Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ
ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਬੱਚਿਆਂ ਸਮੇਤ 13 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਰਾਂਚੀ-ਪਟਨਾ ਕੌਮੀ ਮਾਰਗ ’ਤੇ ਵਾਪਰਿਆ, ਜਿੱਥੇ ਸ਼ਰਧਾਲੂਆਂ ਨਾਲ ਭਰੀ ਸਕਾਰਪੀਓ ਗੱਡੀ ਦੀ ਇੱਕ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ।
ਮੁੱਢਲੀ ਜਾਣਕਾਰੀ ਅਨੁਸਾਰ ਗੱਡੀ ਵਿੱਚ ਕੁੱਲ 14 ਲੋਕ ਸਵਾਰ ਸਨ, ਜੋ ਝਾਰਖੰਡ ਦੇ ਪ੍ਰਸਿੱਧ ਰਜਰੱਪਾ ਮੰਦਰ ਵਿੱਚ ਮੱਥਾ ਟੇਕਣ ਲਈ ਜਾ ਰਹੇ ਸਨ। ਸਾਰੇ ਯਾਤਰੀ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਜਾਂਘਾਰੋ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਹ ਹਾਦਸਾ ਰਾਮਗੜ੍ਹ ਜ਼ਿਲ੍ਹੇ ਦੇ ਪੈਂਕੀ ਇਲਾਕੇ ਨੇੜੇ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ 13 ਲੋਕਾਂ ਦੀ ਜਾਨ ਚਲੀ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪ੍ਰਸ਼ਾਸਨ ਅਤੇ ਰਾਹਤ ਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।























