਤ ਕਾਰਵਾਈ ਕਰਨਗੀਆਂ। ਆਓ ਮਿਲ ਕੇ ਪੰਜਾਬ ਦੇ ਹਰ ਵਾਰਡ ਨੂੰ ਇੱਕ ਮਾਡਲ ਸਵੱਛ ਵਾਰਡ ਬਣਾਈਏ।”

ਪਿਛਲੇ ਪੜਾਅ ਦੇ ਨਤੀਜੇ ਸਾਂਝੇ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ, “29 ਅਗਸਤ ਤੋਂ 30 ਸਤੰਬਰ 2026 ਤੱਕ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਲਾਏ ਗਏ ‘ਮਿਸ਼ਨ ਕਲੀਨ 2.0’ ਦੌਰਾਨ ਪੰਜਾਬ ਨੇ 90 ਫ਼ੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਇਸ ਦੌਰਾਨ ਪ੍ਰਾਪਤ ਹੋਈਆਂ ਕੁੱਲ 31,802 ਸ਼ਿਕਾਇਤਾਂ ਵਿੱਚੋਂ 28,686 ਦਾ ਸਫ਼ਲਤਾਪੂਰਵਕ ਨਿਪਟਾਰਾ ਕੀਤਾ ਗਿਆ, ਜਿਸ ਨਾਲ ਸਿਰਫ਼ 2,935 ਸ਼ਿਕਾਇਤਾਂ ਬਕਾਇਆ ਰਹੀਆਂ ਅਤੇ 181 ਅਯੋਗ ਜਾਂ ਰੱਦ ਪਾਈਆਂ ਗਈਆਂ। ਜ਼ਿਕਰਯੋਗ ਹੈ ਕਿ 166 ਵਿੱਚੋਂ 93 ਸ਼ਹਿਰੀ ਸਥਾਨਕ ਇਕਾਈਆਂ ਨੇ ਆਪਣੀਆਂ 90 ਫ਼ੀਸਦੀ ਜਾਂ ਇਸ ਤੋਂ ਵੱਧ ਸ਼ਿਕਾਇਤਾਂ ਦਾ ਹੱਲ ਕੀਤਾ, ਜਦਕਿ 18 ਮੋਹਰੀ ਇਕਾਈਆਂ, ਜਿਨ੍ਹਾਂ ਵਿੱਚ ਸਨੌਰ (402), ਖੰਨਾ (334), ਸੁਨਾਮ (194), ਬਨੂੜ (192) ਅਤੇ ਭੁਲੱਥ (171) ਸ਼ਾਮਲ ਹਨ, ਨੇ ਸ਼ਾਨਦਾਰ 100 ਫ਼ੀਸਦੀ ਨਿਪਟਾਰਾ ਦਰ ਹਾਸਲ ਕੀਤੀ। ਪ੍ਰਮੁੱਖ ਨਗਰ ਨਿਗਮਾਂ ਨੇ ਵੀ ਬਿਹਤਰੀਨ ਪ੍ਰਦਰਸ਼ਨ ਕੀਤਾ, ਜਿਸ ਵਿੱਚ ਅੰਮ੍ਰਿਤਸਰ 96 ਫ਼ੀਸਦੀ (1,017 ਵਿੱਚੋਂ 978) ਨਾਲ ਮੋਹਰੀ ਰਿਹਾ, ਜਿਸ ਤੋਂ ਬਾਅਦ ਜਲੰਧਰ (94 ਫ਼ੀਸਦੀ – 1,580 ਵਿੱਚੋਂ 1,486), ਪਟਿਆਲਾ (94 ਫ਼ੀਸਦੀ – 718 ਵਿੱਚੋਂ 672), ਬਠਿੰਡਾ (94 ਫ਼ੀਸਦੀ – 686 ਵਿੱਚੋਂ 643) ਅਤੇ ਐਸ.ਏ.ਐਸ. ਨਗਰ ਮੁਹਾਲੀ (94 ਫ਼ੀਸਦੀ – 601 ਵਿੱਚੋਂ 563) ਸ਼ਾਮਲ ਹਨ।”

Tags: BREAKING NEWSHarjot Singh Bainspunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਰੋਹਿਤ ਸ਼ਰਮਾ ਨੂੰ ਤਿੰਨ ਸਾਲਾਂ ਦੇ ਵਕਫ਼ੇ ਤੋਂ ਬਾਅਦ ਦੁਬਾਰਾ ਮੁੰਬਈ ਇੰਡੀਅਨਜ਼ ਦਾ ਕਪਤਾਨ ਨਿਯੁਕਤ...

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

by Navjot
November 27, 2026
0

ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ...

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

by Ankit
November 27, 2026
0

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

by Ankit
November 27, 2026
0

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ...

Most Popular

Big News: ਰਾਜਸਥਾਨ ਵਿੱਚ ਰੇਲਵੇ ਲਾਈਨ ‘ਤੇ ਧਮਾਕਾ

Big News: ਰਾਜਸਥਾਨ ਵਿੱਚ ਰੇਲਵੇ ਲਾਈਨ ‘ਤੇ ਧਮਾਕਾ

by Ranjit Singh
3 weeks ago
0

Big News: ਰਾਜਸਥਾਨ ਵਿੱਚ ਰੇਲਵੇ ਲਾਈਨ 'ਤੇ ਧਮਾਕਾ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਸ਼੍ਰੀਗੰਗਾਨਗਰ ਵਿੱਚ ਇੱਕ ਰੇਲਗੱਡੀ ਨੂੰ ਉਡਾਉਣ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 